18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਚੇਅਰਮੈਨ ਹਰਪਾਲ ਸਿੰਘ ਚੌਹਾਨ ਨੇ ਸ਼ੈਲਰ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

ਜੰਡਿਆਲਾ ਗੁਰੂ (ਅੰਮ੍ਰਿਤਸਰ), 18 ਸਤੰਬਰ( ਪ੍ਰਮਿੰਦਰ ਸਿੰਘ ਜੋਸਨ) - ਮਾਰਕੀਟ ਕਮੇਟੀ ਗਹਿਰੀ ਮੰਡੀ (ਜੰਡਿਆਲਾ ਗੁਰੂ) ਦੇ ਚੇਅਰਮੈਨ ਵਜੋਂ ਬੀਤੇ ਦਿਨ ਅਹੁਦਾ ਸੰਭਾਲਣ...

Ad Position 21
No active advertisement
ਅਜੀਤ ਡੈਸਕ 18-09-2026

ਜੰਡਿਆਲਾ ਗੁਰੂ (ਅੰਮ੍ਰਿਤਸਰ), 18 ਸਤੰਬਰ( ਪ੍ਰਮਿੰਦਰ ਸਿੰਘ ਜੋਸਨ) - ਮਾਰਕੀਟ ਕਮੇਟੀ ਗਹਿਰੀ ਮੰਡੀ (ਜੰਡਿਆਲਾ ਗੁਰੂ)  ਦੇ ਚੇਅਰਮੈਨ ਵਜੋਂ ਬੀਤੇ ਦਿਨ ਅਹੁਦਾ ਸੰਭਾਲਣ ਉਪਰੰਤ ਹਰਪਾਲ ਸਿੰਘ ਚੌਹਾਨ ਨੇ ਅੱਜ ਸ਼ੈਲਰ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਨੂੰ ਹੱਲ ਕਰਨ ਦਾ ਵਿਸ਼ਵਾਸ ਦਵਾਇਆ ਅਤੇ ਮੰਡੀਆਂ ਵਿਚ ਖ਼ਰੀਦ ਸੰਬੰਧੀ ਵਿਚਾਰ ਵਟਾਂਦਰਾ ਕੀਤਾ। ਹਰਪਾਲ ਸਿੰਘ ਚੌਹਾਨ ਨੇ ਕਿਹਾ ਕਿ ਕਿਸੇ ਵੀ ਆੜ੍ਹਤੀ ਵੀਰ, ਵਪਾਰੀ, ਕਿਸਾਨ ਵੀਰਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਜਦੋਂ ਮਰਜੀ ਰਾਬਤਾ ਕਾਇਮ ਕਰ ਸਕਦੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ । ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿਚ ਝੋਨਾ ਸੁਕਾ ਕੇ ਲਿਆਉਣ ਲਈ ਅਪੀਲ ਕੀਤੀ ਤਾਂ ਜੋ ਝੋਨਾ ਮੰਡੀਆਂ ਵਿਚ ਜਲਦੀ ਵਿਕ ਸਕੇ ਤੇ ਕਿਸਾਨ ਸ਼ਾਮ ਤੱਕ ਆਪਣੇ ਘਰਾਂ ਨੂੰ ਜਾ ਸਕਣ ਕਿਉਂਕਿ ਸਰਕਾਰ ਦੀ ਨੀਤੀ ਮੁਤਾਬਿਕ 17 ਪ੍ਰਤੀਸ਼ਤ ਤੱਕ ਨਮੀ ਵਾਲਾ ਝੋਨਾ ਹੀ ਖ਼ਰੀਦਿਆ ਜਾਵੇਗਾ ਅਤੇ ਜੇ ਕਿਸਾਨ ਗਿੱਲਾ ਜਾਂ ਵੱਧ ਨਮੀ ਵਾਲਾ ਝੋਨਾ ਲੈ ਕੇ ਮੰਡੀ ਆਉਣਗੇ ਤਾਂ ਉਹਨ੍ਹਾਂ ਨੂੰ ਝੋਨਾ ਸੁਕਾਉਣਾ ਪਵੇਗਾ । ਹਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਉਨ੍ਹਾਂ ਦੇ ਕਾਰਜ ਖੇਤਰ ਵਿਚ ਆਉਂਦੀਆਂ ਅਨਾਜ ਮੰਡੀਆਂ ਜੰਡਿਆਲਾ ਗੁਰੂ, ਟਾਂਗਰਾ, ਤਰਸਿੱਕਾ,  ਖਜਾਲਾ, ਜੱਬੋਵਾਲ ਦਾ ਦੌਰਾ ਕਰਕੇ ਆੜ੍ਹਤੀਆਂ ਤੇ ਕਿਸਾਨਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਅਤੇ ਜੇ ਕਿਤੇ ਵੀ ਕੋਈ ਮੁਸ਼ਕਿਲ ਹੋਈ ਤਾਂ ਉਸ ਨੂੰ ਤੁਰੰਤ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪੀਣ ਵਾਲਾ ਪਾਣੀ ਅਤੇ ਸਫ਼ਾਈ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਰਹਿਨੁਮਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਕਿਸਾਨਾਂ ਦੀ ਸਹੂਲਤ ਵਾਸਤੇ ਤਿੰਨ ਵੱਡੇ ਸ਼ੈੱਡ ਤਿਆਰ ਕੀਤੇ ਗਏ ਹਨ ਅਤੇ ਜੇ ਕਿਤੇ ਵੀ ਹੋਰ ਪ੍ਰਬੰਧਾਂ ਦੀ ਲੋੜ ਹੋਈ ਤਾਂ ਹੋਰ ਵੀ ਪ੍ਰਬੰਧ ਕੀਤੇ ਜਾਣਗੇ ।

Ad Position 22
No active advertisement
ਪਿਛਲੀ ਖ਼ਬਰ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਸੁਣਵਾਈ 9 ਅਕਤੂਬਰ 'ਤੇ ਪਈ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਪਠਾਨਕੋਟ ਵਿਚ ‘ਆਪ’ ਆਗੂਆਂ ਵਲੋਂ ਵਿਰੋਧ
Ad Position 24