ਓਠੀਆ (ਅੰਮ੍ਰਿਤਸਰ), 20 ਸਤੰਬਰ (ਗੁਰਵਿੰਦਰ ਸਿੰਘ ਛੀਨਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਹੱਕ ਵਿਚ 'ਪੰਜਾਬ ਬਚਾਓ ਰੈਲੀ' 28 ਸਤੰਬਰ ਨੂੰ ਲੋਪੋਕੇ ਵਿਖੇ ਕੀਤੀ ਜਾ ਰਹੀ ਹੈ। ਇਸ ਸੰਬੰਧੀ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਅੱਜ ਰਣਬੀਰ ਸਿੰਘ ਰਾਣਾ ਲੋਪੋਕੇ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕੋਟਲੀ ਸੱਕਾਂ ਦੇ ਵਰਕਰਾ ਨਾਲ ਰੈਲੀ ਨੂੰ ਸਫਲ ਬਣਾਉਣ ਲਈ ਮੀਟਿੰਗ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਜਗਬੀਰ ਸਿੰਘ ਵਲੋਂ ਪਿੰਡ ਵਿਚ ਕੀਤੇ ਗਏ ਅਕਾਲੀ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਰਾਣਾ ਲੋਪੋਕੇ ਨੇ ਕਿਹਾ ਕਿ ਪੰਜਾਬ ਦੇ ਵਾਸੀ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ। 2027 ਦੀਆ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਅੱਜ ਦੀ ਜਨਤਾ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ ਕਿਉਂਕਿ ਉਨ੍ਹਾਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਵਾਅਦਾ ਕੀਤਾ ਸੀ, ਉਹ ਵੀ ਪੂਰਾ ਨਹੀ ਹੋਇਆ।
ਤਾਜ਼ਾ ਖ਼ਬਰਾਂ
Free
28 ਦੀ 'ਪੰਜਾਬ ਬਚਾਓ ਰੈਲੀ' ਸੰਬੰਧੀ ਰਾਣਾ ਲੋਪੋਕੇ ਨੇ ਅਕਾਲੀ ਵਰਕਰਾਂ ਨੂੰ ਕੀਤਾ ਲਾਮਬੰਦ
ਓਠੀਆ (ਅੰਮ੍ਰਿਤਸਰ), 20 ਸਤੰਬਰ (ਗੁਰਵਿੰਦਰ ਸਿੰਘ ਛੀਨਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਸਾਬਕਾ...
ਅਜੀਤ ਡੈਸਕ
20-09-2026