23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕਵਲਪ੍ਰੀਤ ਸਿੰਘ ਕਾਕੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਕਾਦੀਆਂ ਤੋਂ ਇੰਚਾਰਜ ਨਿਯੁਕਤ

ਬਟਾਲਾ, 23 ਸਤੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਹਾਈਕਮਾਂਡ ਵਲੋਂ ਹਲਕਾ ਕਾਦੀਆਂ ਅੰਦਰ ਲੰਮੇ ਸਮੇਂ ਤੋਂ...

Ad Position 21
No active advertisement
ਅਜੀਤ ਡੈਸਕ 23-09-2026

ਬਟਾਲਾ, 23 ਸਤੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਹਾਈਕਮਾਂਡ ਵਲੋਂ ਹਲਕਾ ਕਾਦੀਆਂ ਅੰਦਰ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਨੌਜਵਾਨ ਆਗੂ ਕਵਲਪ੍ਰੀਤ ਸਿੰਘ ਕਾਕੀ ਨੂੰ ਹਲਕਾ ਕਾਦੀਆਂ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਕਸ ਰਾਹੀਂ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਕਵਲਪ੍ਰੀਤ ਸਿੰਘ ਕਾਕੀ ਪਾਰਟੀ ਨੂੰ ਮਜ਼ਬੂਤ ਕਰਨਗੇ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਇਸ ਹਲਕੇ ਤੋਂ ਪਾਰਟੀ ਨੂੰ ਜਿੱਤ ਦਵਾਉਣ ਲਈ ਪੂਰੀ ਵਾਹ ਲਗਾ ਦੇਣਗੇ।

ਸ: ਬਾਦਲ ਨੇ ਕਿਹਾ ਕਿ ਮੈਨੂੰ ਇੰਚਾਰਜ ਨਿਯੁਕਤ ਕਰਦਿਆਂ ਖੁਸ਼ੀ ਹੋ ਰਹੀ ਹੈ ਅਤੇ ਮੈਂ ਉਨ੍ਹਾਂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਾ ਹਾਂI ਆਪਣੀ ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ: ਕਵਲਪ੍ਰੀਤ ਸਿੰਘ ਕਾਕੀ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਨੇ 109 ਵਿਦਿਆਰਥਣਾਂ ਨੂੰ ਵੰਡੇ ਮੁਫ਼ਤ ਸਾਈਕਲ ਅਗਲੀ ਖ਼ਬਰ ਭਾਜਪਾ ਦੀ ਯਾਤਰਾ ਦਾ ਵਰਕਰਾਂ ਵਲੋਂ ਭਰਵਾਂ ਸਵਾਗਤ
Ad Position 24