24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਇੰਡੀਗੋ 1 ਅਕਤੂਬਰ ਨੂੰ ਮੁੜ ਸ਼ੁਰੂ ਕਰੇਗੀ ਅੰਮ੍ਰਿਤਸਰ-ਕੋਲਕਾਤਾ ਸਿੱਧੀ ਉਡਾਣ

ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਪੰਜਾਬ ਅਤੇ ਪੱਛਮੀ ਬੰਗਾਲ ਵਿਚਕਾਰ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਇਕ ਵਾਰ ਫਿਰ ਸਿੱਧੀ ਉਡਾਣ ਮਿਲੇਗੀ, ਕਿਉਂਕਿ ਇੰਡੀਗੋ 1 ਅਕਤੂਬਰ...

Ad Position 21
No active advertisement
ਅਜੀਤ ਡੈਸਕ 24-09-2026

ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਪੰਜਾਬ ਅਤੇ ਪੱਛਮੀ ਬੰਗਾਲ ਵਿਚਕਾਰ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਇਕ ਵਾਰ ਫਿਰ ਸਿੱਧੀ ਉਡਾਣ ਮਿਲੇਗੀ, ਕਿਉਂਕਿ ਇੰਡੀਗੋ 1 ਅਕਤੂਬਰ ਤੋਂ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਕੋਲਕਾਤਾ ਉਡਾਣ ਮੁੜ ਸ਼ੁਰੂ ਕਰਨ ਜਾ ਰਹੀ ਹੈ। ਇਹ ਉਡਾਣ ਹਫਤੇ ਵਿਚ ਤਿੰਨ ਦਿਨ ਚੱਲੇਗੀ। ਇਸ ਦੇ ਨਾਲ ਹੀ ਇੰਡੀਗੋ ਕੋਲਕਾਤਾ ਰਾਹੀਂ ਅੰਮ੍ਰਿਤਸਰ ਅਤੇ ਗੁਹਾਟੀ ਵਿਚਕਾਰ ਵੀ ਹਵਾਈ ਸੰਪਰਕ ਮੁਹੱਈਆ ਕਰੇਗੀ। ਇਹ ਜਾਣਕਾਰੀ ਫ਼ਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਇਨੀਸ਼ੀਏਟਿਵ ਦੇ ਕਨਵੀਨਰ ਇੰਡੀਆ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਜਨਰਲ ਸਕੱਤਰ ਯੋਗੇਸ਼ ਕਾਮਰਾ ਨੇ ਦਿੱਤੀ।
ਉਨ੍ਹਾਂ ਇਸ ਰੂਟ ਦੀ ਬਹਾਲੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ, ਪੱਛਮੀ ਬੰਗਾਲ ਅਤੇ ਉੱਤਰ-ਪੂਰਬ ਵਿਚਕਾਰ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਵੱਡਾ ਫਾਇਦਾ ਹੋਵੇਗਾ। ਸਮੀਪ ਸਿੰਘ ਗੁਮਟਾਲਾ ਨੇ ਕਿਹਾ ਕਿ ਮੌਜੂਦਾ ਜਾਰੀ ਸਮਾਂ-ਸਾਰਣੀ ਅਨੁਸਾਰ, ਕੋਲਕਾਤਾ-ਅੰਮ੍ਰਿਤਸਰ ਉਡਾਣ 6ਈ201 ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਚੱਲੇਗੀ, ਜੋ ਕੋਲਕਾਤਾ ਤੋਂ ਸਵੇਰੇ 9:45 ਵਜੇ ਰਵਾਨਾ ਹੋ ਕੇ ਦੁਪਹਿਰ 12:25 ਵਜੇ ਅੰਮ੍ਰਿਤਸਰ ਪਹੁੰਚੇਗੀ। ਵਾਪਸੀ ਦੀ ਅੰਮ੍ਰਿਤਸਰ-ਕੋਲਕਾਤਾ ਉਡਾਣ 6ਈ6344 ਦੁਪਹਿਰ 1:05 ਵਜੇ ਰਵਾਨਾ ਹੋ ਕੇ ਦੁਪਹਿਰ 3:35 ਵਜੇ ਕੋਲਕਾਤਾ ਪਹੁੰਚੇਗੀ, ਜਿਸ ਨਾਲ ਦੋਵਾਂ ਸ਼ਹਿਰਾਂ ਵਿਚਕਾਰ ਲਗਭਗ ਢਾਈ ਘੰਟੇ ਦਾ ਸਿੱਧਾ ਸਫ਼ਰ ਹੋਵੇਗਾ। ਉਡਾਣ 6ਈ201 ਗੁਹਾਟੀ ਤੋਂ ਸਵੇਰੇ 7:50 ਵਜੇ ਰਵਾਨਾ ਹੋ ਕੇ 9:05 ਵਜੇ ਕੋਲਕਾਤਾ ਪਹੁੰਚਣ ਤੋਂ ਬਾਅਦ 9:45 ਵਜੇ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ। ਵਾਪਸੀ ਵਿਚ ਉਡਾਣ 6ਈ6344 ਅੰਮ੍ਰਿਤਸਰ ਤੋਂ 3:35 ਵਜੇ ਕੋਲਕਾਤਾ ਪਹੁੰਚਣ ਤੋਂ ਬਾਅਦ ਸ਼ਾਮ 4:15 ਵਜੇ ਗੁਹਾਟੀ ਲਈ ਅੱਗੇ ਰਵਾਨਾ ਹੋ ਕੇ ਸ਼ਾਮ 5:30 ਵਜੇ ਪਹੁੰਚੇਗੀ। ਇਸ ਨਾਲ ਪੰਜਾਬ ਅਤੇ ਅਸਾਮ ਵਿਚਕਾਰ ਯਾਤਰੀਆਂ ਨੂੰ ਉਸੇ ਉਡਾਣ 'ਚ ਹੀ ਕੋਲਕਤਾ ਰਾਹੀਂ ਅੰਮ੍ਰਿਤਸਰ ਦਾ ਸੁਵਿਧਾਜਨਕ ਸੰਪਰਕ ਮਿਲੇਗਾ ਅਤੇ ਦਿੱਲੀ ਜਾਂ ਹੋਰ ਏਅਰਪੋਰਟ ਰਾਹੀਂ ਜਹਾਜ਼ ਬਦਲਣ ਅਤੇ ਲੰਮੇ ਇੰਤਜ਼ਾਰ ਤੋਂ ਰਾਹਤ ਮਿਲੇਗੀ। ਸਮੀਪ ਸਿੰਘ ਗੁਮਟਾਲਾ ਅਤੇ ਯੋਗੇਸ਼ ਕਾਮਰਾ ਨੇ ਕਿਹਾ ਕਿ ਇਹ ਸੇਵਾ ਪੱਛਮੀ ਬੰਗਾਲ ਅਤੇ ਅਸਾਮ ਵਿਚ ਵਸਦੇ ਪੰਜਾਬੀ ਅਤੇ ਸਿੱਖ ਭਾਈਚਾਰੇ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ, ਸੈਲਾਨੀਆਂ, ਪਰਿਵਾਰਾਂ, ਵਿਦਿਆਰਥੀਆਂ ਅਤੇ ਵਪਾਰੀਆਂ ਲਈ ਵਿਸ਼ੇਸ਼ ਤੌਰ 'ਤੇ ਲਾਹੇਵੰਦ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਉਤਸ਼ਾਹ ਸਹਿਤ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਅਗਲੀ ਖ਼ਬਰ ਬੀ.ਐਸ.ਐਫ. ਦੇ ਹੱਥ ਆਈ ਪਾਕਿਸਤਾਨ ਵਲੋਂ ਭੇਜੀ ਅਸਲੇ ਦੀ ਖੇਪ
Ad Position 24