22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਲਜ਼ਾਰ ਸਿੰਘ ਤੇ ਮੋਹਨਜੀਤ ਸਿੰਘ ਕੁੱਟਮਾਰ ਮਾਮਲੇ ਨੂੰ ਲੈ ਕੇ ਕਾਂਗਰਸ ਦਾ ਰੋਸ ਪ੍ਰਦਰਸ਼ਨ

ਬਠਿੰਡਾ, 22 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ)- ਗੁਲਜ਼ਾਰ ਸਿੰਘ ਦੀ ਮੌਤ ਅਤੇ ਮੋਹਨਜੀਤ ਸਿੰਘ ਨਾਲ ਹੋਈ ਕਥਿਤ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਵਲੋਂ ਅੱਜ ਐੱਸ.ਐੱਸ.ਪੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 22-09-2026

ਬਠਿੰਡਾ, 22 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ)- ਗੁਲਜ਼ਾਰ ਸਿੰਘ ਦੀ ਮੌਤ ਅਤੇ ਮੋਹਨਜੀਤ ਸਿੰਘ ਨਾਲ ਹੋਈ ਕਥਿਤ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਵਲੋਂ ਅੱਜ ਐੱਸ.ਐੱਸ.ਪੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਕਾਂਗਰਸ ਸ਼ਹਿਰੀ ਪ੍ਰਧਾਨ ਰਾਜਨ ਗਰਗ ਅਤੇ ਦਿਹਾਤੀ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰਾਜਨ ਗਰਗ ਅਤੇ ਪ੍ਰੀਤਮ ਕੋਟਭਾਈ ਨੇ ਕਿਹਾ ਕਿ ਸੂਬੇ ਅੰਦਰ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਉਠਾਉਣ ਵਾਲਿਆਂ ਨਾਲ ਵਾਪਰ ਰਹੀਆਂ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਅਸਤੀਫ਼ੇ ਅਤੇ ਮਾਮਲਿਆਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਆਗੂਆਂ ਨੇ ਪੰਜਾਬ ਦੇ ਵਿਗੜ ਰਹੇ ਅਮਨ-ਕਾਨੂੰਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਵੀ ਅਸਤੀਫ਼ੇ ਦੀ ਮੰਗ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਗਸਰ ’ਚ ਸਰਪੰਚ ਦੇ ਘਰ ਬਾਹਰ ਗੋਲੀਬਾਰੀ, 3 ਤੋਂ 4 ਰਾਊਂਡ ਚੱਲਣ ਦਾ ਦਾਅਵਾ ਅਗਲੀ ਖ਼ਬਰ ਮੋਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਵਲੋਂ ਛਾਪੇਮਾਰੀ
Ad Position 24