26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਮਾਜ ਸੇਵਿਕਾ ਡਾ. ਸਵਰਾਜ ਗਰੋਵਰ ਦਾ ਨਾਮ ਗਿਨੀਜ਼ ਬੁੱਕ ਆਫ਼ ਰਿਕਾਰਡਜ਼ ਵਿਚ ਦਰਜ

ਨਵੀਂ ਦਿੱਲੀ, 26 ਸਤੰਬਰ - ਪ੍ਰਸਿੱਧ ਸਮਾਜ ਸੇਵਿਕਾ ਡਾ. ਸਵਰਾਜ ਗਰੋਵਰ ਦਾ ਨਾਮ ਸਾਲ 1968 ਤੋਂ ਲਗਾਤਾਰ 58 ਸਾਲਾਂ ਤੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪੂਰੀ ਤਰ੍ਹਾਂ ਨਿਸ਼ਕਾਮ...

Ad Position 21
No active advertisement
ਅਜੀਤ ਡੈਸਕ 26-09-2026

ਨਵੀਂ ਦਿੱਲੀ, 26 ਸਤੰਬਰ - ਪ੍ਰਸਿੱਧ ਸਮਾਜ ਸੇਵਿਕਾ ਡਾ. ਸਵਰਾਜ ਗਰੋਵਰ ਦਾ ਨਾਮ ਸਾਲ 1968 ਤੋਂ ਲਗਾਤਾਰ 58 ਸਾਲਾਂ ਤੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪੂਰੀ ਤਰ੍ਹਾਂ ਨਿਸ਼ਕਾਮ, ਜ਼ਮੀਨੀ ਅਤੇ ਵਿਹਾਰਕ ਸਮਾਜ ਸੇਵਾ ਲਈ ਗਿਨੀਜ਼ ਬੁੱਕ ਆਫ਼ ਰਿਕਾਰਡਜ਼ ਵਿਚ ਦਰਜ ਕੀਤਾ ਗਿਆ ਹੈ। ਚੀਫ਼ ਆਰਗੇਨਾਈਜ਼ਿੰਗ ਅਫ਼ਸਰ ਡਾ. ਸ਼ਿਵ ਸ਼ੰਕਰ ਅਤੇ ਉਨ੍ਹਾਂ ਦੀ ਟੀਮ ਵਲੋਂ ਡਾ. ਗਰੋਵਰ ਨੂੰ ਐਕਸੈਪਸ਼ਨਲ ਲਾਈਫ ਟਾਈਮ ਅਚੀਵਮੈਂਟ ਅਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ।
ਡਾ. ਗਰੋਵਰ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਮਾਜਿਕ, ਸਿੱਖਿਆ ਅਤੇ ਅਧਿਆਤਮਿਕ ਸੰਸਥਾਵਾਂ ਨਾਲ ਜੁੜੇ ਹੋਏ ਹਨ ਅਤੇ ਵੱਖ-ਵੱਖ ਮਹੱਤਵਪੂਰਨ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੀ ਸਮਾਜ ਸੇਵਾ ਅਤੇ ਉਪਲਬਧੀਆਂ ’ਤੇ ਕਈ ਪੁਸਤਕਾਂ ਲਿਖੀਆਂ ਗਈਆਂ ਹਨ। ਰਸਾਲਿਆਂ ਅਤੇ ਅਖ਼ਬਾਰਾਂ ਵਿਚ ਵੀ ਉਨ੍ਹਾਂ ਦੀਆਂ ਉਪਲਬਧੀਆਂ ਦਾ ਜ਼ਿਕਰ ਅਕਸਰ ਹੁੰਦਾ ਰਹਿੰਦਾ ਹੈ ਅਤੇ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਵੱਲੋਂ ਉਨ੍ਹਾਂ ਦੇ ਕਾਰਜਾਂ ਨੂੰ ਸਮੇਂ-ਸਮੇਂ ’ਤੇ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਅਤੇ ਪ੍ਰਸਾਰਿਤ ਕੀਤਾ ਜਾਂਦਾ ਰਿਹਾ ਹੈ।
ਦੱਖਣੀ ਅਮਰੀਕਾ, ਹਾਲੈਂਡ, ਚੀਨ, ਮੌਰੀਸ਼ਸ, ਬੈਂਕਾਕ, ਸਿੰਗਾਪੁਰ, ਮੈਲਬੋਰਨ, ਸਿਡਨੀ, ਸ੍ਰੀਲੰਕਾ, ਨਿਪਾਲ ਅਤੇ ਮਿਆਂਮਾਰ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਉਨ੍ਹਾਂ ਨੂੰ ਵਿਸ਼ੇਸ਼ ਮਹਿਮਾਨ ਅਤੇ ਬੁਲਾਰੇ ਵਜੋਂ ਸੱਦਾ ਦੇ ਕੇ ਸਨਮਾਨਿਤ ਕੀਤਾ ਗਿਆ ਹੈ।
ਰਾਸ਼ਟਰੀ ਪੱਧਰ ’ਤੇ ਡਾ. ਗਰੋਵਰ ਨੇ ਲਗਭਗ 20,000 ਟੁੱਟੇ-ਬਿਖਰੇ ਪਰਿਵਾਰਾਂ ਨੂੰ ਮੁੜ ਵਸਾਉਣ, 20,000 ਤੋਂ ਵੱਧ ਪਰਿਵਾਰਾਂ ਵਿਚ ਘਰੇਲੂ ਹਿੰਸਾ ਨੂੰ ਰੋਕਣ, ਅਨੇਕਾਂ ਬਾਲ ਵਿਆਹ ਰੋਕਣ ਅਤੇ ਦਾਜ ਪ੍ਰਥਾ, ਨਸ਼ਾਖੋਰੀ, ਭਰੂਣ ਹੱਤਿਆ, ਜਬਰ ਜਨਾਹ ਅਤੇ ਭ੍ਰਿਸ਼ਟਾਚਾਰ ਵਿਰੁੱਧ ਸਮਾਜਿਕ ਜਾਗਰੂਕਤਾ ਅਤੇ ਸੰਘਰਸ਼ ਦਾ ਕਾਰਜ ਕੀਤਾ ਹੈ। ਉਨ੍ਹਾਂ ਨੇ ਦਾਜ-ਰਹਿਤ ਵਿਆਹ ਕਰਵਾਉਣ ਵਿਚ ਸਹਿਯੋਗ ਦਿੱਤਾ, ਵਿਧਵਾਵਾਂ ਅਤੇ ਤਿਆਗੀਆਂ ਹੋਈਆਂ ਮਹਿਲਾਵਾਂ ਦੇ ਪੁਨਰਵਾਸ ਲਈ ਕੰਮ ਕੀਤਾ ਅਤੇ ਹਜ਼ਾਰਾਂ ਲੋੜਵੰਦ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ।
ਬਜ਼ੁਰਗਾਂ ਦੀ ਭਲਾਈ, ਦਿਵਿਆਂਗਾਂ ਦੀ ਭਲਾਈ, ਸਿਹਤ ਸੇਵਾ, ਵਾਤਾਵਰਣ ਸੁਰੱਖਿਆ ਅਤੇ ਵੱਖ-ਵੱਖ ਸਮਾਜਿਕ ਜਾਗਰੂਕਤਾ ਮੁਹਿੰਮਾਂ ਦੇ ਖੇਤਰ ਵਿਚ ਵੀ ਉਨ੍ਹਾਂ ਦਾ ਨਿਰੰਤਰ ਯੋਗਦਾਨ ਰਿਹਾ ਹੈ।
ਡਾ. ਸਵਰਾਜ ਗਰੋਵਰ ਨੇ ਇਸ ਉਪਲਬਧੀ ਨੂੰ ਉਸ ਸਮਾਜ ਨੂੰ ਸਮਰਪਿਤ ਕੀਤਾ ਹੈ, ਜਿਸ ਨੇ ਉਨ੍ਹਾਂ ਨੂੰ ਜੀਵਨ ਭਰ ਸਮਾਜ ਸੇਵਾ ਕਰਨ ਦਾ ਮੌਕਾ ਪ੍ਰਦਾਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਏਸ਼ਿਆਈ ਖੇਡਾਂ ਵਿਚ ਭਾਰਤੀ ਐਥਲੀਟਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ - ਅਨੁਰਾਗ ਠਾਕੁਰ ਅਗਲੀ ਖ਼ਬਰ ਏਸ਼ਿਆਈ ਖੇਡਾਂ 2026 - ਈਰਾਨ ਨੂੰ ਹਰਾ ਕੇ ਭਾਰਤੀ ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗ਼ਮਾ
Ad Position 24