20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਖੁਦਕੁਸ਼ੀ ਮਾਮਲੇ ’ਚ ਨਾਮਜ਼ਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸਾਨ ਯੂਨੀਅਨ ਵਲੋਂ ਰੇਲਵੇ ਲਾਈਨਾਂ ’ਤੇ ਧਰਨਾ

ਰਾਮਾਂ ਮੰਡੀ (ਬਠਿੰਡਾ), 20 ਸਤੰਬਰ - ਬੀਤੇ ਕੁਝ ਦਿਨ ਪਹਿਲਾਂ ਪਿੰਡ ਚੱਕ ਹੀਰਾ ਸਿੰਘ ਵਾਲਾ ਵਿਖੇ ਇਕ ਕਿਸਾਨ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਨਾਮਜ਼ਦ ਚਾਰ ਦੋਸ਼ੀਆਂ ਵਿਚੋਂ...

Ad Position 21
No active advertisement
ਅਜੀਤ ਡੈਸਕ 20-09-2026

ਰਾਮਾਂ ਮੰਡੀ (ਬਠਿੰਡਾ), 20 ਸਤੰਬਰ - ਬੀਤੇ ਕੁਝ ਦਿਨ ਪਹਿਲਾਂ ਪਿੰਡ ਚੱਕ ਹੀਰਾ ਸਿੰਘ ਵਾਲਾ ਵਿਖੇ ਇਕ ਕਿਸਾਨ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਨਾਮਜ਼ਦ ਚਾਰ ਦੋਸ਼ੀਆਂ ਵਿਚੋਂ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਮ੍ਰਿਤਕ ਕਿਸਾਨ ਦੇ ਪਰਿਵਾਰ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੂੰ ਨਾਲ ਲੈ ਕੇ ਰਾਮਸਰਾ ਰੇਲਵੇ ਫਾਟਕ, ਰਾਮਾਂ ਮੰਡੀ ਵਿਖੇ ਰੇਲਵੇ ਲਾਈਨਾਂ ’ਤੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਵਲੋਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬੁਲਾਰਿਆਂ ਨੇ ਕਿਹਾ ਕਿ ਬੀਤੇ ਦਿਨੀਂ ਪਿੰਡ ਚੱਕ ਹੀਰਾ ਸਿੰਘ ਵਾਲਾ ਦੇ ਕਿਸਾਨ ਹਰਮੇਲ ਸਿੰਘ ਵਲੋਂ ਘਰ ਵਿਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ ਸੀ। ਇਸ ਮਾਮਲੇ ਵਿਚ ਰਿਫਾਇਨਰੀ ਪੁਲਿਸ ਚੌਂਕੀ ਰਾਮਾਂ ਵਲੋਂ ਗੁਰਮੇਲ ਸਿੰਘ, ਉਸ ਦੀ ਪਤਨੀ ਸੁਖਵਿੰਦਰ ਕੌਰ, ਹਰਪ੍ਰੀਤ ਸਿੰਘ ਪੁੱਤਰ ਛਿੰਦਰ ਸਿੰਘ ਅਤੇ ਛਿੰਦਰ ਸਿੰਘ ਵਾਸੀ ਗਿੱਦੜਬਾਹਾ ਵਿਰੁੱਧ ਕਿਸਾਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਦੋ ਦੋਸ਼ੀਆਂ ਗੁਰਮੇਲ ਸਿੰਘ ਅਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਪਰ ਬਾਕੀ ਦੋ ਦੋਸ਼ੀਆਂ ਹਰਪ੍ਰੀਤ ਸਿੰਘ ਅਤੇ ਛਿੰਦਰ ਸਿੰਘ ਨੂੰ ਸਰਕਾਰ ਦੀ ਸਿਫਾਰਸ਼ ’ਤੇ ਪੁਲਿਸ ਵਲੋਂ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਇਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਹਿਲਾਂ ਰਿਫਾਇਨਰੀ ਪੁਲਿਸ ਚੌਂਕੀ ਅਤੇ ਉਸ ਤੋਂ ਬਾਅਦ ਰਾਮਸਰਾ ਚੌਂਕ ਵਿਖੇ ਵੀ ਕਿਸਾਨ ਯੂਨੀਅਨ ਵਲੋਂ ਧਰਨਾ ਦਿੱਤਾ ਗਿਆ ਸੀ, ਪਰ ਪੁਲਿਸ ’ਤੇ ਕੋਈ ਅਸਰ ਨਹੀਂ ਹੋਇਆ। ਮਜਬੂਰ ਹੋ ਕੇ ਅੱਜ ਪੀੜਤ ਪਰਿਵਾਰ ਵਲੋਂ ਕਿਸਾਨ ਯੂਨੀਅਨ ਨਾਲ ਮਿਲ ਕੇ ਰੇਲਵੇ ਲਾਈਨਾਂ ’ਤੇ ਧਰਨਾ ਦਿੱਤਾ ਗਿਆ ਹੈ, ਜੋ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਤੱਕ ਜਾਰੀ ਰਹੇਗਾ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ , ਹੋਰ ਆਗੂ ਅਤੇ ਔਰਤਾਂ ਵੀ ਮੌਜੂਦ ਰਹੀਆਂ।

Ad Position 22
No active advertisement
ਪਿਛਲੀ ਖ਼ਬਰ 28 ਦੀ 'ਪੰਜਾਬ ਬਚਾਓ ਰੈਲੀ' ਸੰਬੰਧੀ ਰਾਣਾ ਲੋਪੋਕੇ ਨੇ ਅਕਾਲੀ ਵਰਕਰਾਂ ਨੂੰ ਕੀਤਾ ਲਾਮਬੰਦ ਅਗਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆਪਣਾ ਉੱਦਮ ਸ਼ੁਰੂ ਕਰਨ ਵਾਲੇ ਨੌਜਵਾਨਾਂ ਨੂੰ 10 ਲੱਖ ਰੁਪਏ ਵਿਆਜ਼ ਮੁਕਤ ਕਰਜ਼ਾ ਦਿੱਤਾ ਜ...
Ad Position 24