27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਵਿਜੀਲੈਂਸ ਵਲੋਂ ਥਾਣਾ ਕੋਟ ਈਸੇ ਖਾਂ ਦੀ ਐੱਸ.ਐੱਚ.ਓ. 50 ਹਜ਼ਾਰ ਰੁਪਏ ਰਿਸ਼ਵ ਲੈਂਦਿਆਂ ਰੰਗੇ ਹੱਥੀਂ ਕਾਬੂ

ਫ਼ਿਰੋਜ਼ਪੁਰ, 27 ਸਤੰਬਰ - ਵਿਜੀਲੈਂਸ ਬਿਊਰੋ ਰੇਂਜ ਫ਼ਿਰੋਜ਼ਪੁਰ ਨੇ ਥਾਣਾ ਕੋਟ ਈਸੇ ਖਾਂ ਦੀ ਮੁੱਖ ਅਫ਼ਸਰ ਇੰਸਪੈਕਟਰ ਸੁਨੀਤਾ ਰਾਣੀ ਅਤੇ ਪੀ.ਐੱਚ.ਜੀ. ਗੁਰਅਵਤਾਰ ਸਿੰਘ...

Ad Position 21
No active advertisement
ਅਜੀਤ ਡੈਸਕ 27-09-2026

ਫ਼ਿਰੋਜ਼ਪੁਰ, 27 ਸਤੰਬਰ - ਵਿਜੀਲੈਂਸ ਬਿਊਰੋ ਰੇਂਜ ਫ਼ਿਰੋਜ਼ਪੁਰ ਨੇ ਥਾਣਾ ਕੋਟ ਈਸੇ ਖਾਂ ਦੀ ਮੁੱਖ ਅਫ਼ਸਰ ਇੰਸਪੈਕਟਰ ਸੁਨੀਤਾ ਰਾਣੀ ਅਤੇ ਪੀ.ਐੱਚ.ਜੀ. ਗੁਰਅਵਤਾਰ ਸਿੰਘ ਨੂੰ ਰਿਸ਼ਵਤ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਅਨੁਸਾਰ ਮੁਦੱਈ ਰਾਜਵਿੰਦਰ ਸਿੰਘ ਵਾਸੀ ਨੂਰਪੁਰਾ ਹਕੀਮਾਂ ਨੂੰ ਇਕ ਮੁਕੱਦਮੇ ਵਿਚ ਨਾਮਜ਼ਦ ਕਰਨ ਦੀ ਧਮਕੀ ਦੇ ਕੇ ਗੁਰਅਵਤਾਰ ਸਿੰਘ ਨੇ ਪਹਿਲਾਂ ਇਕ ਲੱਖ ਰੁਪਏ ਦੀ ਮੰਗ ਕੀਤੀ, ਜੋ ਬਾਅਦ ਵਿਚ 80 ਹਜ਼ਾਰ ਰੁਪਏ ’ਤੇ ਤੈਅ ਹੋਈ। ਮੁਦੱਈ ਵਲੋਂ 20 ਹਜ਼ਾਰ ਰੁਪਏ ਪਹਿਲਾਂ ਦਿੱਤੇ ਜਾ ਚੁੱਕੇ ਸਨ।
ਬਾਕੀ ਰਕਮ ਦੀ ਮੰਗ ਸੰਬੰਧੀ ਗੱਲਬਾਤ ਦੀ ਰਿਕਾਰਡਿੰਗ ਵਿਜੀਲੈਂਸ ਨੂੰ ਸੌਂਪੀ ਗਈ। ਕਾਰਵਾਈ ਦੌਰਾਨ ਇੰਸਪੈਕਟਰ ਜਗਨਦੀਪ ਕੌਰ ਦੀ ਅਗਵਾਈ ਵਿਚ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਟੀਮ ਨੇ ਪੀ.ਐੱਚ.ਜੀ. ਗੁਰਅਵਤਾਰ ਸਿੰਘ ਨੂੰ 50 ਹਜ਼ਾਰ ਰੁਪਏ ਸਮੇਤ ਰੰਗੇ ਹੱਥੀਂ ਕਾਬੂ ਕਰ iਆ। ਪੁੱਛਗਿੱਛ ਮਗਰੋਂ ਐੱਸ.ਐੱਚ.ਓ. ਸੁਨੀਤਾ ਰਾਣੀ ਨੂੰ ਵੀ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ। ਮਾਮਲੇ ਦੀ ਤਫ਼ਤੀਸ਼ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਅੱਤਵਾਦ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾ ਰਿਹਾ ਹੈ ਅੱਜ ਦਾ ਭਾਰਤ - ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅਯੋਜਿਤ ਕੀਤਾ ਜਾਵੇਗਾ ਜਸ਼ਨ-ਏ-ਇਨਕਲਾਬ - ਬਲਤੇਜ ਪੰਨੂ
Ad Position 24