18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਵਿਅਕਤੀ ਦੀ ਭੇਦਭਰੇ ਹਾਲਾਤ ਵਿਚ ਮੌਤ

ਅਜਨਾਲਾ, ਜਗਦੇਵ ਕਲਾਂ, 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋ/ ਸ਼ਰਨਜੀਤ ਸਿੰਘ ਗਿੱਲ)-ਹਲਕਾ ਅਜਨਾਲਾ ਦੇ ਪਿੰਡ ਝੰਡੇਰ ਦੇ ਰਹਿਣ ਵਾਲੇ ਇਕ ਵਿਅਕਤੀ ਦਿਲਬਾਗ ਸਿੰਘ ਦੀ ਭੇਦਭਰੇ ਹਾਲਾਤ ਵਿਚ ਨਹਿਰ ਵਿਚ ਡੁੱਬਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ

Ad Position 21
No active advertisement
ਅਜੀਤ ਡੈਸਕ 18-09-2026

ਅਜਨਾਲਾ, ਜਗਦੇਵ ਕਲਾਂ, 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋ/ ਸ਼ਰਨਜੀਤ ਸਿੰਘ ਗਿੱਲ)-ਹਲਕਾ ਅਜਨਾਲਾ ਦੇ ਪਿੰਡ ਝੰਡੇਰ ਦੇ ਰਹਿਣ ਵਾਲੇ ਇਕ ਵਿਅਕਤੀ ਦਿਲਬਾਗ ਸਿੰਘ ਦੀ ਭੇਦਭਰੇ ਹਾਲਾਤ ਵਿਚ ਨਹਿਰ ਵਿਚ ਡੁੱਬਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਦਿਲਬਾਗ ਸਿੰਘ ਘਰੋਂ ਜਾਣ ਤੋਂ ਬਾਅਦ ਅਚਾਨਕ ਲਾਪਤਾ ਹੋ ਗਿਆ ਸੀ, ਜਿਸ ਤੋਂ ਬਾਅਦ ਪਰਿਵਾਰ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ। ਕਰੀਬ ਦੋ ਦਿਨਾਂ ਬਾਅਦ ਦਿਲਬਾਗ ਸਿੰਘ ਦੀ ਲਾਸ਼ ਇਕ ਨਹਿਰ ਵਿਚੋਂ ਬਰਾਮਦ ਹੋਈ। ਘਟਨਾ ਤੋਂ ਬਾਅਦ ਮ੍ਰਿਤਕ ਦਿਲਬਾਗ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਲਖਵਿੰਦਰ ਸਿੰਘ ਚੱਕ ਸਿਕੰਦਰ ਵਲੋਂ ਉਸ ਦੀ ਮੌਤ ਨੂੰ ਲੈ ਕੇ ਸ਼ੱਕ ਜ਼ਾਹਰ ਕਰਦਿਆਂ ਦੋਸ਼ ਲਗਾਇਆ ਗਿਆ ਹੈ ਕਿ ਕਿਸੇ ਵਿਅਕਤੀ ਵਲੋਂ ਉਸ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਕੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ ਅਤੇ ਦੋਸ਼ੀ ਪਾਏ ਜਾਣੇ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ I ਉਧਰ ਝੰਡੇਰ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਜਾਂਚ ਤੋਂ ਬਾਅਦ ਹੀ ਦਿਲਬਾਗ ਸਿੰਘ ਦੀ ਮੌਤ ਦੇ ਕਾਰਨਾਂ ਸੰਬੰਧੀ ਸਥਿਤੀ ਸਪੱਸ਼ਟ ਹੋ ਸਕੇਗੀ।

Ad Position 22
No active advertisement
ਪਿਛਲੀ ਖ਼ਬਰ ਡਾ. ਸ਼ਾਮਾ ਪ੍ਰਸਾਦ ਮੁਖਰਜੀ ਨੂੰ ਮੱਥਾ ਟੇਕ ਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਨਸ਼ਾ ਮੁਕਤ ਪੰਜਾਬ ਯਾਤਰਾ... ਅਗਲੀ ਖ਼ਬਰ ਡੀ.ਏ. ਦੇ ਮੁੱਦੇ ’ਤੇ ਸਰਕਾਰ ਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਬਣੀ ਸਹਿਮਤੀ
Ad Position 24