24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕਰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ), 24 ਸਤੰਬਰ ( ਜੇ ਐਸ ਨਿੱਕੂਵਾਲ)ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕਰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ...

Ad Position 21
No active advertisement
ਅਜੀਤ ਡੈਸਕ 24-09-2026

ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ), 24 ਸਤੰਬਰ ( ਜੇ ਐਸ ਨਿੱਕੂਵਾਲ) - ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕਰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁੱਦੇ ਤੇ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਨਸ਼ਾ ਵਿਰੋਧੀ ਪੰਜਾਬ ਯਾਤਰਾ ਕੱਢੀ ਜਾ ਰਹੀ ਹੈ।ਨਸ਼ੇ ਦੇ ਮੁੱਦੇ ਨੂੰ ਲੈ ਕੇ ਜੈ ਰਾਮ ਠਾਕੁਰ ਨੇ ਪੰਜਾਬ ਦੀ ਸਰਕਾਰ 'ਤੇ  ਤਿੱਖੇ ਨਿਸ਼ਾਨੇ ਸਾਧੇ। 
ਈ.ਡੀ. ਤੇ ਸੀ.ਬੀ.ਆਈ. ਦੀ ਦੁਰਵਰਤੋਂ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਜੈਰਾਮ ਠਾਕਰ ਨੇ ਕਿਹਾ ਕਿ ਜਿਹੜੇ ਲੋਕ ਕੋਈ ਗਲਤ ਕੰਮ ਕਰਦੇ ਹਨ ਈ.ਡੀ. ਤੇ ਸੀ.ਬੀ.ਆਈ. ਵਲੋਂ ਕੇਵਲ ਉਨ੍ਹਾਂ 'ਤੇ ਹੀ ਕਾਰਵਾਈ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਭਾਜਪਾ ਦੀ ਸਰਕਾਰ ਬਣਨ ਤੇ ਪੰਜਾਬ ਹਿਮਾਚਲ ਦੀ ਸਰਹੱਦ ਤੇ ਹਿਮਾਚਲ ਵਲੋਂ ਲਗਾਏ ਗਏ ਟੋਲ ਬੈਰੀਅਰ ਸੰਬੰਧੀ ਵੱਡਾ ਫ਼ੈਸਲਾ ਲਿਆ ਜਾਵੇਗਾ  ਤੇ ਲੋਕਾਂ ਨੂੰ ਵੱਡੀ ਛੋਟ ਦਿੱਤੀ ਜਾਵੇਗੀ। ਹਿਮਾਚਲ ਦੀ ਸਰਕਾਰ ਵਲੋਂ ਵਧਾਏ ਗਏ ਟੋਲ ਰੇਟਾਂ ਦੇ ਨਾਲ ਦੋਵੇਂ ਪ੍ਰਦੇਸ਼ਾਂ ਦੇ ਲੋਕਾਂ ਦੇ ਆਪਸੀ ਸੰਬੰਧ ਖਰਾਬ ਹੋਣ ਦੀ ਗੱਲ ਕਹੀ।
ਐਸ.ਆਈ.ਆਰ. ਨੂੰ ਲੈ ਕੇ ਵੱਖ-ਵੱਖ ਵਿਰੋਧੀ ਪਾਰਟੀਆਂ ਵਲੋਂ ਚੁੱਕੇ ਜਾ ਰਹੇ ਸਵਾਲਾਂ ਬਾਰੇ ਪੁੱਛੇ ਜਾਣ 'ਤੇ ਜੈ ਰਾਮ ਠਾਕੁਰ ਨੇ ਕਿਹਾ ਕਿ ਚੋਣ ਕਮਿਸ਼ਨ ਇਕ ਸੰਵਿਧਾਨਿਕ ਸੰਸਥਾ ਹੈ ਅਤੇ ਕਿਸੇ ਸਮੇਂ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਵਿਅਕਤੀ ਮੌਜੂਦਾ ਸਮੇਂ ਵਿਚ ਵੀ ਚੋਣ ਕਮਿਸ਼ਨ ਦਾ ਹਿੱਸਾ ਹਨ ਅਤੇ ਲੋਕਾਂ ਵਲੋਂ ਚੁੱਕੇ ਜਾ ਰਹੇ ਸਵਾਲ ਬੇਬੁਨਿਆਦ ਹਨ।
ਨਸ਼ਿਆਂ ਸੰਬੰਧੀ ਜੈ ਰਾਮ ਠਾਕਰ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਕਿਸੇ ਇਕ ਪ੍ਰਦੇਸ਼ ਨਾਲ ਸੰਬੰਧਿਤ ਨਹੀਂ ਹੈ ਅਤੇ ਇਸ ਮੁੱਦੇ ਤੇ ਸਾਰਿਆਂ ਨੂੰ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ ਤੇ ਇਸੇ ਸੰਬੰਧ ਵਿਚ ਭਾਜਪਾ ਵਲੋਂ ਪੰਜਾਬ ਅੰਦਰ ਯਾਤਰਾ ਕੱਢੀ ਜਾ ਰਹੀ ਹੈ । ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ  ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਅਜੇ ਵੀਰ ਸਿੰਘ ਲਾਲਪੁਰਾ, ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ, ਡਾਕਟਰ ਸੁਭਾਸ਼ ਸ਼ਰਮਾ, ਐਡਵੋਕੇਟ ਅਰਵਿੰਦ ਮਿੱਤਲ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਫੂਡ ਸੇਫਟੀ ਵਿਭਾਗ ਵਲੋਂ ਏਲਾਂਟਾ ਮਾਰਟ ਉਪਰ ਛਾਪੇਮਾਰੀ, 36 ਲੀਟਰ ਦੇਸੀ ਘਿਉ ਕੀਤਾ ਜ਼ਬਤ ਅਗਲੀ ਖ਼ਬਰ ‘‘ਮੀਲਾਂ ਤੱਕ ਪੈਦਲ ਤੁਰ ਮੋਢਿਆਂ ’ਤੇ ਚੁੱਕ ਚੁੱਕ ਪਹੁੰਚਾਇਆ ਹੜ੍ਹ ਪੀੜਤਾਂ ਤੱਕ ਰਾਸ਼ਨ’’
Ad Position 24