26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕਾਂਗਰਸ ਵਲੋਂ ਮਾਹਿਲਪੁਰ ਥਾਣੇ ਅੱਗੇ ਪੰਜਾਬ ਵਿਚ ਵਧ ਰਹੇ ਗੈਂਗਸਟਰਵਾਦ ਵਿਰੁੱਧ ਰੋਸ ਪ੍ਰਦਰਸ਼ਨ

ਮਾਹਿਲਪੁਰ,(ਹੁਸ਼ਿਆਰਪੁਰ), 25 ਸਤੰਬਰ (ਰਜਿੰਦਰ ਸਿੰਘ)- ਅੱਜ ਕਾਂਗਰਸੀ ਵਰਕਰਾਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਪੰਕਜ ਕ੍ਰਿਪਾਲ ਐਡਵੋਕੇਟ ਦੀ ਅਗਵਾਈ ਹੇਠ ਮਾਹਿਲਪੁਰ ਪੁਲਿਸ ਥਾਣੇ ਅੱਗੇ ਪੰਜਾਬ ਵਿਚ ਵੱਧ ਰਹੇ ਗੈਂਗਸਟਰਵਾਦ ਵਿਰੁੱਧ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 26-09-2026

ਮਾਹਿਲਪੁਰ,(ਹੁਸ਼ਿਆਰਪੁਰ), 25 ਸਤੰਬਰ (ਰਜਿੰਦਰ ਸਿੰਘ)- ਅੱਜ ਕਾਂਗਰਸੀ ਵਰਕਰਾਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਪੰਕਜ ਕ੍ਰਿਪਾਲ ਐਡਵੋਕੇਟ ਦੀ ਅਗਵਾਈ ਹੇਠ ਮਾਹਿਲਪੁਰ ਪੁਲਿਸ ਥਾਣੇ ਅੱਗੇ ਪੰਜਾਬ ਵਿਚ ਵੱਧ ਰਹੇ ਗੈਂਗਸਟਰਵਾਦ ਵਿਰੁੱਧ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।  ਇਸ ਮੌਕੇ ਬੋਲਦਿਆਂ ਪੰਕਜ ਕ੍ਰਿਪਾਲ ਐਡਵੋਕੇਟ ਨੇ ਕਿਹਾ ਕਿ ਪੰਜਾਬ ਵਿਚ ਗੈਂਗਸਟਰ ਅਤੇ ਗੁੰਡਾਗਰਦੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸੋਨੇ ਦੇ ਗਹਿਣੇ ਪਾ ਕੇ ਘਰ ਦੇ ਬਾਹਰ ਨਹੀਂ ਖੜ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਜਿਥੇ ਹਰ ਰੋਜ਼ ਕਈ ਕਈ ਗੋਲੀਆਂ ਚੱਲਣ ਨਾਲ ਮਾਵਾਂ ਦੇ ਪੁੱਤਰ ਮਰ ਰਹੇ ਉੱਥੇ ਮਾਹਿਲਪੁਰ ਸ਼ਹਿਰ ਵਿਚ ਪਿਛਲੇ ਸਮੇਂ 6-7 ਬਾਰ ਗੋਲੀ ਚੱਲ ਗਈ, ਲੋਕ ਦਹਿਸ਼ਤ ਵਿਚ ਹਨ।

ਜ਼ਿਲ੍ਹਾ ਕਾਂਗਰਸ ਹੁਸ਼ਿਆਰਪੁਰ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਬਲਵਿੰਦਰ ਬਿੱਟੂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਅਤੇ ਗੈਂਗਸਟਰਾਂ ਦਾ ਹੜ੍ਹ ਆ ਗਿਆ ਹੈ। ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਪਣਵ ਕਿਰਪਾਲ ਨੇ ਕਿਹਾ ਕਿ ਪੰਜਾਬ ਵਿਚ ਵੱਧ ਰਹੇ ਨਸ਼ਿਆਂ ਲਈ ਕੇਂਦਰ ਅਤੇ ਸੂਬਾ ਸਰਕਾਰ ਦੋਨੋਂ ਜਿੰਮੇਵਾਰ ਹਨ। ਨਸ਼ਿਆਂ ਕਾਰਨ ਸੂਬੇ ਵਿਚ ਗੈਂਗਸਟਰਵਾਦ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸਰਕਾਰੀ ਗੁੰਡਾਗਰਦੀ ਚਰਮ ’ਤੇ ਹੈ। ਉਨ੍ਹਾਂ ਕਿਹਾ ਮਾਹਿਲਪੁਰ ਸ਼ਹਿਰ ਸਮੇਤ ਆਮ ਪਾਸ ਇਲਾਕੇ ’ਤੇ ਦਿਨੋ ਦਿਨ ਵੱਧ ਚੋਰੀਆਂ, ਲੁੱਟ ਖੋਹ, ਡਕੈਤੀਆਂ ਦੀਆਂ ਵਰਦਾਤਾਂ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ ਪਰ ਮਾਹਿਲਪੁਰ ਥਾਣੇ ਦੀ ਕਾਰਵਾਈ ਕਾਗਜ਼ਾਂ ਤੱਕ ਹੀ ਸੀਮਤ ਹੈ।

Ad Position 22
No active advertisement
ਪਿਛਲੀ ਖ਼ਬਰ ਪਿੰਡਾਂ ਲਈ 20-20 ਲੱਖ ਰੁਪਏ ਦੇਣ ਦੀ ਯੋਜਨਾ ਕੇਂਦਰ ਸਰਕਾਰ ਦੀ ਹੈ - ਸੁਨੀਲ ਜਾਖੜ ਅਗਲੀ ਖ਼ਬਰ ਛਪਾਰ ਰੈਲੀ ’ਚ ਇਆਲੀ ਖ਼ਿਲਾਫ਼ ਇਕੱਠੇ ਹੋਏ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ
Ad Position 24