22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮੋਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਵਲੋਂ ਛਾਪੇਮਾਰੀ

ਮੋਹਾਲੀ, 22 ਸਤੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਮੋਹਾਲੀ ਸਥਿਤ ਗਮਾਡਾ ਦਫ਼ਤਰ 'ਤੇ ਛਾਪਾ ਮਾਰਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਈ.ਡੀ. ਦੀਆਂ ਟੀਮਾਂ ਤਿੰਨ ਗੱਡੀਆਂ ਵਿਚ ਪਹੁੰਚੀਆਂ।

Ad Position 21
No active advertisement
ਅਜੀਤ ਡੈਸਕ 22-09-2026

ਮੋਹਾਲੀ, 22 ਸਤੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਮੋਹਾਲੀ ਸਥਿਤ ਗਮਾਡਾ ਦਫ਼ਤਰ 'ਤੇ ਛਾਪਾ ਮਾਰਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਈ.ਡੀ. ਦੀਆਂ ਟੀਮਾਂ ਤਿੰਨ ਗੱਡੀਆਂ ਵਿਚ ਪਹੁੰਚੀਆਂ। ਜਲੰਧਰ, ਚੰਡੀਗੜ੍ਹ ਅਤੇ ਦਿੱਲੀ ਦੀਆਂ ਟੀਮਾਂ ਇਸ ਕਾਰਵਾਈ ਵਿਚ ਸ਼ਾਮਿਲ ਹਨ। ਈ.ਡੀ. ਦੀਆਂ ਟੀਮਾਂ ਨੇ ਦਫ਼ਤਰ ਵਿਚ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਨਾਲ ਸੰਬੰਧਿਤ ਦਸਤਾਵੇਜ਼ਾਂ ਦੀ ਜਾਂਚ ਕਰ ਰਹੀਆਂ ਹਨ।

ਇਸ ਵੇਲੇ ਈ.ਡੀ. ਵਲੋਂ ਕਾਰਵਾਈ ਬਾਰੇ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ। ਈ.ਡੀ. ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਦੇ ਅੰਦਰ ₹150 ਕਰੋੜ ਦੇ ਚੇਂਜ ਆਫ ਲੈਂਡ ਯੂਜ਼ (ਸੀਐਲਯੂ) ਘੁਟਾਲੇ ਅਤੇ ਫੀਸ ਡਿਫਾਲਟ ਦੇ ਸੰਬੰਧ ਵਿਚ ਸਨਟੇਕ ਸਿਟੀ (ਨਵਾਂ ਚੰਡੀਗੜ੍ਹ) ਸਮੇਤ ਕਈ ਪ੍ਰੋਜੈਕਟਾਂ ਦੀ ਜਾਂਚ ਕਰ ਰਹੀ ਹੈ। ਇਨ੍ਹਾਂ ਪ੍ਰੋਜੈਕਟਾਂ ਨਾਲ ਸੰਬੰਧਿਤ ਦੋ ਬਿਲਡਰਾਂ ਦੇ ਅਹਾਤੇ 'ਤੇ ਪਹਿਲਾਂ ਵੀ ਛਾਪੇ ਮਾਰੇ ਗਏ ਸਨ। ਮੰਨਿਆ ਜਾ ਰਿਹਾ ਹੈ ਕਿ ਇਹ ਪੂਰੀ ਕਾਰਵਾਈ ਉਸੇ ਮਾਮਲੇ ਨਾਲ ਸੰਬੰਧਿਤ ਹੈ।

Ad Position 22
No active advertisement
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਤੇ ਮੋਹਨਜੀਤ ਸਿੰਘ ਕੁੱਟਮਾਰ ਮਾਮਲੇ ਨੂੰ ਲੈ ਕੇ ਕਾਂਗਰਸ ਦਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਚੰਡੀਗੜ੍ਹ ਨਿਗਮ ਦੀ ਮੀਟਿੰਗ ਸ਼ੁਰੂ ਹੁੰਦਿਆਂ ਹੀ ਹੰਗਾਮਾ
Ad Position 24