26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪਿੰਡਾਂ ਲਈ 20-20 ਲੱਖ ਰੁਪਏ ਦੇਣ ਦੀ ਯੋਜਨਾ ਕੇਂਦਰ ਸਰਕਾਰ ਦੀ ਹੈ - ਸੁਨੀਲ ਜਾਖੜ

ਚੰਡੀਗੜ੍ਹ, 26 ਸਤੰਬਰ - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲ...

Ad Position 21
No active advertisement
ਅਜੀਤ ਡੈਸਕ 26-09-2026

ਚੰਡੀਗੜ੍ਹ, 26 ਸਤੰਬਰ - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਪੰਜਾਬ ਸਰਕਾਰ 'ਤੇ ਦੋਸ਼ ਲਾਇਆ ਕਿ ਐਸ.ਸੀ. ਭਾਈਚਾਰੇ ਦੀਆਂ ਸਹੂਲਤਾਂ ਦੀ ਜੋ ਭਗਵੰਤ ਮਾਨ ਵਲੋਂ ਗੱਲ ਕੀਤੀ ਜਾ ਰਹੀ ਹੈ, ਅਸਲ ਵਿਚ ਉਹ ਕੇਂਦਰ ਸਰਕਾਰ ਵਲੋਂ ਕਈ ਸਾਲ ਪਹਿਲਾਂ ਉਲੀਕੀਆਂ ਗਈਆਂ ਯੋਜਨਾਵਾਂ ਦਾ ਹਿੱਸਾ ਹਨ। ਸਰਕਾਰ ਵਲੋਂ 750 ਕਰੋੜ ਐਸ.ਸੀ. ਭਾਈਚਾਰੇ ਲਈ ਅਲੱਗ ਰੱਖਣ ਦੀ ਗੱਲ ਕੀਤੀ ਗਈ ਹੈ, ਇਸ 'ਤੇ ਸੁਨੀਲ ਜਾਖੜ ਨੇ ਕਿਹਾ ਕਿ ਪਿੰਡਾਂ ਲਈ 20-20 ਲੱਖ ਰੁਪਏ ਦੇਣ ਦੀ ਯੋਜਨਾ ਕੇਂਦਰ ਸਰਕਾਰ ਦੀ ਹੈ।
ਨਸ਼ਿਆਂ ਦੇ ਮੁੱਦੇ ਤੇ ਸੁਨੀਲ ਜਾਖੜ ਨੇ ਕਿਹਾ ਕਿ ਉਹ ਇਨ੍ਹਾਂ ਮੁੱਦਿਆਂ ਨੂੰ ਦੱਬਣ ਨਹੀਂ ਦੇਣਗੇ ਸਗੋਂ ਜਨਤਾ ਵਿਚ ਪ੍ਰਮੁੱਖਤਾ ਨਾਲ ਉਠਾਉਣਗੇ ਅਤੇ ਸਰਕਾਰ ਦੀਆਂ ਕਾਰਗੁਜ਼ਾਰੀਆਂ 'ਤੇ ਵੀ ਚਾਨਣਾ ਪਾਉਂਦੇ ਰਹਿਣਗੇ। ਐਸ.ਆਈ.ਆਰ. ਦੇ ਮੁੱਦੇ 'ਤੇ ਗੱਲ ਕਰਦਿਆਂ ਜਾਖੜ ਨੇ ਕਿਹਾ ਕਿ ਪੰਜਾਬ ਵਿਚ 20 ਲੱਖ ਦੇ ਕਰੀਬ ਵੋਟ ਕੱਟੀ ਗਈ ਹੈ ਪ੍ਰੰਤੂ ਕਾਂਗਰਸ ਪਾਰਟੀ ਜਾਂ ਆਮ ਆਦਮੀ ਪਾਰਟੀ ਕਿਸੇ ਵਲੋਂ ਵੀ ਕੋਈ ਲਿਖਤੀ ਅਬਜੈਕਸ਼ਨ ਨਹੀਂ ਦਿੱਤੇ ਗਏ ਸਿਰਫ ਇਹ ਨੌਟੰਕੀ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਨੂੰ ਲਾਇਆ ਗਿਆ ਮਾਲੇਰਕੋਟਲੇ ਦਾ ਅਬਜ਼ਰਬਰ ਅਗਲੀ ਖ਼ਬਰ ਕਾਂਗਰਸ ਵਲੋਂ ਮਾਹਿਲਪੁਰ ਥਾਣੇ ਅੱਗੇ ਪੰਜਾਬ ਵਿਚ ਵਧ ਰਹੇ ਗੈਂਗਸਟਰਵਾਦ ਵਿਰੁੱਧ ਰੋਸ ਪ੍ਰਦਰਸ਼ਨ
Ad Position 24