18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਡੀ.ਏ. ਦੇ ਮੁੱਦੇ ’ਤੇ ਸਰਕਾਰ ਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬਿਤ ਮੰਗਾਂ, ਜਿਨ੍ਹਾਂ ਵਿਚ ਡੀ.ਏ. ਵੀ ਸ਼ਾਮਿਲ ਹੈ, ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਮੁਲਾਜ਼ਮ ਆਗੂਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਤੇ ਸਰਕਾਰ ਵਲੋਂ ਇਕ ਸਾਂਝੀ ਪ੍ਰੈਸ ਕਾਨਫ਼ਰੰਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 18-09-2026

ਚੰਡੀਗੜ੍ਹ, 18 ਸਤੰਬਰ- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬਿਤ ਮੰਗਾਂ, ਜਿਨ੍ਹਾਂ ਵਿਚ ਡੀ.ਏ. ਵੀ ਸ਼ਾਮਿਲ ਹੈ, ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਮੁਲਾਜ਼ਮ ਆਗੂਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਤੇ ਸਰਕਾਰ ਵਲੋਂ ਇਕ ਸਾਂਝੀ ਪ੍ਰੈਸ ਕਾਨਫ਼ਰੰਸ ਕੀਤੀ ਗਈ। ਸਰਕਾਰ ਵਲੋਂ ਮੰਤਰੀ ਅਮਨ ਅਰੋੜਾ ਤੇ ਡਾ. ਬਲਜੀਤ ਕੌਰ ਪ੍ਰੈਸ ਕਾਨਫ਼ਰੰਸ ਵਿਚ ਸ਼ਾਮਿਲ ਹੋਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਡੀ.ਏ. ਦੇ ਮੁੱਦੇ ’ਤੇ ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਸਹਿਮਤੀ ਬਣ ਗਈ ਹੈ ਤੇ ਸਰਕਾਰ 50 ਫ਼ੀਸਦੀ ਡੀ.ਏ. ਮੁਲਾਜ਼ਮਾਂ ਨੂੰ ਦੇਵੇਗੀ, ਪਹਿਲਾਂ ਇਹ 42 ਫ਼ੀਸਦੀ ਦਿੱਤਾ ਜਾ ਰਿਹਾ ਸੀ। ਮੁਲਾਜ਼ਮ ਜਥੇਬੰਦੀ ਦੇ ਆਗੂ ਨੇ ਕਿਹਾ ਕਿ ਸਰਕਾਰ ਨੇ 4-4 ਫ਼ੀਸਦੀ ਦੀਆਂ ਦੋ ਕਿਸ਼ਤਾਂ ਵਿਚ ਡੀ.ਏ. ਦੇਣ ਦਾ ਭਰੋਸਾ ਦਿੱਤਾ ਹੈ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਨਾਲ ਕਰੀਬ 250 ਕਰੋੜ ਰੁਪਏ ਦਾ ਵਿੱਤੀ ਬੋਝ ਸਰਕਾਰ ’ਤੇ ਪਵੇਗਾ। 

Ad Position 22
No active advertisement
ਪਿਛਲੀ ਖ਼ਬਰ ਵਿਅਕਤੀ ਦੀ ਭੇਦਭਰੇ ਹਾਲਾਤ ਵਿਚ ਮੌਤ ਅਗਲੀ ਖ਼ਬਰ ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ
Ad Position 24