22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮੋਹਾਲੀ ਪੁੱਜੀ ‘ਨਸ਼ਾ ਮੁਕਤ ਪੰਜਾਬ’ ਯਾਤਰਾ

ਐਸ. ਏ. ਐਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਨਸ਼ਾ ਮੁਕਤ ਪੰਜਾਬ ਯਾਤਰਾ ਦੇ ਅੱਜ ਮੋਹਾਲੀ ਪਹੁੰਚਣ ’ਤੇ ਭਾਜਪਾ ਦੇ ਸੀਨੀਅਰ ਆਗੂਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 22-09-2026

ਐਸ. ਏ. ਐਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਨਸ਼ਾ ਮੁਕਤ ਪੰਜਾਬ ਯਾਤਰਾ ਦੇ ਅੱਜ ਮੋਹਾਲੀ ਪਹੁੰਚਣ ’ਤੇ ਭਾਜਪਾ ਦੇ ਸੀਨੀਅਰ ਆਗੂਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ ਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸਟ ਵਲੋਂ ਸੈਂਕੜੇ ਵਰਕਰਾਂ ਸਮੇਤ  ਸਥਾਨਕ ਫ਼ੇਜ਼ 11 ਵਿਚ ਸਵਾਗਤ ਕੀਤਾ ਗਿਆ। ਇਸ ਸਮੇਂ ਕੀਤੀ ਰੈਲੀ ਨੂੰ ਸਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜੇਕਰ ਪੰਜਾਬ ਵਿਚੋਂ ਕੋਈ ਨਸ਼ੇ ਨੂੰ ਖਤਮ ਕਰ ਸਕਦਾ ਹੈ ਤਾਂ ਉਹ ਭਾਰਤੀ ਜਨਤਾ ਪਾਰਟੀ ਹੀ ਕਰ ਸਕਦੀ ਹੈ। ਇਸ ਮੌਕੇ ਦਿੱਲੀ ਤੋਂ ਮੰਤਰੀ ਵਿਸ਼ੇਸ਼ ਤੌਰ ’ਤੇ ਪਹੁੰਚੇ । ਇਸ ਮੌਕੇ ਭਾਜਪਾ ਦੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਭਾਜਪਾ ਦੇ ਸੀਨੀਅਰ ਆਗੂ ਸੁਭਾਸ਼ ਸ਼ਰਮਾ, ਹਰਦੇਵ ਸਿੰਘ ਉਭਾ ਆਦਿ ਸਮੇਤ ਸੈਂਕੜਿਆਂ ਦੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਨ ਵਾਲੀ ਪੋਸਟ ਤੇ ਆਡੀਓ ਗਲਤ- ਪੰਜਾਬ ਪੁਲਿਸ ਅਗਲੀ ਖ਼ਬਰ ਥਾਰ ਸਵਾਰ ਦੋ ਨੌਜਵਾਨ 30 ਬੋਰ ਦੇ ਵਿਦੇਸ਼ੀ ਪਿਸਟਲ ਤੇ ਜ਼ਿੰਦਾ ਰੋਂਦ ਸਮੇਤ ਕਾਬੂ
Ad Position 24