19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਅਪਰ ਦੁਆਬ ਨਹਿਰ ਕੰਢੇ ਪਾਈਪਾਂ ਪਾਉਣ ਦੌਰਾਨ ਨਹਿਰ ਦਾ ਪਾਣੀ ਇਲਾਕਿਆਂ ਵਿਚ ਦਾਖਲ, ਲੋਕਾਂ ਵਿਚ ਭਾਰੀ ਰੋਸ

ਸੁਲਤਾਨਵਿੰਡ, 19 ਸਤੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਤਰਨ ਤਾਰਨ ਹਾਈਵੇ ਨੇੜੇ ਅਪਰ ਦੁਆਬ ਨਹਿਰ ਕੰਢੇ ਨਹਿਰੀ ਪਾਣੀ ਦੀ ਸਪਲਾਈ ਲਈ ਪਾਈਪਾਂ ਪਾਉਣ ਦਾ ਕੰਮ ਚੱਲ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 19-09-2026

ਸੁਲਤਾਨਵਿੰਡ, 19 ਸਤੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਤਰਨ ਤਾਰਨ ਹਾਈਵੇ ਨੇੜੇ ਅਪਰ ਦੁਆਬ ਨਹਿਰ ਕੰਢੇ ਨਹਿਰੀ ਪਾਣੀ ਦੀ ਸਪਲਾਈ ਲਈ ਪਾਈਪਾਂ ਪਾਉਣ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਨਹਿਰ ਵਿਚੋਂ ਪਾਣੀ ਦਾ ਰਿਸਾਅ ਹੋਣ ਕਾਰਨ ਵੱਡੀ ਮਾਤਰਾ ਵਿਚ ਪਾਣੀ ਆਸ-ਪਾਸ ਦੇ ਇਲਾਕਿਆਂ ਵਿਚ ਦਾਖਲ ਹੋ ਗਿਆ, ਜਿਸ ਕਾਰਨ ਇਲਾਕਾ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਪਾਣੀ ਦੇ ਤੇਜ਼ੀ ਨਾਲ ਫੈਲਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਸਥਿਤੀ ਨੂੰ ਦੇਖਦੇ ਹੋਏ ਅੰਮ੍ਰਿਤਸਰ-ਤਰਨ ਤਾਰਨ ਹਾਈਵੇ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ। ਇਸ ਕਾਰਨ ਸੜਕ ਦੇ ਦੋਵੇਂ ਪਾਸਿਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਰਾਹਗੀਰਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ ਅਧਿਕਾਰੀ ਅਤੇ ਸੰਬੰਧਿਤ ਵਿਭਾਗ ਦੇ ਕਰਮਚਾਰੀ ਮੌਕੇ ’ਤੇ ਪਹੁੰਚੇ ਅਤੇ ਪਾਣੀ ਦੇ ਵਹਾਅ ਨੂੰ ਕੰਟਰੋਲ ਕਰਨ ਲਈ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ। ਅਧਿਕਾਰੀਆਂ ਵਲੋਂ ਪਾਣੀ ਨੂੰ ਹੋਰ ਇਲਾਕਿਆਂ ਵਿਚ ਫੈਲਣ ਤੋਂ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ। ਇਲਾਕਾ ਵਾਸੀਆਂ ਨੇ ਮੰਗ ਕੀਤੀ ਕਿ ਪਾਈਪਾਂ ਪਾਉਣ ਦਾ ਕੰਮ ਕਰਦੇ ਸਮੇਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਜਾਣ ਅਤੇ ਨਹਿਰ ਦੇ ਪਾਣੀ ਦੇ ਰਿਸਾਅ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਦਿੱਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਅਣ-ਪਛਾਤਿਆ ਨੇ ਕੱਪੜੇ ਦੀ ਦੁਕਾਨ ਦੇ ਅੰਦਰ ਆ ਕੇ ਚਲਾਈ ਗੋਲੀ, ਦੁਕਾਨਦਾਰ ਜ਼ਖਮੀ ਅਗਲੀ ਖ਼ਬਰ ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ
Ad Position 24