24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਏ.ਐੱਸ.ਆਈ. ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਮੁਲਜ਼ਮ ਪੁਲਿਸ ਹਿਰਾਸਤ ’ਚੋਂ ਫਰਾਰ

ਅਜਨਾਲਾ, (ਅੰਮ੍ਰਿਤਸਰ), 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਨੇੜਲੇ ਪਿੰਡ ਭਲਾ ਪਿੰਡ ਵਿਖੇ ਏ.ਐੱਸ.ਆਈ ਜਸਵੰਤ ਸਿੰਘ ਨੂੰ ਗੋਲੀ ਮਾਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪੁਲਿਸ ਹਿਰਾਸਤ ਵਿਚੋਂ ਫਰਾਰ ਹੋ ਗਿਆ।

Ad Position 21
No active advertisement
ਅਜੀਤ ਡੈਸਕ 24-09-2026

ਅਜਨਾਲਾ, (ਅੰਮ੍ਰਿਤਸਰ), 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਨੇੜਲੇ ਪਿੰਡ ਭਲਾ ਪਿੰਡ ਵਿਖੇ ਏ.ਐੱਸ.ਆਈ ਜਸਵੰਤ ਸਿੰਘ ਨੂੰ ਗੋਲੀ ਮਾਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪੁਲਿਸ ਹਿਰਾਸਤ ਵਿਚੋਂ ਫਰਾਰ ਹੋ ਗਿਆ। ਫਰਾਰ ਹੋਏ ਮੁਲਜ਼ਮ ਦੀ ਪਛਾਣ ਕਰਨ ਵਜੋਂ ਹੋਈ ਹੈ। ਮੁਲਜ਼ਮ ਦੇ ਫਰਾਰ ਹੋਣ ਤੋਂ ਬਾਅਦ ਪੁਲਿਸ ਵਲੋਂ ਉਸ ਦੀ ਭਾਲ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਪੁਲਿਸ ਟੀਮ ਮੁਲਜ਼ਮ ਕਰਨ ਨੂੰ ਬਰਾਮਦਗੀ ਲਈ ਮਜੀਠਾ ਇਲਾਕੇ ਵਿਚ ਲੈ ਕੇ ਗਈ ਸੀ। ਇਸ ਦੌਰਾਨ ਮੁਲਜ਼ਮ ਪੁਲਿਸ ਪਾਰਟੀ ਨੂੰ ਚਕਮਾ ਦੇ ਕੇ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ।

ਉਕਤ ਘਟਨਾ ਤੋਂ ਬਾਅਦ ਲਾਪਰਵਾਹੀ ਦੇ ਦੋਸ਼ ਹੇਠ ਇਕ ਪੁਲਸ ਕਰਮਚਾਰੀ ਨੂੰ ਸਸਪੈਂਡ ਕਰ ਦਿੱਤਾ ਗਿਆ  ਹੈ I ਜ਼ਿਕਰਯੋਗ ਹੈ ਕਿ ਬੀਤੀ 11 ਸਤੰਬਰ ਦੀ ਰਾਤ ਭਲਾ ਪਿੰਡ ਵਿਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਲਾਈਨ ਵਿਚ ਤਾਇਨਾਤ ਏ. ਐੱਸ.ਆਈ. ਜਸਵੰਤ ਸਿੰਘ ਮੋਟਰਸਾਈਕਲ ’ਤੇ ਆਪਣੇ ਘਰ ਅਜਨਾਲਾ ਨੂੰ ਆ ਰਹੇ ਸਨ, ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਲੋਂ ਉਨ੍ਹਾਂ ਦਾ ਪਿੱਛਾ ਕਰਦਿਆਂ ਗੋਲੀ ਚਲਾਈ ਗਈ ਸੀ। ਗੋਲੀ ਪੱਗ ਨੂੰ ਲੱਗਦੀ ਹੋਈ ਸਿਰ ਨੂੰ ਛੂਹ ਕੇ ਨਿਕਲ ਗਈ, ਜਿਸ ਕਾਰਨ ਏ. ਐੱਸ.ਆਈ ਜਸਵੰਤ ਸਿੰਘ ਨੂੰ ਮਾਮੂਲੀ ਸੱਟ ਲੱਗੀ ਸੀ। ਰਾਜਾਸਾਂਸੀ ਪੁਲਿਸ ਨੇ ਕਰਨ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕਰਕੇ ਪੰਜ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਬਰਖਾਸਤ ਏ.ਆਈ.ਜੀ. ਰਾਜਜੀਤ ਸਿੰਘ ਗ੍ਰਿਫ਼ਤਾਰ ਅਗਲੀ ਖ਼ਬਰ ਪੰਜਾਬ ਨਹੀਂ ਦੱਬਣ ਦੇਵੇਗਾ ਆਪਣੀ ਆਵਾਜ਼- ਡਾ. ਬਲਬੀਰ ਸਿੰਘ
Ad Position 24