ਜਾਪਾਨ, 20 ਸਤੰਬਰ- 20ਵੀਆਂ ਏਸ਼ੀਆਈ ਖੇਡਾਂ ਦੇ ਪਹਿਲੇ ਦਿਨ ਭਾਰਤ ਨੇ ਦੋ ਚਾਂਦੀ ਦੇ ਤਗਮੇ ਜਿੱਤੇ। ਏਲਾਵੇਨਿਲ ਵਾਲਾਰਿਵਾਨ ਨੇ ਔਰਤਾਂ ਦੇ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ। ਉਹ 0.6 ਅੰਕਾਂ ਨਾਲ ਸੋਨ ਤਗਮੇ ਤੋਂ ਖੁੰਝ ਗਈ।
27 ਸਾਲਾ ਵਾਲਾਰਿਵਾਨ 252.4 ਅੰਕਾਂ ਨਾਲ ਦੂਜੇ ਸਥਾਨ 'ਤੇ ਰਹੀ, ਜਦੋਂ ਕਿ ਜਾਪਾਨ ਦੀ ਹਿਨਾਤਾ ਤਾਈਚੀ ਨੇ 253.0 ਅੰਕਾਂ ਨਾਲ ਸੋਨ ਤਗਮਾ ਜਿੱਤਿਆ। ਟੀਮ ਮੁਕਾਬਲੇ ਵਿਚ ਭਾਰਤੀ ਟੀਮ 1898.0 ਅੰਕਾਂ ਨਾਲ ਦੂਜੇ ਸਥਾਨ 'ਤੇ ਰਹੀ।