ਦਸੂਹਾ, 22 ਸਤੰਬਰ (ਕੌਸ਼ਲ)- ਦਸੂਹਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਅੱਜ ਕਰੀਬ ਸ਼ਾਮ 5:15 ਵਜੇ ਇਕ ਜ਼ਬਰਦਸਤ ਧਮਾਕੇ ਦੀ ਆਵਾਜ਼ ਸੁਣਾਈ ਦੇਣ ਤੋਂ ਬਾਅਦ ਲੋਕਾਂ ਵਿਚ ਚਰਚਾ ਦਾ ਮਾਹੌਲ ਬਣ ਗਿਆ। ਸਥਾਨਕ ਲੋਕਾਂ ਮੁਤਾਬਕ ਧਮਾਕੇ ਦੀ ਆਵਾਜ਼ ਕਾਫ਼ੀ ਤੇਜ਼ ਸੀ, ਜਿਸ ਕਾਰਨ ਕਈ ਲੋਕ ਆਪਣੇ ਘਰਾਂ ਅਤੇ ਦੁਕਾਨਾਂ ਤੋਂ ਬਾਹਰ ਆ ਗਏ ਅਤੇ ਧਮਾਕਾ ਕਿੱਥੇ ਤੇ ਕਿਸ ਕਾਰਨ ਹੋਇਆ, ਇਸ ਬਾਰੇ ਇਕ-ਦੂਜੇ ਤੋਂ ਜਾਣਕਾਰੀ ਲੈਣ ਲੱਗੇ।
ਫਿਲਹਾਲ ਕਿਸੇ ਵੀ ਸਰਕਾਰੀ ਅਧਿਕਾਰੀ ਜਾਂ ਪੁਲਿਸ ਵਿਭਾਗ ਵਲੋਂ ਧਮਾਕੇ ਦੇ ਕਾਰਨਾਂ ਜਾਂ ਇਸ ਦੀ ਜਗ੍ਹਾਂ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਸਥਾਨਕ ਲੋਕਾਂ ਵਲੋਂ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਧਮਾਕੇ ਦੀ ਆਵਾਜ਼ ਦਾ ਸਰੋਤ ਪਤਾ ਲਗਾ ਕੇ ਇਸ ਸਬੰਧੀ ਸਥਿਤੀ ਸਪੱਸ਼ਟ ਕੀਤੀ ਜਾਵੇ।