26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਨੂੰ ਲਾਇਆ ਗਿਆ ਮਾਲੇਰਕੋਟਲੇ ਦਾ ਅਬਜ਼ਰਬਰ

ਤਪਾ ਮੰਡੀ (ਬਰਨਾਲਾ), 26 ਸਤੰਬਰ (ਵਿਜੇ ਸ਼ਰਮਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਜਿੱਥੇ ਨਵੀਆਂ...

Ad Position 21
No active advertisement
ਅਜੀਤ ਡੈਸਕ 26-09-2026

ਤਪਾ ਮੰਡੀ (ਬਰਨਾਲਾ), 26 ਸਤੰਬਰ (ਵਿਜੇ ਸ਼ਰਮਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਜਿੱਥੇ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹਲਕਿਆਂ ਦੇ ਅਰਜਰਵਰ ਵੀ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਾਈਕਮਾਨ ਵਲੋਂ ਅਕਾਲੀ ਦਲ ਯੂਥ ਦੇ ਜਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਨੂੰ ਇਕ ਹੋਰ ਜ਼ਿੰਮੇਵਾਰੀ ਦਿੰਦਿਆਂ ਹਲਕਾ ਮਾਲੇਰਕੋਟਲਾ ਦਾ ਅਬਜ਼ਰਵਰ ਲਗਾਇਆ ਗਿਆ ਹੈ । ਇਸ ਨਿਯੁਕਤੀ  ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ ਵੇਖਣ ਨੂੰ ਮਿਲੀ। ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਨੇ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪੂਰੀ ਲੀਡਰਸ਼ਿਪ ਦਾ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇਣ ਅਤੇ ਭਰੋਸਾ ਜਿਤਾਉਣ ਲਈ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਭਾਜਪਾ, ਉਪ ਰਾਜਪਾਲ ਜਾਂ ਦਿੱਲੀ ਦੀਆਂ ਵੋਟਾਂ ਦੀ ਵਰਤੋਂ ਕਰਕੇ ਨਹੀਂ ਬਣਾਈ ਗਈ ਜੰਮੂ-ਕਸ਼ਮੀਰ ਸਰਕਾਰ - ਸੁਰਿੰਦਰ ਚੌਧਰੀ ਅਗਲੀ ਖ਼ਬਰ ਪਿੰਡਾਂ ਲਈ 20-20 ਲੱਖ ਰੁਪਏ ਦੇਣ ਦੀ ਯੋਜਨਾ ਕੇਂਦਰ ਸਰਕਾਰ ਦੀ ਹੈ - ਸੁਨੀਲ ਜਾਖੜ
Ad Position 24