22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਚੰਡੀਗੜ੍ਹ ਨਿਗਮ ਦੀ ਮੀਟਿੰਗ ਸ਼ੁਰੂ ਹੁੰਦਿਆਂ ਹੀ ਹੰਗਾਮਾ

ਚੰਡੀਗੜ੍ਹ, 22 ਸਤੰਬਰ- ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ।

Ad Position 21
No active advertisement
ਅਜੀਤ ਡੈਸਕ 22-09-2026

ਚੰਡੀਗੜ੍ਹ, 22 ਸਤੰਬਰ- ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਭਾਜਪਾ ਕੌਂਸਲਰ ਗੁਰਬਖਸ਼ ਰਾਵਤ ਨੇ ‘ਆਪ’ ਕੌਂਸਲਰ ਯੋਗੇਸ਼ ਢੀਂਗਰਾ ਖਿਲਾਫ਼ ਨਿੰਦਾ ਪ੍ਰਸਤਾਵ ਲਿਆਉਣ ਦੀ ਮੰਗ ਕੀਤੀ,ਜਿਸ ਦਾ ਯੋਗੇਸ਼ ਢੀਂਗਰਾ ਨੇ ਵਿਰੋਧ ਕਰਦਿਆਂ ਕਿਹਾ ਕਿ ਅਸੀਂ ਡੀ.ਜੀ.ਪੀ. ਨੂੰ ਤੱਥਾਂ ਦੇ ਆਧਾਰ ’ਤੇ ਪੈੱਨ ਡਰਾਈਵ ਮੁਹੱਈਆ ਕਰਵਾਈ ਹੈ, ਜਿਸ ਤੋਂ ਬਾਅਦ ਕਾਂਗਰਸ ਕੌਂਸਲਰ ਪ੍ਰੇਮ ਲਤਾ, ਭਾਜਪਾ ਕੌਂਸਲਰ ਗੁਰਬਖਸ਼ ਰਾਵਤ ਅਤੇ ਆਪ ਕੌਂਸਲਰ ਯੋਗੇਸ਼ ਢੀਂਗਰਾ ਵਿਚਕਾਰ ਤਿੱਖੀ ਬਹਿਸ ਦੇਖਣ ਨੂੰ ਮਿਲੀ।

ਨਿਗਮ ਮੀਟਿੰਗ ਦੌਰਾਨ ਕਮਿਊਨਿਟੀ ਸੈਂਟਰਾਂ ਦਾ ਨਾਮ ਬਦਲਣ ’ਤੇ ਸਦਨ ’ਚ ਮੌਜੂਦ ਸਮੂਹ ਕੌਂਸਲਰਾਂ ਨੇ ਵਿਰੋਧ ਜਤਾਇਆ। ਮੇਅਰ ਸੌਰਭ ਜੋਸ਼ੀ ਨੇ ਸਮੂਹ ਕੌਂਸਲਰਾਂ ਨੂੰ ਸਰਵ ਸੰਮਤੀ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਨਾਮ ਰੱਖਣ ਲਈ ਕਹਿੰਦਿਆ ਮਤਾ ਅਗਲੀ ਮੀਟਿੰਗ ਲਈ ਮੁਲਤਵੀ ਕਰ ਦਿੱਤਾ। ਭਾਜਪਾ ਦੇ ਸਮੂਹ ਕੌਂਸਲਰਾਂ ਨੇ ਨਿਗਮ ਸਦਨ ਦੀ ਕਾਰਵਾਈ ਰੋਕ ‘ਆਪ’ ਕੌਂਸਲਰ ਯੋਗੇਸ਼ ਢੀਂਗਰਾ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਮੇਅਰ ਸੌਰਭ ਜੋਸ਼ੀ ਨੇ ਯੋਗੇਸ਼ ਢੀਂਗਰਾ ਨੂੰ ਸਦਨ 'ਚ ਮਾਫ਼ੀ ਮੰਗਣ ਲਈ ਕਿਹਾ।

Ad Position 22
No active advertisement
ਪਿਛਲੀ ਖ਼ਬਰ ਮੋਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਵਲੋਂ ਛਾਪੇਮਾਰੀ ਅਗਲੀ ਖ਼ਬਰ ਪੁਲਿਸ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਨ ਵਾਲੀ ਪੋਸਟ ਤੇ ਆਡੀਓ ਗਲਤ- ਪੰਜਾਬ ਪੁਲਿਸ
Ad Position 24