27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪਿੰਡ ਸ਼ਹੂਰਾ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ' ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਚੋਗਾਵਾਂ/ਅੰਮ੍ਰਿਤਸਰ, 27 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਕਾਰਜ...

Ad Position 21
No active advertisement
ਅਜੀਤ ਡੈਸਕ 27-09-2026

ਚੋਗਾਵਾਂ/ਅੰਮ੍ਰਿਤਸਰ, 27 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਕਾਰਜ ਕਰ ਰਹੀ ਹੈ। ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ। ਇਸ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਰਾਜਾ ਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਸ਼ਹੂਰਾ ਤੋਂ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ ਰੇਖ ਹੇਠ ਜੇਕਾਰਿਆਂ ਦੀ ਗੂੰਜ ਵਿਚ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਲਈ  ਬੱਸ ਨੂੰ ਸਰਪੰਚ ਸਾਊਣ ਸਿੰਘ ਸ਼ਹੂਰਾ ਤੇ ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤ ਪਾਲ ਸਿੰਘ ਸ਼ਹੂਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਤੀਰਥ ਯਾਤਰਾ ਤਿੰਨ ਦਿਨਾਂ ਦੀ ਹੋਵੇਗੀ‌, ਜਿਸ ਦੌਰਾਨ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਨੈਣਾਂ ਦੇਵੀ ਆਦਿ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਉਪਰੰਤ ਵਾਪਸ ਪਰਤਣਗੇ। ਇਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵਲੋਂ ਮੁਫਤ ਕੀਤਾ ਗਿਆ ਹੈ। ਤੀਰਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੋਨੀਆ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨਾਂ ਲਈ ਜੀਵਨ ਭਰ ਦੀ ਯਾਦਗਾਰ ਯਾਤਰਾ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਹੁਣ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਗਿਆਨੇਸ਼ ਕੁਮਾਰ ਨੂੰ - ਕੇਰਲ ਦੇ ਸਾਬਕਾ ਮੁੱਖ ਸਕੱਤਰ ਵਲੋਂ ਲਗਾਏ ਦੋਸ਼ਾਂ 'ਤੇ ਪ੍ਰਿ... ਅਗਲੀ ਖ਼ਬਰ ਅਨੇਕਾਂ ਟਕਸਾਲੀ ਅਕਾਲੀ ਪਰਿਵਾਰ 'ਆਪ' ਚ ਸ਼ਮਿਲ
Ad Position 24