26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕੇਂਦਰੀ ਜੇਲ੍ਹ ਚ ਹੋਈ ਲੜਾਈ ਦੌਰਾਨ ਜ਼ਖ਼ਮੀ ਹੋਏ ਬੰਦੀ ਦੇ ਪਰਿਵਾਰਿਕ ਮੈਂਬਰਾਂ ਵਲੋਂ ਜੇਲ੍ਹ ਦੇ ਬਾਹਰ ਧਰਨਾ

ਗੁਰਦਾਸਪੁਰ, 25 ਸਤੰਬਰ - ਕੇਂਦਰੀ ਜੇਲ੍ਹ ਗੁਰਦਾਸਪੁਰ ਵਿਚ ਬੰਦ ਇਕ ਕੈਦੀ ਦੀ ਕਥਿਤ ਕੁੱਟਮਾਰ ਨੂੰ ਲੈ ਕੇ ਉਸ ਦੇ ਪਰਿਵਾਰਿਕ ਮੈਂਬਰਾਂ ਵਲੋਂ ਜੇਲ੍ਹ ਦੇ ਮੁੱਖ ਗੇਟ ਦੇ ਸਾਹਮਣੇ ਧਰਨਾ...

Ad Position 21
No active advertisement
ਅਜੀਤ ਡੈਸਕ 26-09-2026

ਗੁਰਦਾਸਪੁਰ, 25 ਸਤੰਬਰ - ਕੇਂਦਰੀ ਜੇਲ੍ਹ ਗੁਰਦਾਸਪੁਰ ਵਿਚ ਬੰਦ ਇਕ ਕੈਦੀ ਦੀ ਕਥਿਤ ਕੁੱਟਮਾਰ ਨੂੰ ਲੈ ਕੇ ਉਸ ਦੇ ਪਰਿਵਾਰਿਕ ਮੈਂਬਰਾਂ ਵਲੋਂ ਜੇਲ੍ਹ ਦੇ ਮੁੱਖ ਗੇਟ ਦੇ ਸਾਹਮਣੇ ਧਰਨਾ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਜੇਲ੍ਹ ਅੰਦਰ ਕੁਝ ਕੈਦੀਆਂ ਵੱਲੋਂ ਉਨ੍ਹਾਂ ਦੇ ਪੁੱਤਰ ਅਰਸ਼ਦੀਪ ਸਿੰਘ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਬੀਤੇ ਦਿਨ ਕੇਂਦਰੀ ਜੇਲ ਗੁਰਦਾਸਪੁਰ ਵਿੱਚ ਦੋ ਗੁੱਟਾ ਦਰਮਿਆਨ ਲੜਾਈ ਹੋਈ ਸੀ ਅਤੇ ਦੋ ਕੈਦੀਆਂ ਦੇ ਜ਼ਖਮੀ ਹੋਣ ਦੀ ਵੀ ਖਬਰ ਸਾਹਮਣੇ ਆਈ ਸੀ ਪਰ ਜੇਲ ਪ੍ਰਸ਼ਾਸਨ ਨੇ ਮੀਡੀਆ ਸਾਹਮਣੇ ਇਸ ਦਾ ਖ਼ੁਲਾਸਾ ਨਹੀਂ ਕੀਤਾ ਸੀ । ਹੁਣ ਇਸ ਲੜਾਈ ਵਿਚ ਜ਼ਖਮੀ ਹੋਏ ਇਕ ਕੈਦੀ ਅਰਸ਼ਦੀਪ ਸਿੰਘ ਦੇ ਪਰਿਵਾਰਿਕ ਮੈਂਬਰ ਸਾਹਮਣੇ ਆਏ ਹਨ। 
ਜ਼ਖਮੀ ਕੈਦੀ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਅਰਸ਼ਦੀਪ ਸਿੰਘ ਨੇ ਜੇਲ੍ਹ ਅੰਦਰੋਂ ਫੋਨ ਕਰਕੇ ਉਨ੍ਹਾਂ ਨੂੰ ਦੱਸਿਆ ਕਿ ਉਸ ਦੀ ਕੁੱਟਮਾਰ ਕੀਤੀ ਗਈ ਹੈ ਅਤੇ ਉਸ ਦੀ ਜਾਨ ਨੂੰ ਖਤਰਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਹਮਲੇ ਦੌਰਾਨ ਜੇਲ੍ਹ ਦੇ ਕੁਝ ਕੈਮਰੇ ਵੀ ਬੰਦ ਕੀਤੇ ਗਏ ਸਨ।
ਪਰਿਵਾਰ ਨੇ ਮੰਗ ਕੀਤੀ ਕਿ ਅਰਸ਼ਦੀਪ ਸਿੰਘ ਨੂੰ ਕੇਂਦਰੀ ਜੇਲ੍ਹ ਗੁਰਦਾਸਪੁਰ ਤੋਂ ਕਿਸੇ ਹੋਰ ਜੇਲ੍ਹ ਵਿਚ ਤਬਦੀਲ ਕੀਤਾ ਜਾਵੇ, ਤਾਂ ਜੋ ਉਸ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਕਰੀਬ 9 ਮਹੀਨੇ ਤੋਂ ਜੇਲ੍ਹ ਵਿਚ ਬੰਦ ਹੈ ਅਤੇ ਪਹਿਲਾਂ ਉਹ ਪਟਿਆਲਾ ਜੇਲ੍ਹ ਵਿਚ ਸੀ। ਕਰੀਬ ਡੇਢ ਮਹੀਨਾ ਪਹਿਲਾਂ ਉਸ ਨੂੰ ਗੁਰਦਾਸਪੁਰ ਜੇਲ੍ਹ ਵਿਚ ਤਬਦੀਲ ਕੀਤਾ ਗਿਆ ਸੀ।
ਪਰਿਵਾਰ ਨੇ ਦੋਸ਼ ਲਗਾਇਆ ਕਿ ਗੁਰਦਾਸਪੁਰ ਜੇਲ੍ਹ ਵਿੱਚ ਆਉਣ ਤੋਂ ਬਾਅਦ ਵੀ ਉਸ ’ਤੇ ਇੱਕ-ਦੋ ਵਾਰ ਹਮਲੇ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਸ਼ਾਮ ਸਮੇਂ ਜੇਲ੍ਹ ਅੰਦਰ ਵੱਡੇ ਪੱਧਰ ’ਤੇ ਹੂਟਰ ਵੱਜਣ ਕਾਰਨ ਆਸ-ਪਾਸ ਦੇ ਲੋਕਾਂ ਵਿੱਚ ਵੀ ਸਹਿਮ ਦਾ ਮਾਹੌਲ ਬਣ ਗਿਆ ਸੀ। ਪਰਿਵਾਰ ਦਾ ਦਾਅਵਾ ਹੈ ਕਿ ਉਸ ਸਮੇਂ ਅਰਸ਼ਦੀਪ ਸਿੰਘ ’ਤੇ ਹਮਲਾ ਹੋਇਆ ਸੀ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਐਸਪੀ ਅਮ੍ਰਿਤਪਾਲ ਸਿੰਘ ਨਾਲ ਵੀ ਗੱਲ ਕੀਤੀ ਗਈ ਹੈ। ਉਨ੍ਹਾਂ ਮੁਤਾਬਕ ਉਨ੍ਹਾਂ ਨੂੰ ਕਿਹਾ ਗਿਆ ਕਿ ਜੇਕਰ ਉਹ ਡੀਜੀਪੀ ਜੇਲ੍ਹਾਂ ਪੰਜਾਬ ਨਾਲ ਫੋਨ ’ਤੇ ਗੱਲ ਕਰਵਾ ਦੇਣ ਤਾਂ ਕੈਦੀ ਨੂੰ ਹੋਰ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਜਾਵੇਗਾ। ਪਰਿਵਾਰ ਨੇ ਕਿਹਾ ਕਿ ਉਹ ਗਰੀਬ ਪਰਿਵਾਰ ਨਾਲ ਸਬੰਧਤ ਹਨ ਅਤੇ ਉਨ੍ਹਾਂ ਲਈ ਡੀਜੀਪੀ ਜੇਲ੍ਹਾਂ ਨਾਲ ਸਿੱਧੀ ਗੱਲ ਕਰਵਾਉਣਾ ਸੰਭਵ ਨਹੀਂ ਹੈ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਲਿਖਤੀ ਰੂਪ ਵਿੱਚ ਵੀ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਦਿੱਤੀ ਗਈ ਹੈ, ਪਰ ਇਸ ਦੇ ਬਾਵਜੂਦ ਅਰਸ਼ਦੀਪ ਸਿੰਘ ਨੂੰ ਇੱਥੋਂ ਤਬਦੀਲ ਨਹੀਂ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਪੁੱਤਰ ਨੂੰ ਸੁਰੱਖਿਆ ਦੇ ਮੱਦੇਨਜ਼ਰ ਕਿਸੇ ਹੋਰ ਜੇਲ੍ਹ ਵਿੱਚ ਸ਼ਿਫਟ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀਆਂ ਦੀ ਮਦਦ ਨਾਲ ਜੇਲ੍ਹ ਦੇ ਗੇਟ ਦੇ ਸਾਹਮਣੇ ਅਣਮਿੱਥੇ ਸਮੇਂ ਲਈ ਵੱਡੇ ਪੱਧਰ ’ਤੇ ਧਰਨਾ ਲਗਾਇਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਕੇਂਦਰ ਨੇ ਪੰਜਾਬ ਨੂੰ 950 ਕਰੋੜ ਰੁਪਏ ਦੇ ਰੁਜ਼ਗਾਰ ਤੋਂ ਵਾਂਝਾ ਕੀਤਾ- ਵਿੱਤ ਮੰਤਰੀ ਚੀਮਾ ਅਗਲੀ ਖ਼ਬਰ ਏਸ਼ਿਆਈ ਖੇਡਾਂ 2026 ਭਾਰਤ ਨੂੰ ਹੋਰ ਸੋਨ ਤਗਮਾ, ਪੁਰਸ਼ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ
Ad Position 24