ਸਨੌਰ (ਪਟਿਆਲਾ), 23 ਸਤੰਬਰ (ਗੀਤਵਿੰਦਰ ਸਿੰਘ ਸੋਖਲ)- ਪਟਿਆਲਾ-ਦੇਵੀਗੜ੍ਹ ਰੋਡ ’ਤੇ ਪਿੰਡ ਘਲੋੜੀ ਨੇੜੇ ਗੁਟਕਾ ਸਾਹਿਬ ਜੀ ਦੇ 78 ਅੰਗ ਮਿਲਣ ਦੀ ਦੁੱਖਦਾਈ ਘਟਨਾ ਸਾਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਵਿਚ ਚਰਚਾ ਦਾ ਮਾਹੌਲ ਬਣ ਗਿਆ।
ਡੀ.ਐਸ.ਪੀ. ਰਣਬੀਰ ਸਿੰਘ ਨੇ ਦੱਸਿਆ ਕਿ ਕੁੱਝ ਅੰਗ ਬੀਤੀ ਰਾਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਲੈ ਕੇ ਜਾਏ ਗਏ, ਜਦਕਿ ਬਾਕੀ ਅੰਗ ਅੱਜ ਦੁਪਹਿਰ ਲੈ ਕੇ ਜਾਏ ਗਏ। ਘਟਨਾ ਸਬੰਧੀ ਇਕ ਵੀਡੀਓ ਵੀ ਵਾਇਰਲ ਹੋਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨੇੜਲੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।