25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਅੰਮ੍ਰਿਤਸਰ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ: ਕੇਸ਼ਵ ਸ਼ਿਵਾਲਾ ਗੈਂਗ ਦੇ ਤਿੰਨ ਸ਼ੂਟਰ ਗੋਲੀ ਲੱਗਣ ਨਾਲ ਜ਼ਖ਼ਮੀ

ਛੇਹਰਟਾ (ਅੰਮ੍ਰਿਤਸਰ), 25 ਸਤੰਬਰ (ਪੱਤਰ ਪ੍ਰੇਰਕ) - ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਅਧੀਨ ਆਉਂਦੇ ਪੁਲਿਸ ਥਾਣਾ ਛੇਹਰਟਾ ਦੇ ਇਲਾਕਾ ਥਾਂਦਾ ਵਿਚ ਪੁਲਿਸ ਨੂੰ...

Ad Position 21
No active advertisement
ਅਜੀਤ ਡੈਸਕ 25-09-2026

ਛੇਹਰਟਾ (ਅੰਮ੍ਰਿਤਸਰ), 25 ਸਤੰਬਰ (ਪੱਤਰ ਪ੍ਰੇਰਕ) - ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਅਧੀਨ ਆਉਂਦੇ ਪੁਲਿਸ ਥਾਣਾ ਛੇਹਰਟਾ ਦੇ ਇਲਾਕਾ ਥਾਂਦਾ  ਵਿਚ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ, ਜਦੋਂ ਇਕ ਪੱਕੀ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਕਥਿਤ ਤੌਰ ’ਤੇ ਕੇਸ਼ਵ ਸ਼ਿਵਾਲਾ ਗੈਂਗ ਦੇ ਸਰਗਰਮ ਸ਼ੂਟਰਾਂ ਨੂੰ ਘੇਰ ਕੇ ਕਾਬੂ ਕਰ ਲਿਆ। ਇਸ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਆਹਮੋ-ਸਾਹਮਣੇ ਗੋਲੀਬਾਰੀ ਹੋਈ, ਜਿਸ ਵਿਚ ਤਿੰਨ ਬਦਮਾਸ਼ ਲੱਤਾਂ ਵਿਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ।
ਮੁਕਾਬਲੇ ਅਤੇ ਪੂਰੇ ਆਪ੍ਰੇਸ਼ਨ ਦੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਕਿਸੇ ਵੱਡੀ ਅਪਰਾਧਿਕ ਵਾਰਦਾਤ ਅਤੇ ਟਾਰਗੇਟ ਕਿਲਿੰਗ ਦੀ ਕਥਿਤ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ।ਪੂਰੇ ਮਾਮਲੇ ਦੀ ਸ਼ੁਰੂਆਤ ਇਕ ਗੁਪਤ ਸੂਚਨਾ ਤੋਂ ਹੋਈ। ਪੱਕੀ ਸੂਚਨਾ ਦੇ ਆਧਾਰ ’ਤੇ ਛੇਹਰਟਾ ਥਾਣੇ ਦੇ ਐੱਸ.ਐੱਚ.ਓ. ਬਲਵਿੰਦਰ ਸਿੰਘ ਵਲੋਂ ਇਲਾਕੇ ਵਿਚ ਨਾਕਾਬੰਦੀ ਕੀਤੀ ਗਈ ਸੀ ਤੇ ਨਾਕਾਬੰਦੀ ਦੌਰਾਨ ਪੁਲਿਸ ਟੀਮ ਨੇ ਸਭ ਤੋਂ ਪਹਿਲਾਂ ਵਿਸ਼ਾਲ ਨਾਮਕ ਬਦਮਾਸ਼ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ .30 ਬੋਰ ਦੀ ਇਕ ਗਲੌਕ ਪਿਸਤੌਲ ਬਰਾਮਦ ਕੀਤੀ ਗਈ ਸੀ ਤੇ ਵਿਸ਼ਾਲ ਨੂੰ ਹਿਰਾਸਤ ਵਿਚ ਲੈ ਕੇ ਜਦੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਹੋਰ ਸਾਥੀ ਥਾਂਦਾ ਰੋਡ ਨੇੜੇ ਝਾੜੀਆਂ ਅਤੇ ਜੰਗਲਨੁਮਾ ਇਲਾਕੇ ਵਿਚ ਲੁਕੇ ਹੋਏ ਹਨ। ਪੁਲਿਸ ਮੁਤਾਬਕ ਉਹ ਕਿਸੇ ਵੱਡੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੇ ਮਕਸਦ ਨਾਲ ਵਿਸ਼ਾਲ ਦੇ ਇਸ਼ਾਰੇ ਦੀ ਉਡੀਕ ਕਰ ਰਹੇ ਸਨ। ਸੂਚਨਾ ਮਿਲਦੇ ਹੀ ਪੁਲਿਸ ਦੀਆਂ ਵੱਖ-ਵੱਖ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਤੇ ਪੁਲਿਸ ਵੱਲੋਂ ਲਾਊਡਸਪੀਕਰ ਰਾਹੀਂ ਬਦਮਾਸ਼ਾਂ ਨੂੰ ਵਾਰ-ਵਾਰ ਸਰੰਡਰ ਕਰਨ ਦੀ ਅਪੀਲ ਕੀਤੀ ਗਈ।
ਪੁਲਿਸ ਮੁਤਾਬਕ ਚਿਤਾਵਨੀ ਨੂੰ ਅਣਦੇਖਾ ਕਰਦਿਆਂ ਬਦਮਾਸ਼ਾਂ ਨੇ ਪੁਲਿਸ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਪਾਰਟੀ ਵਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਦੌਰਾਨ ਚਾਰ ਵਿਚੋਂ ਤਿੰਨ ਬਦਮਾਸ਼ਾਂ ਦੀਆਂ ਲੱਤਾਂ ਵਿਚ ਗੋਲੀਆਂ ਲੱਗੀਆਂ। ਇਸ ਤੋਂ ਬਾਅਦ ਪੁਲਿਸ ਨੇ ਚਾਰਾਂ ਨੂੰ ਕਾਬੂ ਕਰ ਲਿਆ।ਜ਼ਖ਼ਮੀ ਬਦਮਾਸ਼ਾਂ ਨੂੰ ਤੁਰੰਤ ਮੁੱਢਲੇ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਪੁਲਿਸ ਅਨੁਸਾਰ ਜ਼ਖ਼ਮੀਆਂ ਦੀ ਪਛਾਣ ਛਿੰਦਾ ਪਹਿਲਵਾਨ ਵਾਸੀ ਫ਼ਿਰੋਜ਼ਪੁਰ, ਸ਼ਿਵਮ ਉਰਫ਼ ਸ਼ਿਵਾ ਵਾਸੀ ਫ਼ਰੀਦਕੋਟ ਅਤੇ ਲਵਕੇਸ਼ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਚੌਥੇ ਸਾਥੀ ਰਾਜਵਿੰਦਰ ਵਾਸੀ ਅੰਮ੍ਰਿਤਸਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

 

Ad Position 22
No active advertisement
ਪਿਛਲੀ ਖ਼ਬਰ ਮੌਸਮ ਵਿਭਾਗ ਵਲੋਂ 26 ਅਤੇ 27 ਸਤੰਬਰ ਲਈ ਗੜ੍ਹਵਾਲ ਮੰਡਲ ਦੇ ਵੱਖ-ਵੱਖ ਖੇਤਰਾਂ ਵਾਸਤੇ 'ਔਰੇਂਜ' ਅਤੇ 'ਰੈੱਡ' ਅਲਰਟ ਜਾਰੀ ਅਗਲੀ ਖ਼ਬਰ 24 ਘੰਟਿਆਂ ’ਚ ਲੁਧਿਆਣਾ ਪੁਲਿਸ ਨੇ ਲੱਭੇ ਲਾਪਤਾ 3 ਬੱਚੇ
Ad Position 24