26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਏ.ਐੱਸ.ਆਈ ਜਸਵੰਤ ਸਿੰਘ ਨੂੰ ਗੋਲੀ ਮਾਰਨ ਬਦਮਾਸ਼ ਪੁਲਿਸ ਐਨਕਾਊਂਟਰ ਵਿੱਚ ਢੇਰ

ਅਜਨਾਲਾ, ਜਗਦੇਵ ਕਲਾਂ (ਅੰਮ੍ਰਿਤਸਰ), 27 ਸਤੰਬਰ ( ਗੁਰਪ੍ਰੀਤ ਸਿੰਘ ਢਿੱਲੋਂ/ ਸ਼ਰਨਜੀਤ ਸਿੰਘ ਗਿੱਲ)- 11 ਸਤੰਬਰ ਨੂੰ ਆਪਣੀ ਡਿਊਟੀ ਖ਼ਤਮ ਕਰਕੇ ਅਜਨਾਲਾ ਵੱਲ ਨੂੰ ਆ ਰਹੇ ਏ.ਐਸ.ਆਈ ਜਸਵੰਤ ਸਿੰਘ ਨੂੰ ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ ’ਤੇ ਭੱਲਾ ਪਿੰਡ ਨਜ਼ਦੀਕ ਗੋਲੀ ਮਾਰਨ ਵਾਲੇ ਬਦਮਾਸ਼ ਕਰਨਬੀਰ ਸਿੰਘ ਕਰਨ, ਜੋ ਕਿ ਕੁਝ ਦਿਨ ਪਹਿਲਾਂ ਪੁਲਿਸ ਹਿਰਾਸਤ ’ਚੋਂ ਫਰਾਰ ਹੋ ਗਿਆ ਸੀ, ਉਸ ਦੇ ਅੱਜ ਪੁਲਿਸ ਮੁਕਾਬਲੇ ਦੌਰਾਨ ਮਾਰੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

Ad Position 21
No active advertisement
ਅਜੀਤ ਡੈਸਕ 26-09-2026

ਅਜਨਾਲਾ, ਜਗਦੇਵ ਕਲਾਂ (ਅੰਮ੍ਰਿਤਸਰ), 27 ਸਤੰਬਰ ( ਗੁਰਪ੍ਰੀਤ ਸਿੰਘ ਢਿੱਲੋਂ/ ਸ਼ਰਨਜੀਤ ਸਿੰਘ ਗਿੱਲ)- 11 ਸਤੰਬਰ ਨੂੰ ਆਪਣੀ ਡਿਊਟੀ ਖ਼ਤਮ ਕਰਕੇ ਅਜਨਾਲਾ ਵੱਲ ਨੂੰ ਆ ਰਹੇ ਏ.ਐਸ.ਆਈ ਜਸਵੰਤ ਸਿੰਘ ਨੂੰ ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ ’ਤੇ ਭੱਲਾ ਪਿੰਡ ਨਜ਼ਦੀਕ ਗੋਲੀ ਮਾਰਨ ਵਾਲੇ ਬਦਮਾਸ਼ ਕਰਨਬੀਰ ਸਿੰਘ ਕਰਨ, ਜੋ ਕਿ ਕੁਝ ਦਿਨ ਪਹਿਲਾਂ ਪੁਲਿਸ ਹਿਰਾਸਤ ’ਚੋਂ ਫਰਾਰ ਹੋ ਗਿਆ ਸੀ, ਉਸ ਦੇ ਅੱਜ ਪੁਲਿਸ ਮੁਕਾਬਲੇ ਦੌਰਾਨ ਮਾਰੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਰਨਬੀਰ ਸਿੰਘ ਕਰਨ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਿਆਰੀ ਕਰ ਰਿਹਾ ਹੈ। ਸੂਚਨਾ ਮਿਲਣ ’ਤੇ ਪੁਲਿਸ ਟੀਮ ਵਲੋਂ ਉਸ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਗਈ। ਇਸ ਦੌਰਾਨ ਕਰਨਬੀਰ ਸਿੰਘ ਕਰਨ ਵਲੋਂ ਕਥਿਤ ਤੌਰ ’ਤੇ ਪੁਲਿਸ ਟੀਮ ’ਤੇ ਗੋਲੀਬਾਰੀ ਕਰ ਦਿੱਤੀ ਗਈ। ਗੋਲੀਬਾਰੀ ਵਿਚ ਇਕ ਪੁਲਿਸ ਮੁਲਾਜ਼ਮ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਹੈ। ਪੁਲਿਸ ਵਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਕਰਨਬੀਰ ਸਿੰਘ ਕਰਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਸ ਸਾਰੇ ਮਾਮਲੇ ਸੰਬੰਧੀ ਥੋੜੇ ਸਮੇਂ ਬਾਅਦ ਡੀ.ਆਈ.ਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ ਕੰਵਲਪ੍ਰੀਤ ਸਿੰਘ ਚਾਹਲ ਮੌਕੇ ’ਤੇ ਪਹੁੰਚ ਕੇ ਅਹਿਮ ਖੁਲਾਸੇ ਕਰਨਗੇ I

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਅੱਡਾ ਗੱਗੋਬੂਹਾ ਦੀ ਸਰਪੰਚ ਦੇ ਪਤੀ ਦੀ ਗੋਲੀ ਮਾਰ ਕੇ ਹੱਤਿਆ
Ad Position 24