23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ

ਮੱਤੇਵਾਲ, (ਅੰਮ੍ਰਿਤਸਰ), 23 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)- ਅੰਮ੍ਰਿਤਸਰ ਦਿਹਾਤੀ ਦੇ ਥਾਣਾ ਮੱਤੇਵਾਲ ਦੇ ਐਸ.ਐਚ.ਓ. ਸਬ ਇੰਸਪੈਕਟਰ ਦਲਜੀਤ ਸਿੰਘ ਦੀ ਅਗਵਾਈ ਵਿਚ ਅੱਜ ਪਿੰਡ ਮੱਤੇਵਾਲ ਦੇ ਨਜ਼ਦੀਕ ਸੂਏ ਦੇ ਕੰਢੇ ਉੱਪਰ ਪੁਲਿਸ ਅਤੇ ਇਕ ਗੈਂਗਸਟਰ ਦਰਮਿਆਨ ਹੋਏ ਇਕ ਪੁਲਿਸ ਮੁਕਾਬਲੇ ਵਿਚ ਦੋਸ਼ੀ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 23-09-2026

ਮੱਤੇਵਾਲ, (ਅੰਮ੍ਰਿਤਸਰ), 23 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)- ਅੰਮ੍ਰਿਤਸਰ ਦਿਹਾਤੀ ਦੇ ਥਾਣਾ ਮੱਤੇਵਾਲ ਦੇ ਐਸ.ਐਚ.ਓ. ਸਬ ਇੰਸਪੈਕਟਰ ਦਲਜੀਤ ਸਿੰਘ ਦੀ ਅਗਵਾਈ ਵਿਚ ਅੱਜ ਪਿੰਡ ਮੱਤੇਵਾਲ ਦੇ ਨਜ਼ਦੀਕ ਸੂਏ ਦੇ ਕੰਢੇ ਉੱਪਰ ਪੁਲਿਸ ਅਤੇ ਇਕ ਗੈਂਗਸਟਰ ਦਰਮਿਆਨ ਹੋਏ ਇਕ ਪੁਲਿਸ ਮੁਕਾਬਲੇ ਵਿਚ ਦੋਸ਼ੀ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਗੈਂਗਸਟਰ ਵਲੋਂ ਪੁਲਿਸ ਉਪਰ ਲਗਭਗ ਚਾਰ ਪੰਜ ਰਾਊਂਡ ਫਾਇਰ ਕੀਤੇ, ਜਿਸ ’ਤੇ ਜਵਾਬੀ ਕਾਰਵਾਈ ਕਰਦਿਆਂ ਪੁਲਿਸ ਵਲੋਂ ਕੀਤੇ ਫਾਇਰ ਵਿਚ ਇਸ ਗੈਂਗਸਟਰ ਦੀ ਲੱਤ ਵਿਚ ਗੋਲੀ ਲੱਗਣ ਨਾਲ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਪੁਲਿਸ ਵਲੋਂ ਮੌਕੇ ’ਤੇ ਗ੍ਰਿਫਤਾਰ ਕਰ ਲਿਆ ਗਿਆ।

ਇਸ ਗੈਂਗਸਟਰ ਦੀ ਪਛਾਣ ਹਰਮਨ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਬੋਪਾਰਾਏ, ਜੋ ਕਿ ਪਿੰਡ ਬੋਪਰਾਏ ਵਿਚ ਇਕ ਵਿਅਕਤੀ ਉੱਪਰ ਗੋਲੀ ਚਲਾਉਣ ਅਤੇ ਹੋਰਨਾਂ ਵੱਖ ਵੱਖ ਮਾਮਲਿਆਂ ਵਿਚ ਪੁਲਿਸ ਨੂੰ ਲੋੜੀਂਦਾ ਸੀ। ਘਟਨਾ ਵਾਲੀ ਥਾਂ ’ਤੇ ਪਹੁੰਚੇ ਕੰਵਲਪ੍ਰੀਤ ਸਿੰਘ ਚਾਹਲ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ, ਰਮਨਦੀਪ ਸਿੰਘ ਐੱਸ. ਪੀ. ਡੀ., ਗੁਰਿੰਦਰਪਾਲ ਸਿੰਘ ਨਾਗਰਾ ਡੀ. ਐਸ. ਪੀ. ਡੀ., ਸੀ. ਆਈ. ਏ. ਸਟਾਫ਼ ਇੰਚਾਰਜ ਅਜੇਪਾਲ ਸਿੰਘ, ਦਲਜੀਤ ਸਿੰਘ ਐਸ.ਐਚ.ਓ. ਮੱਤੇਵਾਲ, ਫ਼ੋਰੈਂਸਿਕ ਟੀਮ ਵਲੋਂ ਮੌਕੇ ’ਤੇ ਆ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਦੋਸ਼ੀ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਏਸ਼ਿਆਈ ਖ਼ੇਡਾਂ: ਭਾਰਤੀ ਮਹਿਲਾ ਸਕੀਟ ਟੀਮ ਨੇ ਨਿਸ਼ਾਨੇਬਾਜ਼ੀ ਵਿਚ ਜਿੱਤਿਆ ਕਾਂਸੀ ਦਾ ਤਗਮਾ
Ad Position 24