22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸ੍ਰੀ ਮੁਕਤਸਰ ਸਾਹਿਬ ਵਿਖੇ ਨਸ਼ਾ ਮੁਕਤ ਪੰਜਾਬ ਯਾਤਰਾ ਪਹੁੰਚਣ 'ਤੇ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਜਪਾ ਵਲੋਂ ਫਾਜ਼ਿਲਕਾ ਤੋਂ ਸ਼ੁਰੂ ਕੀਤੀ ਗਈ ਤੀਜੀ ਨਸ਼ਾ ਮੁਕਤ...

Ad Position 21
No active advertisement
ਅਜੀਤ ਡੈਸਕ 22-09-2026

ਸ੍ਰੀ ਮੁਕਤਸਰ ਸਾਹਿਬ,  22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਜਪਾ ਵਲੋਂ ਫਾਜ਼ਿਲਕਾ ਤੋਂ ਸ਼ੁਰੂ ਕੀਤੀ ਗਈ ਤੀਜੀ ਨਸ਼ਾ ਮੁਕਤ ਪੰਜਾਬ ਯਾਤਰਾ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ ਅਤੇ ਇਸ ਦੌਰਾਨ ਸਥਾਨਕ ਬਠਿੰਡਾ ਰੋਡ ਸਥਿਤ ਇਕ ਪੈਲੇਸ ਵਿਖੇ ਸਮਾਗਮ ਕਰਵਾਇਆ ਗਿਆ। ਜਿਸ ਨੂੰ ਓਮ ਪ੍ਰਕਾਸ਼ ਧਨਖੜ ਸਾਬਕਾ ਰਾਸ਼ਟਰੀ ਸਕੱਤਰ ਭਾਜਪਾ, ਰਵਨੀਤ ਸਿੰਘ ਬਿੱਟੂ ਸਾਬਕਾ ਕੇਂਦਰੀ ਰਾਜ ਮੰਤਰੀ ਰੇਲਵੇ, ਹਰਵਿੰਦਰ ਸਿੰਘ ਫੂਲਕਾ ਸੀਨੀਅਰ ਵਕੀਲ, ਜਗਮੀਤ ਸਿੰਘ ਬਰਾੜ ਸਾਬਕਾ ਮੈਂਬਰ ਪਾਰਲੀਮੈਂਟ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਸਮੇਤ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ।

ਬੁਲਾਰਿਆਂ ਨੇ ਪੰਜਾਬ ਵਿਚ ਨਸ਼ਿਆਂ ਦੇ ਵਾਧੇ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲਿਆ। ਧਨਖੜ ਨੇ ਕਿਹਾ ਕਿ ਗੁਰੂਆਂ ਪੀਰਾਂ, ਮਿਹਨਤੀ ਕਿਸਾਨਾਂ, ਆਜ਼ਾਦੀ ਘੁਲਾਟੀਆਂ, ਯੋਧਿਆਂ ਤੇ ਖਿਡਾਰੀਆਂ ਦੀ ਧਰਤੀ ਨੂੰ ਪਤਾ ਨਹੀਂ ਕਿਸ ਦੀ ਨਜ਼ਰ ਲੱਗ ਗਈ ਕਿ 18 ਤੋਂ 35 ਸਾਲ ਦੇ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਲਪੇਟ ਵਿਚ ਆ ਗਏ। ਜਦੋਂ ਨੌਜਵਾਨਾਂ ਦੇ ਹੱਥਾਂ ਵਿਚ ਕਿਤਾਬਾਂ ਹੋਣੀਆਂ ਚਾਹੀਦੀਆਂ ਸਨ ਤਾਂ ਉਸ ਸਮੇਂ ਚਿੱਟੇ ਨਸ਼ੇ ਦੀਆਂ ਪੁੜੀਆਂ ਕਿਸਨੇ ਫੜਾ ਦਿੱਤੀਆਂ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਾ ਖਤਮ ਕਰਨ ਦੇ ਮੁੱਦੇ ਤੇ ਸੱਤਾ ਵਿਚ ਆਈ ਪਰ ਨਸ਼ਾ ਖ਼ਤਮ ਨਹੀਂ ਕਰ ਸਕੀ। ਉਨ੍ਹਾਂ ਕਿਹਾ ਭਾਜਪਾ ਸੂਬੇ ਨੂੰ ਨਸ਼ਾ ਮੁਕਤ ਕਰਕੇ ਰਹੇਗੀ। ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਗੰਭੀਰ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਲੋਕਾਂ ਨੇ ਸੂਬੇ ਵਿਚ ਭਾਜਪਾ ਸਰਕਾਰ ਬਣਾਈ ਤਾਂ ਇਹ ਸੂਬਾ ਤਰੱਕੀ ਤੇ ਖੁਸ਼ਹਾਲੀ ਵੱਲ ਵਧੇਗਾ।

ਨਸ਼ੇ ਤੋਂ ਮੁਕਤ ਹੋਵੇਗਾ, ਬੇਰੁਜ਼ਗਾਰੀ ਦੂਰ ਕੀਤੀ ਜਾਵੇਗੀ ਅਤੇ ਸਾਰੀਆਂ ਫ਼ਸਲਾਂ ਦੇ ਕਿਸਾਨਾਂ ਨੂੰ ਐਮ.ਐਸ.ਪੀ. ਵੀ ਮਿਲੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ, ਸੂਬਾ ਸਕੱਤਰ ਅਮਰਜੀਤ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ ਤੇ ਹੋਰ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਤੋਂ ਪਹਿਲਾਂ ਫੂਡ ਸੇਫਟੀ ਵਿਭਾਗ ਸਰਗਰਮ, ਫੈਕਟਰੀ ’ਚ ਛਾਪਾ ਅਗਲੀ ਖ਼ਬਰ 'ਪੰਜਾਬ ਬਚਾਓ' ਰੈਲੀ ਦੀਆਂ ਤਿਆਰੀਆਂ ਸਬੰਧੀ ਪਿੰਡ ਬਹਿੜ੍ਹਵਾਲ ਵਿਖੇ ਅਹਿਮ ਮੀਟਿੰਗ
Ad Position 24