19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੰਗਾਂ ਦੀ ਪੂਰਤੀ ਲਈ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਵਿੱਤ ਮੰਤਰੀ ਦੇ ਦਫ਼ਤਰ ਦਾ ਘਿਰਾਓ

ਦਿੜ੍ਹਬਾ ਮੰਡੀ (ਸੰਗਰੂਰ), 19 ਸਤੰਬਰ (ਜਸਵੀਰ ਸਿੰਘ ਔਜਲਾ) - ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਦਿੜ੍ਹਬਾ ਦੇ ਬਾਜ਼ਾਰਾਂ ਵਿਚ ਰੋਸ ਮਾਰਚ...

Ad Position 21
No active advertisement
ਅਜੀਤ ਡੈਸਕ 19-09-2026

ਦਿੜ੍ਹਬਾ ਮੰਡੀ (ਸੰਗਰੂਰ), 19 ਸਤੰਬਰ (ਜਸਵੀਰ ਸਿੰਘ ਔਜਲਾ) - ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਦਿੜ੍ਹਬਾ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਦਿਆਂ ਵਿੱਤ ਮੰਤਰੀ ਦੇ ਦਫ਼ਤਰ ਦਾ ਘਿਰਾਓ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਦਾਣਾ ਮੰਡੀ ਵਿਚ ਹੋਈ ਰੈਲੀ ਦੌਰਾਨ ਆਗੂਆਂ ਨੇ ਸਰਕਾਰ ਤੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਮੰਗ ਕੀਤੀ।ਕੁਲਵਿੰਦਰ ਸਿੰਘ ਢਿੱਲੋਂ, ਕਰਮਜੀਤ ਬੀਹਲਾ, ਰਾਜਕੁਮਾਰ ਅਰੋੜਾ, ਮੇਲਾ ਸਿੰਘ ਪੁੰਨਾਵਾਲ, ਹਰਭਗਵਾਨ ਗੁਰਨੇ, ਉਜਾਗਰ ਸਿੰਘ, ਕਸਤੂਰੀ ਲਾਲ, ਗੁਰਜੰਟ ਸਿੰਘ ਵਾਲੀਆ, ਰਜਿੰਦਰ ਸਿੰਘ ਅਕੋਈ, ਕ੍ਰਿਸ਼ਨ ਕਾਂਤ, ਅਸ਼ੋਕ ਕੁਮਾਰ, ਸਰਬਜੀਤ ਸਿੰਘ ਧਾਲੀਵਾਲ, ਜਗਦੀਸ਼ ਗੱਗੜਪੁਰ ਅਤੇ ਜਗਦੇਵ ਸਿੰਘ ਬਾਹੀਆ ਨੇ ਕਿਹਾ ਕਿ 8 ਫ਼ੀਸਦੀ ਮਹਿੰਗਾਈ ਭੱਤੇ ਦੇ ਐਲਾਨ ਨਾਲ ਉਹ ਸੰਤੁਸ਼ਟ ਨਹੀਂ ਹਨ।ਉਨ੍ਹਾਂ ਮਿਡ-ਡੇਅ ਮੀਲ, ਆਸ਼ਾ ਤੇ ਆਂਗਣਵਾੜੀ ਵਰਕਰਾਂ ਨੂੰ ਘੱਟੋ-ਘੱਟ ਉਜਰਤ ਦੇ ਘੇਰੇ ਵਿੱਚ ਲਿਆਉਣ, ਠੇਕਾ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਟੇ ਭੱਤੇ ਬਹਾਲ ਕਰਨ ਅਤੇ ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕਰਨ ਦੀ ਮੰਗ ਕੀਤੀ।

 

Ad Position 22
No active advertisement
ਪਿਛਲੀ ਖ਼ਬਰ ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਚੋਣਾਂ - ਏ.ਬੀ.ਵੀ.ਪੀ. ਦੇ ਯਸ਼ ਡਾਬਸ ਨੇ ਜਿੱਤਿਆ ਪ੍ਰਧਾਨ ਦਾ ਅਹੁਦਾ ਅਗਲੀ ਖ਼ਬਰ ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ
Ad Position 24