22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਛੱਪੜ ਦੀ ਨਿਸ਼ਾਨਦੇਹੀ 'ਤੇ ਬੱਚੀਵਿੰਡ 'ਚ ਭਖਿਆ ਵਿਵਾਦ

ਅਟਾਰੀ (ਅੰਮ੍ਰਿਤਸਰ), 22 ਸਤੰਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ...

Ad Position 21
No active advertisement
ਅਜੀਤ ਡੈਸਕ 22-09-2026

ਅਟਾਰੀ (ਅੰਮ੍ਰਿਤਸਰ), 22 ਸਤੰਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬੱਚੀਵਿੰਡ ਵਿਖੇ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਪਿੰਡ ਦੇ ਪੁਰਾਤਨ ਛੱਪੜ ਦੀ ਪ੍ਰਸ਼ਾਸਨ ਵੱਲੋਂ ਨਿਸ਼ਾਨਦੇਹੀ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਚੋਗਾਵਾਂ ਅਤੇ ਪਿੰਡ ਵਾਸੀਆਂ ਵੱਲੋਂ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਜਥੇਬੰਦੀ ਦੇ ਜੋਨ ਪ੍ਰਧਾਨ ਸ਼ਰਨਪਾਲ ਸਿੰਘ ਬੱਚੀਵਿੰਡ ਨੇ ਦੋਸ਼ ਲਾਇਆ ਹੈ ਕਿ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਮੌਜੂਦਾ ਪੰਚਾਇਤ ਦੀ ਸ਼ਹਿ 'ਤੇ ਇਸ 100 ਸਾਲਾ ਪੁਰਾਤਨ ਛੱਪੜ ਉੱਪਰ ਨਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਜਥੇਬੰਦੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਪੰਚਾਇਤਾਂ, ਨਰੇਗਾ ਅਤੇ ਪੀ.ਡਬਲਯੂ.ਡੀ.  ਵੱਲੋਂ ਲੱਖਾਂ ਰੁਪਏ ਦੀਆਂ ਸਰਕਾਰੀ ਗਰਾਂਟਾਂ ਲਗਾ ਕੇ ਇਸ ਛੱਪੜ ਦਾ ਵਿਕਾਸ ਕਰਵਾਇਆ ਗਿਆ ਹੈ, ਪਰ ਹੁਣ ਇਸ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

ਅੱਜ ਪ੍ਰਸ਼ਾਸਨਿਕ ਨਿਸ਼ਾਨਦੇਹੀ ਦਾ ਵਿਰੋਧ ਕਰਨ ਲਈ ਹਰਜੀਤ ਸਿੰਘ ਸ਼ਹੂਰਾ,ਪ੍ਰਗਟ ਸਿੰਘ ਚੋਗਾਵਾਂ, ਕੁਲਬੀਰ ਸਿੰਘ ਲੋਪੋਕੇ, ਸੁਖਵਿੰਦਰ ਸਿੰਘ ਕੋਲੋਵਾਲ, ਸਤਪਾਲ ਸਿੰਘ ਬਰਾੜ, ਸੁਖਵਿੰਦਰ ਸਿੰਘ, ਰਵਿੰਦਰ ਸਿੰਘ ਚੋਗਾਵਾਂ, ਅੰਗਰੇਜ਼ ਸਿੰਘ ਚੱਕ, ਬਲਕਾਰ ਸਿੰਘ ਪੰਜੂਰਾਏ, ਰਘਬੀਰ ਸਿੰਘ ਚੋਗਾਵਾਂ, ਦਿਲਬਾਗ ਸਿੰਘ ਹਕੀਮ, ਦਿਲਬਾਗ ਸਿੰਘ ਚੱਕ ਮਿਸ਼ਰੀ ਖਾਂ, ਸਤਨਾਮ ਸਿੰਘ, ਪਰਮਜੀਤ ਸਿੰਘ ਪੰਮਾ, ਗੁਰਮੁਖ ਸਿੰਘ, ਕੁਲਦੀਪ ਸਿੰਘ ਸ਼ਾਹ, ਗੁਲਜਾਰ ਸਿੰਘ ਮੈਂਬਰ, ਜਗਤਾਰ ਸਿੰਘ, ਬੀਰ ਸਿੰਘ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ  ਇਕੱਠੇ ਹੋਏ। ਇਸ ਸਬੰਧੀ ਵਿਰੋਧੀ ਧਿਰ ਦੇ ਹਰਜਿੰਦਰ ਸਿੰਘ ਪ੍ਰਧਾਨ ਕਿਸਾਨ ਯੂਨੀਅਨ, ਤੇਜਬੀਰ ਸਿੰਘ ਮੈਂਬਰ, ਮੰਗਲ ਸਿੰਘ, ਬਾਜ ਸਿੰਘ, ਗੁਰਭੇਜ ਸਿੰਘ, ਸੱਜਣ ਸਿੰਘ, ਮਨਪ੍ਰੀਤ ਸਿੰਘ, ਰਣਜੀਤ ਸਿੰਘ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਮੁਰੱਬੇਬੰਦੀ ਦੇ ਸਮੇਂ ਤੋਂ ਹੀ ਇਹ ਨੰਬਰੀ ਪਲਾਟ ਉਨ੍ਹਾਂ ਦੀ ਮਲਕੀਅਤ ਹਨ ਅਤੇ ਇਸ ਕਾਰਵਾਈ ਵਿੱਚ ਪੰਚਾਇਤ ਦਾ ਕੋਈ ਰੋਲ ਨਹੀਂ ਹੈ। ਛੱਪੜ ਦਾ ਜੋ ਵੀ ਵਿਕਾਸ ਕਾਰਜ ਪੰਚਾਇਤ ਨੇ ਕਰਵਾਇਆ। ਉਨ੍ਹਾਂ ਦਾਅਵਾ ਕੀਤਾ ਕਿ ਉਕਤ ਛੱਪੜ ਦੀ ਨਿਸ਼ਾਨਦੇਹੀ ਪਹਿਲਾਂ ਕਿਸਾਨ ਆਗੂ ਦੀ ਸਹਿਮਤੀ ਨਾਲ ਹੀ ਤੈਅ ਹੋਈ ਸੀ ਅਤੇ ਉਹ ਪੂਰੀ ਤਰ੍ਹਾਂ ਕਾਨੂੰਨ ਮੁਤਾਬਕ ਪ੍ਰਸ਼ਾਸਨ ਤੋਂ ਨਿਸ਼ਾਨਦੇਹੀ ਕਰਵਾ ਰਹੇ ਹਨ। ਕਿਸੇ ਕਾਰਨਾਂ ਕਰਕੇ ਅੱਜ ਪ੍ਰਸ਼ਾਸਨ ਨਿਸ਼ਾਨਦੇਹੀ ਕਰਨ ਨਹੀਂ ਪਹੁੰਚ ਸਕਿਆ। ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਕੋਈ ਵੀ ਅਗਲਾ ਕਦਮ ਚੁੱਕਣ ਤੋਂ ਪਹਿਲਾਂ ਦੋਵਾਂ ਧਿਰਾਂ ਦਾ ਪੱਖ ਨਿਰਪੱਖਤਾ ਨਾਲ ਸੁਣਿਆ ਜਾਵੇ।

Ad Position 22
No active advertisement
ਪਿਛਲੀ ਖ਼ਬਰ ਪਿੰਡ ਨਕਟੇ ਦੇ ਪੰਚਾਇਤੀ ਕੰਮਾਂ ਦੀ ਅਦਾਇਗੀ ਨਾ ਹੋਣ ਨੂੰ ਲੈ ਕੇ ਐਸ.ਸੀ. ਕਮਿਸ਼ਨ ਨੇ ਜ਼ਿੰਮੇਵਾਰ ਅਧਿਕਾਰੀ ਨੂੰ ਕੀਤਾ ਤਲ... ਅਗਲੀ ਖ਼ਬਰ 'ਨਸ਼ਾ ਮੁਕਤ ਪੰਜਾਬ ਯਾਤਰਾ' ਦੇ ਵਿਧਾਨ ਸਭਾ ਹਲਕਾ ਅਜਨਾਲਾ ਵਿਚ ਪਹੁੰਚਣ 'ਤੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਭਰਵ...
Ad Position 24