20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪੰਜ ਸਿੰਘ ਸਾਹਿਬਾਨ ਦੀ ਹੰਗਾਮੀ ਇਕੱਤਰਤਾ ਜਾਰੀ - ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਾਰੀ ਹੋਵੇਗਾ ਕੋਈ ਅਹਿਮ ਆਦੇਸ਼

ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਹੰਗਾਮੀ ਇਕੱਤਰਤਾ ਹੋ ਰਹੀ ਹੈ।

Ad Position 21
No active advertisement
ਅਜੀਤ ਡੈਸਕ 20-09-2026

   ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)-  ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਹੰਗਾਮੀ ਇਕੱਤਰਤਾ ਹੋ ਰਹੀ ਹੈ। ਇਸ ਇਕੱਤਰਤਾ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ  ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਮੰਗਲ ਸਿੰਘ ਸ਼ਮੂਲੀਅਤ ਕਰ ਰਹੇ ਹਨ। ਜਾਣਕਾਰੀ ਅਨੁਸਾਰ ਪੰਥਕ ਮਸਲਿਆਂ ਸੰਬੰਧੀ ਹੋ ਰਹੀ ਇਸ ਇਕੱਤਰਤਾ ਉਪਰੰਤ ਕਰੀਬ ਸਵਾ 12 ਵਜੇ ਸਿੰਘ ਸਾਹਿਬਾਨ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਕੋਈ ਅਹਿਮ ਆਦੇਸ਼ ਵੀ ਜਾਰੀ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਵਿਚ ਚੈਕਿੰਗ ਦੌਰਾਨ ਪੁਲਿਸ ’ਤੇ ਫਾਇਰਿੰਗ ਅਗਲੀ ਖ਼ਬਰ ਡੇਰਾਬੱਸੀ ਦੇ ਪਿੰਡ ਕਕਰਾਲੀ ’ਚ ਛੁੱਟੀ ਵਾਲੇ ਦਿਨ ਨਾਜਾਇਜ਼ ਮਾਈਨਿੰਗ
Ad Position 24