ਫਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)- ਟਿੱਲਾ ਬਾਬਾ ਫਰੀਦ ਜੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਭੋਗ ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਧਾਰਮਿਕ ਅਤੇ ਸੱਭਿਆਚਾਰਕ ਮੇਲੇ ਬਾਬਾ ਸ਼ੇਖ਼ ਆਗਮਨ ਪੁਰਬ ਦਾ ਆਗਾਜ਼ ਕਰ ਦਿੱਤਾ, ਜਿਥੇ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਇਸ ਪਵਿੱਤਰ ਅਸਥਾਨ ’ਤੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਇਸ ਮੌਕੇ ਗੁਰਦੁਆਰਾ ਕਮੇਟੀ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਸਨ ਵੀ ਮੌਜੂਦ ਸੀ। ਇਸ ਮੌਕੇ ਗੁਰਦੁਆਰਾ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਤੇ ਹਲਕਾ ਵਿਧਾਇਕ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ।
ਤਾਜ਼ਾ ਖ਼ਬਰਾਂ
Free
ਬਾਬਾ ਸ਼ੇਖ ਫਰੀਦ ਅਗਮਨ ਪੁਰਬ ਦੀ ਧੂਮ ਧਾਮ ਨਾਲ ਸ਼ੁਰੂਆਤ
ਫਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)- ਟਿੱਲਾ ਬਾਬਾ ਫਰੀਦ ਜੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਭੋਗ ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਧਾਰਮਿਕ ਅਤੇ ਸੱਭਿਆਚਾਰਕ ਮੇਲੇ ਬਾਬਾ ਸ਼ੇਖ਼ ਆਗਮਨ ਪੁਰਬ ਦਾ ਆਗਾਜ਼ ਕਰ ਦਿੱਤਾ।
ਅਜੀਤ ਡੈਸਕ
19-09-2026