21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਨਸ਼ੇ ਦੀ ਹਾਲਤ ਚ ਕਾਰ ਚਾਲਕ ਤੋਂ ਬੇਕਾਬੂ ਹੋਈ ਕਾਰ ਮਕਾਨ ਨਾਲ ਟਕਰਾਈ, 8 ਸਾਲਾ ਬੱਚੇ ਸਮੇਤ ਤਿੰਨ ਦੀ ਮੌਤ

ਠੱਠੀ ਭਾਈ (ਮੋਗਾ), 21 ਸਤੰਬਰ (ਜਗਰੂਪ ਸਿੰਘ ਮਠਾੜੂ) - ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸਿਵੀਆਂ ਤੋਂ ਬਾਘਾ ਪੁਰਾਣਾ ਹਲਕੇ ਦੇ ਪਿੰਡ ਮੱਲਕੇ ਵੱਲ ਆ ਰਹੀ ਇਕ ਕਾਰ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ...

Ad Position 21
No active advertisement
ਅਜੀਤ ਡੈਸਕ 21-09-2026

ਠੱਠੀ ਭਾਈ (ਮੋਗਾ), 21 ਸਤੰਬਰ (ਜਗਰੂਪ ਸਿੰਘ ਮਠਾੜੂ) - ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸਿਵੀਆਂ ਤੋਂ ਬਾਘਾ ਪੁਰਾਣਾ ਹਲਕੇ ਦੇ ਪਿੰਡ ਮੱਲਕੇ ਵੱਲ ਆ ਰਹੀ ਇਕ ਕਾਰ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ 8 ਸਾਲਾ ਬੱਚੇ ਸਮੇਤ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਕਾਰ ਵਿਚ ਡਰਾਈਵਰ ਸਮੇਤ ਪੰਜ ਵਿਅਕਤੀ ਸਵਾਰ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਕਾਰ ਸਿਵੀਆਂ ਤੋਂ ਮੱਲਕੇ ਨੂੰ ਆਉਦੀ ਲਿੰਕ ਸੜਕ ’ਤੇ ਆ ਰਹੀ ਸੀ ਕਿ ਰਸਤੇ ਵਿਚ ਕਾਰ ਬੇਕਾਬੂ ਹੋ ਕੇ ਇਕ ਮਕਾਨ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਵਿਚ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿਚ 8 ਸਾਲਾ ਬੱਚੇ ਸਮੇਤ ਕੁਲਦੀਪ ਸਿੰਘ ਵਾਸੀ ਗੁਰੂਸਰ ਮਾੜੀ ਅਤੇ ਕਾਲਾ ਸਿੰਘ ਵਾਸੀ ਕੌਣੀ ਦੇ ਨਾਂ ਦੱਸੇ ਜਾ ਰਹੇ ਹਨ, ਜਦਕਿ ਤੀਜੇ ਮ੍ਰਿਤਕ ਦੀ ਪਛਾਣ ਸਬੰਧੀ ਜਾਣਕਾਰੀ ਹਾਲੇ ਸਾਹਮਣੇ ਨਹੀਂ ਆਈ। ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਆਸ-ਪਾਸ ਦੇ ਪਿੰਡਾਂ ਦੇ ਲੋਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਕਾਰ ਵਿਚ ਖੂਨ ਨਾਲ ਲੱਥ ਪੱਥ ਫਸੇ ਵਿਅਕਤੀਆਂ ਨੂੰ ਬਾਹਰ ਕੱਢਿਆ। ਗੰਭੀਰ ਜ਼ਖਮੀ ਵਿਅਕਤੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ। ਪ੍ਰਤੱਖ ਦਰਸ਼ੀਆਂ ਅਨੁਸਾਰ ਕਾਰ ਚਾਲਕ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿਚ ਸੀ ਅਤੇ ਉਸ ਵਲੋਂ ਕਾਰ ’ਤੇ ਕਾਬੂ ਨਾ ਰੱਖ ਸਕਣ ਕਾਰਨ ਇਹ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਇਸ ਹਾਦਸੇ ਵਿਚ ਬਚ ਗਿਆ। ਦੇਰ ਰਾਤ ਵਾਪਰੇ ਇਸ ਦਰਦਨਾਕ ਹਾਦਸੇ ਦੀ ਖ਼ਬਰ ਜਿਵੇਂ ਹੀ ਆਸ-ਪਾਸ ਦੇ ਪਿੰਡਾਂ ਵਿਚ ਪੁੱਜੀ ਤਾਂ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਹਾਦਸੇ ਸੰਬੰਧੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਏਸ਼ੀਆਈ ਖੇਡਾਂ 2026 - ਤਗਮੇ ਦਾ ਰੰਗ ਬਦਲਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਕੁਝ ਹਾਲਾਤਾਂ ਕਾਰਨ ਮੈਂ ਅਜਿਹਾ ਨਹੀਂ ਕਰ ਸਕੀ... ਅਗਲੀ ਖ਼ਬਰ ਮਾਨਸਾ ਅਦਾਲਤ ਸਮੇਤ 4 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Ad Position 24