20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾ ਕੇ ਏਸ਼ੀਅਨ ਖੇਡਾਂ ਦੇ ਫਾਈਨਲ ਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ

ਨਿਸ਼ਿਨ (ਜਪਾਨ ), 20 ਸਤੰਬਰ - ਭਾਰਤੀ ਟੀਮ ਨੇ ਏਸ਼ੀਆਈ ਖੇਡਾਂ ਦੇ ਮਹਿਲਾ ਕ੍ਰਿਕਟ ਦੇ ਸੈਮੀਫਾਈਨਲ ਵਿਚ ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾ ਕੇ ਫਾਈਨਲ...

Ad Position 21
No active advertisement
ਅਜੀਤ ਡੈਸਕ 20-09-2026

ਨਿਸ਼ਿਨ (ਜਪਾਨ ), 20 ਸਤੰਬਰ - ਭਾਰਤੀ ਟੀਮ ਨੇ  ਏਸ਼ੀਆਈ ਖੇਡਾਂ ਦੇ ਮਹਿਲਾ ਕ੍ਰਿਕਟ ਦੇ ਸੈਮੀਫਾਈਨਲ ਵਿਚ ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ। ਜਪਾਨ ਨੇ ਕੋਰੋਜੀ ਐਥਲੈਟਿਕ ਪਾਰਕ ਨਿਸ਼ਿਨ ਵਿਖੇ ਹੋਏ ਇਸ ਮੈਚ ਵਿਚ ਟਾਸ ਜਿਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਭਾਰਤੀ ਟੀਮ ਨੇ 20 ਓਵਰਾਂ ਵਿਚ 4 ਵਿਕਟਾਂ ਦੇ ਨੁਕਸਾਨ 'ਤੇ 195 ਦੌੜਾਂ ਬਣਾਈਆਂ। ਭਾਰਤ ਲਈ, ਸ਼ੇਫਾਲੀ ਵਰਮਾ ਨੇ 49 ਗੇਂਦਾਂ 'ਤੇ ਅਜੇਤੂ 100 ਦੌੜਾਂ ਬਣਾਈਆਂ, ਜਿਸ ਵਿਚ ਨੌਂ ਚੌਕੇ ਅਤੇ ਤਿੰਨ ਛੱਕੇ ਸ਼ਾਮਿਲ ਸਨ। 
ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਬੰਗਲਾਦੇਸ਼ ਦੀ ਪੂਰੀ ਟੀਮ 15.4 ਓਵਰਾਂ ਵਿਚ 81 ਦੌੜਾਂ 'ਬਣਾ ਕੇ ਆਊਟ ਹੋ ਗਈ। ਭਾਰਤ ਵਲੋਂ ਗੇਂਦਬਾਜ਼ੀ ਵਿਚ, ਦੀਪਤੀ ਸ਼ਰਮਾ ਅਤੇ ਨੰਦਨੀ ਸ਼ਰਮਾ ਨੇ ਤਿੰਨ-ਤਿੰਨ ਵਿਕਟਾਂ ਹਾਸਲ ਕੀਤੀਆਂ, ਜਦੋਂ ਕਿ ਸ੍ਰੀਚਰਨੀ ਨੂੰ ਦੋ ਵਿਕਟਾਂ ਮਿਲੀਆਂ।  ਫਾਈਨਲ ਵਿਚ 22 ਸਤੰਬਰ ਨੂੰ ਭਾਰਤ ਦਾ ਮੁਕਾਬਲਾ ਸ੍ਰੀਲੰਕਾ ਨਾਲ ਹੋਵੇਗਾ। 

Ad Position 22
No active advertisement
ਪਿਛਲੀ ਖ਼ਬਰ ਅੱਜ ਆਪਣੇ ਹਲਕੇ ਧੂਰੀ ਤੋਂ ਕੀਤੀ ਪਾਰਟੀ ਦੀ ਡੋਰ ਟੂ ਡੋਰ ਮੁਹਿੰਮ ਦੀ ਸ਼ੁਰੂਆਤ - ਭਗਵੰਤ ਮਾਨ ਅਗਲੀ ਖ਼ਬਰ ਬੰਗਾ ਦੇ ਪ੍ਰਵਾਸੀ ਮਜ਼ਦੂਰ ਦੀ ਨਿਕਲੀ 3 ਕਰੋੜ ਦੀ ਲਾਟਰੀ
Ad Position 24