19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਉਪਰੰਤ ਭਾਜਪਾ ਨੇ ਸ਼ੁਰੂ ਕੀਤੀ ‘ਨਸ਼ਾ ਮੁਕਤ ਪੰਜਾਬ ਯਾਤਰਾ’, ਵਿਸ਼ੇਸ਼ ਤੌਰ ’ਤੇ ਪੁੱਜੇ ਮੁੱਖ ਮੰਤਰੀ ਦਿੱਲੀ

ਫਤਿਹਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ )- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਦੂਜਾ ਪੜਾਅ ਅੱਜ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 19-09-2026

ਫਤਿਹਗੜ੍ਹ ਸਾਹਿਬ, 19 ਸਤੰਬਰ (ਬਲਜਿੰਦਰ ਸਿੰਘ )- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਦੂਜਾ ਪੜਾਅ ਅੱਜ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਕੀਤਾ ਗਿਆ। ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਦਕਿ ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਵੀ ਮੌਜੂਦ ਰਹੇ। 

ਅਰਦਾਸ ਉਪਰੰਤ ਰੇਖਾ ਗੁਪਤਾ ਨੇ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੱਡੇ ਪੱਧਰ ’ਤੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇਸ ਮੁੱਦੇ ’ਤੇ ਜਨ-ਸਹਿਯੋਗ ਇਕੱਠਾ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਭਾਜਪਾ ਵਲੋਂ ਇਸ ਯਾਤਰਾ ਨੂੰ ਪੰਜਾਬ ਦੇ ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦਿਆਂ ਨਾਲ ਜੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅੰਮ੍ਰਿਤਸਰ ਪਹੁੰਚੇ, ਹਵਾਈ ਅੱਡੇ ’ਤੇ ਭਾਜਪਾ ਕਾਰਕੁੰਨਾਂ ਵਲੋਂ ਸਵਾਗਤ ਅਗਲੀ ਖ਼ਬਰ ਚਾਰ ਬੱਚਿਆਂ ਦੇ ਪਿਤਾ ਦਾ ਕਾਪਾ ਮਾਰ ਕੇ ਬੇ-ਰਹਿਮੀ ਨਾਲ ਕਤਲ
Ad Position 24