26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਅੱਡਾ ਗੱਗੋਬੂਹਾ ਦੀ ਸਰਪੰਚ ਦੇ ਪਤੀ ਦੀ ਗੋਲੀ ਮਾਰ ਕੇ ਹੱਤਿਆ

ਝਬਾਲ, (ਅੰਮ੍ਰਿਤਸਰ), 26 ਸਤੰਬਰ (ਸਰਬਜੀਤ ਸਿੰਘ)- ਪੁਲਿਸ ਥਾਣਾ ਝਬਾਲ ਅਧੀਨ ਆਉਂਦੇ ਅੱਡਾ ਗੱਗੋ ਬੂਹਾ ਦੇ ਮੌਜੂਦਾ ਸਰਪੰਚ ਬੀਬੀ ਕੁਲਵਿੰਦਰ ਕੌਰ ਦੇ ਪਤੀ ਅਕਾਲੀ ਆਗੂ ਨਵਪ੍ਰੀਤ ਸਿੰਘ ਨਵੀ ਦੀ ਬੀਤੀ ਰਾਤ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 26-09-2026

ਝਬਾਲ, (ਅੰਮ੍ਰਿਤਸਰ), 26 ਸਤੰਬਰ (ਸਰਬਜੀਤ ਸਿੰਘ)- ਪੁਲਿਸ ਥਾਣਾ ਝਬਾਲ ਅਧੀਨ ਆਉਂਦੇ ਅੱਡਾ ਗੱਗੋ ਬੂਹਾ ਦੇ ਮੌਜੂਦਾ ਸਰਪੰਚ ਬੀਬੀ ਕੁਲਵਿੰਦਰ ਕੌਰ ਦੇ ਪਤੀ ਅਕਾਲੀ ਆਗੂ ਨਵਪ੍ਰੀਤ ਸਿੰਘ ਨਵੀ ਦੀ ਬੀਤੀ ਰਾਤ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਸੰਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸੋਨੂੰ ਕੰਡਾ ਨਾਂਅ ਦੇ ਇਕ ਵਿਅਕਤੀ ਦੋ ਅੱਡਾ ਗੱਗੋਬੂਹਾ ਵਿਖੇ ਸੁਨਿਆਰੇ ਦੀ ਦੁਕਾਨ ਕਰਦਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਦੀ ਕੋਈ ਪੁਰਾਣੀ ਰੰਜਸ਼ ਚੱਲ ਰਹੀ ਸੀ ਕਿ ਬੀਤੀ ਰਾਤ ਇਨ੍ਹਾਂ ਦਾ ਆਪਸ ਵਿਚ ਟਾਕਰਾ ਹੋ ਗਿਆ, ਜਿਸ ’ਤੇ ਆਪਸ ਵਿਚ ਹੋਈ ਤੂੰ ਤੂੰ ਮੈਂ ਤੋਂ ਬਾਅਦ ਸੋਨੂੰ ਕੰਡਾ, ਜਿਸ ਦੇ ਨਾਲ ਕੁਝ ਹੋਰ ਵੀ ਵਿਅਕਤੀ ਸਨ, ਨੇ ਅਕਾਲੀ ਆਗੂ ਨਵੀ ਨੂੰ ਗੋਲੀ ਮਾਰ ਦਿੱਤੀ। ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਥਾਣਾ ਝਬਾਲ ਦੀ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਗਏ ਕਾਰਵਾਈ ਕੀਤੀ ਜਾ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਝਬਾਲ ਇਲਾਕੇ ਵਿਚ ਚੱਲ ਰਹੀਆਂ ਗੋਲੀ ਦੀਆਂ ਵਾਰਦਾਤਾਂ ਨਾਲ ਇਲਾਕੇ ਵਿਚ ਸਹਿਮ ਦਾ ਮਾਹੌਲ ਪੈਦਾ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਏ.ਐੱਸ.ਆਈ ਜਸਵੰਤ ਸਿੰਘ ਨੂੰ ਗੋਲੀ ਮਾਰਨ ਬਦਮਾਸ਼ ਪੁਲਿਸ ਐਨਕਾਊਂਟਰ ਵਿੱਚ ਢੇਰ ਅਗਲੀ ਖ਼ਬਰ ਸ੍ਰੀ ਗੁਰੂ ਅਮਰ ਦਾਸ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਮੁੱਖ ਮੰਤਰੀ ਮਾਨ ਵਲੋਂ ਨਮਨ
Ad Position 24