22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਥਾਰ ਸਵਾਰ ਦੋ ਨੌਜਵਾਨ 30 ਬੋਰ ਦੇ ਵਿਦੇਸ਼ੀ ਪਿਸਟਲ ਤੇ ਜ਼ਿੰਦਾ ਰੋਂਦ ਸਮੇਤ ਕਾਬੂ

ਸੁਲਤਾਨਵਿੰਡ, (ਅੰਮ੍ਰਿਤਸਰ), 22 ਸਤੰਬਰ (ਗੁਰਨਾਮ ਸਿੰਘ ਬੁੱਟਰ)- ਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵਲੋਂ ਮਾੜੇ ਅਨਸਰਾਂ ਖਿਲਾਫ਼ ਕੀਤੀਆਂ ਗਈਆਂ ਸਖਤ ਹਦਾਇਤਾਂ ’ਤੇ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਥਾਰ ਗੱਡੀ ਸਵਾਰ ਦੋ ਨੌਜਵਾਨਾ ਨੂੰ 30 ਬੋਰ ਦੇ ਵਿਦੇਸ਼ੀ ਪਿਸਟਲ ਅਤੇ ਜ਼ਿੰਦਾ ਰੋਂਦ ਸਮੇਤ ਕਾਬੂ ਕਰਨ ਵਿਚ ਵੱਡੀ ਕਾਮਯਾਬੀ ਹਾਸਲ ਹੋਈ ਹੈ।

Ad Position 21
No active advertisement
ਅਜੀਤ ਡੈਸਕ 22-09-2026

ਸੁਲਤਾਨਵਿੰਡ, (ਅੰਮ੍ਰਿਤਸਰ), 22 ਸਤੰਬਰ (ਗੁਰਨਾਮ ਸਿੰਘ ਬੁੱਟਰ)- ਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵਲੋਂ ਮਾੜੇ ਅਨਸਰਾਂ ਖਿਲਾਫ਼ ਕੀਤੀਆਂ ਗਈਆਂ ਸਖਤ ਹਦਾਇਤਾਂ ’ਤੇ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਥਾਰ ਗੱਡੀ ਸਵਾਰ ਦੋ ਨੌਜਵਾਨਾ ਨੂੰ 30 ਬੋਰ ਦੇ ਵਿਦੇਸ਼ੀ ਪਿਸਟਲ ਅਤੇ ਜ਼ਿੰਦਾ ਰੋਂਦ ਸਮੇਤ ਕਾਬੂ ਕਰਨ ਵਿਚ ਵੱਡੀ ਕਾਮਯਾਬੀ ਹਾਸਲ ਹੋਈ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਏ ਐਸ. ਆਈ. ਵਿਕਰਮਜੀਤ ਦੀ ਅਗਵਾਈ ਹੇਠ ਏ. ਐਸ. ਆਈ. ਮਨਜੀਤ ਸਿੰਘ, ਏ. ਐਸ. ਆਈ. ਸੁਖਦੇਵ ਸਿੰਘ, ਹਵਲਦਾਰ ਦਲਜੀਤ ਸਿੰਘ ਅਤੇ ਸਿਪਾਹੀ ਲਵਪ੍ਰੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਅੰਮ੍ਰਿਤਸਰ ਜਲੰਧਰ ਹਾਈਵੇ ਸਥਿਤ ਗੋਲਡਨ ਗੇਟ ਵਿਖੇ ਗੱਡੀਆਂ ਦੀ ਚੈਕਿੰਗ ਦੌਰਾਨ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਥਾਰ ਗੱਡੀ ਪੀ.ਬੀ.65 ਬੀ. ਬੀ. 9799 ’ਤੇ ਸਵਾਰ ਹੋ ਕੇ ਦੋ ਨੌਜਵਾਨ ਜਲੰਧਰ ਸਾਈਡ ਤੋਂ ਅੰਮ੍ਰਿਤਸਰ ਸ਼ਹਿਰ ਵੱਲ ਆ ਰਹੇ ਹਨ, ਜਿੰਨ੍ਹਾਂ ਨੂੰ ਰੋਕ ਕੇ ਉਨ੍ਹਾਂ ਦੀ ਥਾਰ ਗੱਡੀ ਦੀ ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ ਇਹ ਸਾਮਾਨ ਬਰਾਮਦ ਕੀਤਾ ਗਿਆ। 

 ਉਨ੍ਹਾਂ ਦੱਸਿਆ ਕਿ ਨੌਜਵਾਨਾਂ ਖਿਲਾਫ਼ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ 25 (8) ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਨੌਜਵਾਨਾਂ ਦੀ ਪਛਾਣ ਕਰਨਬੀਰ ਸਿੰਘ ਵਾਸੀ ਪਿੰਡ ਨੂਰਦੀ ਬਹਿਕਾ, ਜ਼ਿਲ੍ਹਾ ਤਰਨਤਾਰਨ ਅਤੇ ਸੁਖਮਨਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਤਰਨਤਾਰਨ ਵਜੋ ਹੋਈ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਦੋਵੇਂ ਨੌਜਵਾਨਾਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਕੁਝ ਦਿਨ ਲਈ ਰਿਮਾਂਡ ’ਤੇ ਲਿਆ ਜਾਵੇਗਾ ਤਾਂ ਜੋ ਇਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। 

Ad Position 22
No active advertisement
ਪਿਛਲੀ ਖ਼ਬਰ ਮੋਹਾਲੀ ਪੁੱਜੀ ‘ਨਸ਼ਾ ਮੁਕਤ ਪੰਜਾਬ’ ਯਾਤਰਾ ਅਗਲੀ ਖ਼ਬਰ “ਯੁੱਧ ਨਸ਼ਿਆਂ ਵਿਰੁੱਧ”: ਜਲੰਧਰ ਦਿਹਾਤੀ ਪੁਲਿਸ ਵਲੋਂ ਸਬ-ਡਿਵੀਜ਼ਨ ਨਕੋਦਰ ਵਿਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ
Ad Position 24