24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਝੂਠੀਆਂ ਸ਼ਿਕਾਇਤਾਂ ਦੇ ਕਾਨੂੰਨੀ ਨਤੀਜਿਆਂ ਬਾਰੇ ਬੋਰਡ ਲਗਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਕਰੇਗੀ ਸੁਣਵਾਈ

ਨਵੀਂ ਦਿੱਲੀ, 24 ਸਤੰਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਇਕ ਜਨਹਿੱਤ ਪਟੀਸ਼ਨ ’ਤੇ ਅਗਲੇ ਹਫ਼ਤੇ ਸੁਣਵਾਈ...

Ad Position 21
No active advertisement
ਅਜੀਤ ਡੈਸਕ 24-09-2026

ਨਵੀਂ ਦਿੱਲੀ, 24 ਸਤੰਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਇਕ ਜਨਹਿੱਤ ਪਟੀਸ਼ਨ ’ਤੇ ਅਗਲੇ ਹਫ਼ਤੇ ਸੁਣਵਾਈ ਲਈ ਸੂਚੀਬੱਧ ਕਰਨ ਲਈ ਸਹਿਮਤੀ ਦੇ ਦਿੱਤੀ ਹੈ ਜਿਸ ’ਚ ਕੇਂਦਰ ਤੇ ਰਾਜ ਅਧਿਕਾਰੀਆਂ ਨੂੰ ਜਨਤਕ ਸੰਸਥਾਵਾਂ, ਜਿਨ੍ਹਾਂ ’ਚ ਪੁਲਿਸ ਸਟੇਸ਼ਨ, ਅਦਾਲਤੀ ਕੰਪਲੈਕਸ ਤੇ ਨਗਰ ਨਿਗਮ ਦਫ਼ਤਰ ਸ਼ਾਮਲ ਹਨ, ‘ਤੇ ਡਿਸਪਲੇਅ ਬੋਰਡ ਲਗਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ, ਜੋ ਲੋਕਾਂ ਨੂੰ ਝੂਠੀਆਂ ਸ਼ਿਕਾਇਤਾਂ ਦਰਜ ਕਰਨ ਦੇ ਕਾਨੂੰਨੀ ਨਤੀਜਿਆਂ ਬਾਰੇ ਸੂਚਿਤ ਕਰਨਗੇ।

ਵਕੀਲ ਅਸ਼ਵਨੀ ਉਪਾਧਿਆਏ ਨੇ ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੋਇਮਲਿਆ ਬਾਗਚੀ ਤੇ ਵੀ. ਮੋਹਨਾ ਦੇ ਬੈਂਚ ਸਾਹਮਣੇ ਇਹ ਮਾਮਲਾ ਉਠਾਇਆ ਸੀ। ਸਿਖਰਲੀ ਅਦਾਲਤ ਨੇ ਪਹਿਲਾਂ ਕੇਂਦਰ ਤੇ ਰਾਜਾਂ ਨੂੰ ਉਪਾਧਿਆਏ ਦੀ ਜਨਹਿੱਤ ਪਟੀਸ਼ਨ (ਪੀ.ਆਈ.ਐਲ.) ’ਤੇ ਜਵਾਬ ਮੰਗਣ ਲਈ ਨੋਟਿਸ ਜਾਰੀ ਕੀਤੇ ਸਨ। ਪਟੀਸ਼ਨ ਵਿਚ ਰਾਜ ਅਧਿਕਾਰੀਆਂ ਨੂੰ ਸ਼ਿਕਾਇਤਕਰਤਾ ਨੂੰ ਸ਼ਿਕਾਇਤ ਸਵੀਕਾਰ ਕਰਨ ਤੋਂ ਪਹਿਲਾਂ ਝੂਠੀਆਂ ਸ਼ਿਕਾਇਤਾਂ, ਝੂਠੇ ਦੋਸ਼ਾਂ, ਝੂਠੇ ਬਿਆਨਾਂ, ਝੂਠੀ ਜਾਣਕਾਰੀ ਅਤੇ ਝੂਠੇ ਸਬੂਤਾਂ ਲਈ ਸਜ਼ਾ ਬਾਰੇ ਸੂਚਿਤ ਕਰਨ ਦੇ ਨਿਰਦੇਸ਼ ਦੇਣ ਦੀ ਵੀ ਮੰਗ ਕੀਤੀ ਗਈ ਹੈ, ਤਾਂ ਜੋ ਨਿਰਦੋਸ਼ ਨਾਗਰਿਕਾਂ ਦੇ ਬੋਲਣ ਤੇ ਪ੍ਰਗਟਾਵੇ ਦੀ ਆਜ਼ਾਦੀ ਨੂੰ ਸੁਰੱਖਿਅਤ ਕੀਤਾ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਕੋਲੰਬੋ ਜਾਣ ਵਾਲੀ ਉਡਾਣ ਦੀ ਐਮਰਜੈਂਸੀ ਲੈਂਡਿੰਗ ਤੋਂ ਬਾਅਦ 142 ਯਾਤਰੀ ਮੁੜ ਆਪਣੀ ਮੰਜ਼ਿਲ ਵੱਲ ਰਵਾਨਾ ਅਗਲੀ ਖ਼ਬਰ ਬਿਹਾਰ ’ਚ ਲੜਕੀ ਨਾਲ ਜਨਤਕ ਤੌਰ ’ਤੇ ਛੇੜਛਾੜ, 4 ਗ੍ਰਿਫ਼ਤਾਰ
Ad Position 24