25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ. ਕੈਨੇਡਾ ਨੂੰ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ

ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ) - ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਣਕਾਰੀ ਪੁੱਜੀ ਹੈ ਕਿ ਬੀਤੇ ਦਿਨੀਂ ਟੋਰਾਂਟੋ ਕੈਨੇਡਾ ਤੋਂ ਕੁਝ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ...

Ad Position 21
No active advertisement
ਅਜੀਤ ਡੈਸਕ 25-09-2026

ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ) - ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਣਕਾਰੀ ਪੁੱਜੀ ਹੈ ਕਿ ਬੀਤੇ ਦਿਨੀਂ ਟੋਰਾਂਟੋ ਕੈਨੇਡਾ ਤੋਂ ਕੁਝ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪ੍ਰਾਪਤ ਕਰਨ ਲਈ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ, ਸਰੀ, ਬੀ.ਸੀ., ਕੈਨੇਡਾ ਵਿਖੇ ਪਹੁੰਚੇ ਸਨ। ਇਸ ਮੌਕੇ ਪਾਵਨ ਬੀੜਾਂ ਲੈ ਕੇ ਜਾਣ ਵਾਲੀ ਗੱਡੀਆਂ ਦੀ ਮਰਯਾਦਾ ਤੇ ਗੁਰੂ ਸਾਹਿਬ ਜੀ ਦੇ ਸਤਿਕਾਰ ਪੱਖੋਂ ਜਾਂਚ ਕੀਤੇ ਬਿਨਾਂ ਹੀ ਗੁਰਦੁਆਰਾ ਪ੍ਰਬੰਧਕਾਂ ਵਲੋਂ ਪਾਵਨ ਬੀੜਾਂ ਦੇਣ ਦੀ ਆਗਿਆ ਕੀਤੇ ਜਾਣ ਸੰਬੰਧੀ ਘਟਨਾ ਸਾਹਮਣੇ ਆਈ ਹੈ।
ਸਥਾਨਕ ਸੰਗਤ ਵਲੋਂ ਇਸ ਦਾ ਵਿਰੋਧ ਕੀਤੇ ਜਾਣ ਉਪਰੰਤ ਪ੍ਰਬੰਧਕਾਂ ਵਲੋਂ ਪਾਵਨ ਸਰੂਪ ਗੁਰਦੁਆਰਾ ਸਾਹਿਬ ਵਿਖੇ ਮੁੜ ਬਿਰਾਜਮਾਨ ਕਰਵਾਏ ਗਏ। ਇਸ ਘਟਨਾ ਕਾਰਨ ਸਿੱਖ ਸੰਗਤਾਂ ਦੇ ਮਨਾਂ ਵਿਚ ਰੋਸ ਪੈਦਾ ਹੋਇਆ ਹੈ। ਭਾਵੇਂ ਗੁਰਦੁਆਰਾ ਸਾਹਿਬ ਵਲੋਂ ਸੋਸ਼ਲ ਮੀਡੀਆ ਰਾਹੀਂ ਇਸ ਸੰਬੰਧੀ ਸਪੱਸ਼ਟੀਕਰਨ ਅਤੇ ਸੰਗਤ ਪਾਸੋਂ ਖਿਮਾ ਜਾਚਨਾ ਜਨਤਕ ਕੀਤੀ ਗਈ ਹੈ, ਪਰੰਤੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਹੋਏ ਹੁਕਮ  ਅਨੁਸਾਰ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ. ਕੈਨੇਡਾ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਹੋਈ ਅਣਗਹਿਲੀ ਸੰਬੰਧੀ ਉਹ ਆਪਣਾ ਲਿਖਤੀ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣਗੇ।
ਕੀਤੇ ਗਏ ਆਦੇਸ਼ ਵਿਚ ਕਿਹਾ ਗਿਆ ਹੈ ਕਿ ਬੀਤੇ ਸਮੇਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਰਾਹੀਂ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ. ਕੈਨੇਡਾ ਵਿਖੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਹੁੰਚੇ ਹਨ, ਉਨ੍ਹਾਂ ਦੀ ਮੁਕੰਮਲ ਵੇਰਵੇ ਸਹਿਤ ਜਾਣਕਾਰੀ ਵੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇ। ਗੁਰਦੁਆਰਾ ਪ੍ਰਬੰਧਕਾਂ ਨੂੰ ਇਹ ਸਪੱਸ਼ਟ ਕਰਨ ਦੇ ਹੁਕਮ ਕੀਤੇ ਗਏ ਹਨ ਕਿ ਉਨ੍ਹਾਂ ਨੂੰ ਪ੍ਰਾਪਤ ਹੋਈਆਂ ਪਾਵਨ ਬੀੜਾਂ ਵਿਚੋਂ ਕਿੰਨੀਆਂ ਸੰਗਤਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ, ਕਿੰਨੀਆਂ ਗੁਰਦੁਆਰਾ ਸਾਹਿਬ ਕੋਲ ਮੌਜੂਦ ਹਨ ਅਤੇ ਸੰਗਤ ਵਲੋਂ ਹੋਰ ਕਿੰਨੇ ਪਾਵਨ ਸਰੂਪਾਂ ਦੀ ਮੰਗ ਕੀਤੀ ਜਾ ਰਹੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬੀ.ਸੀ. ਕੈਨੇਡਾ ਦੀ ਸਮੂਹ ਸੰਗਤ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਗੁਰੂ ਸਾਹਿਬ ਜੀ ਦੀ ਭੈਅ-ਭਾਵਨੀ ਵਿਚ ਰਹਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨਾਲ ਆਪਸੀ ਪ੍ਰੇਮ, ਸਦਭਾਵਨਾ ਅਤੇ ਇਤਫਾਕ ਵਾਲਾ ਮਾਹੌਲ ਬਣਾਉਣ ਲਈ ਸਹਿਯੋਗ ਬਣਨ।

Ad Position 22
No active advertisement
ਅਗਲੀ ਖ਼ਬਰ ਤੁਹਾਡੇ ਮੁੱਦੇ ਸਾਡੀ ਰਾਇ
Ad Position 24