19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸਫ਼ਾਈ ਸੇਵਕ ਤੇ ਸੀਵਰੇਜ ਵਰਕਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ

ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ)- ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੋਂ ਖ਼ਫ਼ਾ ਸਫ਼ਾਈ ਸੇਵਕ ਯੂਨੀਅਨ ਅਤੇ ਸੀਵਰੇਜ ਵਰਕਰ ਯੂਨੀਅਨ ਵਲੋਂ ਬਠਿੰਡਾ ਵਿਚ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 19-09-2026

ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ)- ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੋਂ ਖ਼ਫ਼ਾ ਸਫ਼ਾਈ ਸੇਵਕ ਯੂਨੀਅਨ ਅਤੇ ਸੀਵਰੇਜ ਵਰਕਰ ਯੂਨੀਅਨ ਵਲੋਂ ਬਠਿੰਡਾ ਵਿਚ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਯੂਨੀਅਨ ਆਗੂਆਂ ਅਤੇ ਮੁਲਾਜ਼ਮਾਂ ਨੇ ਨਗਰ ਨਿਗਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਨਿਗਮ ਅਧਿਕਾਰੀਆਂ ਕੋਲ ਪਹੁੰਚ ਕਰਦੇ ਆ ਰਹੇ ਹਨ ਪਰ ਮੰਗਾਂ ਦੇ ਹੱਲ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ ਮੁਲਾਜ਼ਮਾਂ ਵਿਚ ਰੋਸ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਸੈਕਟਰ-38 ’ਚੋਂ ਟੈਕਸੀ ਡਰਾਈਵਰ ਦੀ ਲਾਸ਼ ਮਿਲੀ ਅਗਲੀ ਖ਼ਬਰ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਕੋਠੀ ਨੇੜੇ ਆਂਗਣਵਾੜੀ ਵਰਕਰ ਵਲੋਂ ਰੋਸ ਪ...
Ad Position 24