26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਅਜਨਾਲਾ ਪੁਲਸ ਬਦਮਾਸ਼ ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਦੀ ਤਸਵੀਰ ਆਈ ਸਾਹਮਣੇ

ਅਜਨਾਲਾ, ਜਗਦੇਵ ਕਲਾਂ, ਚੇਨਤਨਪੁਰਾ, (ਅੰਮ੍ਰਿਤਸਰ), 26 ਸਤੰਬਰ ( ਗੁਰਪ੍ਰੀਤ ਸਿੰਘ ਢਿੱਲੋਂ/ਸ਼ਰਜੀਤ ਸਿੰਘ ਗਿੱਲ/ਮਹਾਬੀਰ ਸਿੰਘ ਗਿੱਲ)- ਏ.ਐਸ.ਆਈ ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲੇ ਬਦਮਾਸ਼ ਕਰਨਬੀਰ ਸਿੰਘ ਉਰਫ਼ ਨੰਦੀ ਨਾਲ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਦੀ ਤਸਵੀਰ ਵੀ ਸਾਹਮਣੇ ਆਈ ਹੈ।

Ad Position 21
No active advertisement
ਅਜੀਤ ਡੈਸਕ 26-09-2026

ਅਜਨਾਲਾ, ਜਗਦੇਵ ਕਲਾਂ, ਚੇਨਤਨਪੁਰਾ, (ਅੰਮ੍ਰਿਤਸਰ),  26 ਸਤੰਬਰ ( ਗੁਰਪ੍ਰੀਤ ਸਿੰਘ ਢਿੱਲੋਂ/ਸ਼ਰਜੀਤ ਸਿੰਘ ਗਿੱਲ/ਮਹਾਬੀਰ ਸਿੰਘ ਗਿੱਲ)-  ਏ.ਐਸ.ਆਈ ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲੇ ਬਦਮਾਸ਼ ਕਰਨਬੀਰ ਸਿੰਘ ਉਰਫ਼ ਨੰਦੀ ਨਾਲ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਦੀ ਤਸਵੀਰ ਵੀ ਸਾਹਮਣੇ ਆਈ ਹੈ। ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਗੋਲੀਬਾਰੀ ਦੌਰਾਨ ਹੈੱਡ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਲੱਤ ਵਿਚ ਗੋਲੀ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਉਧਰ ਸਾਰੇ ਹਾਲਾਤ ਦਾ ਜਾਇਜ਼ਾ ਲੈਣ ਲਈ ਆਈ.ਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ ਕੰਵਲਪ੍ਰੀਤ ਸਿੰਘ ਚਾਹਲ, ਐੱਸ.ਪੀ ਰਮਨਦੀਪ ਸਿੰਘ ਅਤੇ ਡੀ.ਐੱਸ.ਪੀ ਇੰਦਰਜੀਤ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਹੋਏ ਹਨ।

Ad Position 22
No active advertisement
ਪਿਛਲੀ ਖ਼ਬਰ ਨਿਹੰਗ ਜਥੇਬੰਦੀਆਂ ਵਲੋਂ ਪੁਲਿਸ ਖ਼ਿਲਾਫ਼ ਰੋਸ ਧਰਨਾ ਜਾਰੀ ਅਗਲੀ ਖ਼ਬਰ ਸੀਮੈਂਟ ਨਾਲ ਭਰਿਆ ਟਰੱਕ ਸੜਕ ਵਿਚਕਾਰ ਪਲਟਿਆ
Ad Position 24