21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ 3 ਨੌਜਵਾਨਾਂ ਦੀ ਮੌਤ

ਮਲੋਟ (ਸ੍ਰੀ ਮੁਕਤਸਰ ਸਾਹਿਬ), 21 ਸਤੰਬਰ (ਪਾਟਿਲ) - ਮਲੋਟ ਨੇੜੇ ਢਾਣੀ ਕੁੰਦਨ ਸਿੰਘ ਰੋਡ ’ਤੇ ਸ਼ਾਮ ਸਮੇਂ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਤਿੰਨ...

Ad Position 21
No active advertisement
ਅਜੀਤ ਡੈਸਕ 21-09-2026

ਮਲੋਟ (ਸ੍ਰੀ ਮੁਕਤਸਰ ਸਾਹਿਬ), 21 ਸਤੰਬਰ (ਪਾਟਿਲ) - ਮਲੋਟ ਨੇੜੇ ਢਾਣੀ ਕੁੰਦਨ ਸਿੰਘ ਰੋਡ ’ਤੇ ਸ਼ਾਮ ਸਮੇਂ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ, ਜੋ ਫੇਰੀ ਲਗਾ ਕੇ ਪਿੰਡਾਂ ਵਿਚ ਸਮਾਨ ਵੇਚਣ ਦਾ ਕੰਮ ਕਰਦੇ ਸਨ, ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਗਏ। ਹਾਲਾਂਕਿ, ਹਾਦਸਾ ਕਿਸ ਵਾਹਨ ਨਾਲ ਵਾਪਰਿਆ, ਇਸ ਸੰਬੰਧੀ ਅਜੇ ਤੱਕ ਸਥਿਤੀ ਸਪਸ਼ਟ ਨਹੀਂ ਹੋ ਸਕੀ।
ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਅਬੋਹਰ ਇਲਾਕੇ ਦੇ ਕਾਲਾ ਟਿੱਬਾ ਇਲਾਕੇ ਨਾਲ ਸੰਬੰਧਿਤ ਸਨ ਅਤੇ ਰੋਜ਼ੀ-ਰੋਟੀ ਲਈ ਪਿੰਡਾਂ ਵਿਚ ਫੇਰੀ ਦਾ ਕੰਮ ਕਰਦੇ ਸਨ। ਹਾਦਸੇ ਤੋਂ ਬਾਅਦ ਤਿੰਨਾਂ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਮਲੋਟ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। 
ਮ੍ਰਿਤਕਾਂ ਦੀ ਪਛਾਣ ਤੇਜਾ ਸਿੰਘ, ਪਵਨ ਅਤੇ ਵਕੀਲ ਵਜੋਂ ਹੋਈ ਹੈ। ਮ੍ਰਿਤਕਾਂ ਦੀ ਉਮਰ ਕਰੀਬ 20 ਤੋਂ 30 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਇਸ ਦਰਦਨਾਕ ਹਾਦਸੇ ਦੀ ਖ਼ਬਰ ਮਿਲਣ ਉਪਰੰਤ ਪਰਿਵਾਰਾਂ ਵਿਚ ਮਾਤਮ ਛਾ ਗਿਆ ਅਤੇ ਰੋ-ਰੋ ਕੇ ਪਰਿਵਾਰਿਕ ਮੈਂਬਰਾਂ ਦਾ ਬੁਰਾ ਹਾਲ ਸੀ।

Ad Position 22
No active advertisement
ਪਿਛਲੀ ਖ਼ਬਰ ਹਲਕਾ ਅਜਨਾਲਾ ਦੀਆਂ3 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਸੌਂਪੇ 60 ਲੱਖ ਰੁਪਏ ਦੇ ਚੈੱਕ - ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਮੁੱਖ ਮੰਤਰੀ ਰੇਖਾ ਗੁਪਤਾ ਵਲੋਂ ਪ੍ਰਧਾਨ ਮੰਤਰੀ ਸੂਰਜ ਘਰ ਮੁਫ਼ਤ ਬਿਜਲੀ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ
Ad Position 24