27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੀੜਤਾਂ ਨੂੰ ਸਮੇਂ ਸਿਰ ਨਿਆਂ ਦਿਵਾਉਣ ਲਈ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ- ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ

ਤਪਾ ਮੰਡੀ (ਬਰਨਾਲਾ), 27 ਸਤੰਬਰ (ਵਿਜੇ ਸ਼ਰਮਾ)- ਪੰਜਾਬ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ....

Ad Position 21
No active advertisement
ਅਜੀਤ ਡੈਸਕ 27-09-2026

ਤਪਾ ਮੰਡੀ (ਬਰਨਾਲਾ), 27 ਸਤੰਬਰ (ਵਿਜੇ ਸ਼ਰਮਾ)- ਪੰਜਾਬ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਸ.ਐਚ.ਆਰ.ਸੀ.) ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਅੱਜ ਤਪਾ ਪੁੱਜੇ ਅਤੇ ਅਗਰਵਾਲ ਧਰਮਸ਼ਾਲਾ ਤਪਾ ਵਿਖੇ ਮਨੁੱਖੀ ਅਧਿਕਾਰ ਜਾਗਰੂਕਤਾ ਕੈਂਪ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਨ ਸੁਣਵਾਈ ਕੀਤੀ। ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ, ਕੋਰ ਕਮੇਟੀ ਮੈਂਬਰ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿਚ ਆਮ ਲੋਕਾਂ ਨੇ ਹਿੱਸਾ ਲਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਦੇ ਅਧਿਕਾਰਾਂ ਦੀ ਰੱਖਿਆ ਕਰਨਾ, ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨੀ ਅਤੇ ਪੀੜਤਾਂ ਨੂੰ ਸਮੇਂ-ਸਿਰ ਨਿਆਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਆਪਣੀ ਪਹੁੰਚ ਨੂੰ ਹਰ ਘਰ ਤੱਕ ਲੈ ਕੇ ਜਾਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਕੋਈ ਵੀ ਵਿਅਕਤੀ ਆਪਣੇ ਅਧਿਕਾਰਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਮਨੁੱਖੀ ਅਧਿਕਾਰਾਂ ਸਬੰਧੀ ਕਮਿਸ਼ਨ ਦੇ ਦਫਤਰ ਚੰਡੀਗੜ੍ਹ ਵਿਖੇ ਸੰਪਰਕ ਕਰ ਸਕਦਾ ਹੈ ਜਾਂ ਆਪਣੀ ਸਕਾਇਤ ਕਮਿਸ਼ਨ ਵੱਲੋਂ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਪਦਮਸ਼੍ਰੀ ਜਤਿੰਦਰ ਸ਼ੰਟੀ ਨੇ ਝੂਠੇ ਵੀਜ਼ਿਆਂ, ਨਕਲੀ ਆਫਰ ਲੈਟਰਾਂ, ਜਾਅਲੀ ਵਿਆਹਾਂ ਅਤੇ ਵਿਦੇਸ਼ ਭੇਜਣ ਦੇ ਨਾਮ 'ਤੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਗਿਰੋਹਾਂ ਖ਼ਿਲਾਫ਼ ਸਖ਼ਤ ਰੁਖ ਅਪਣਾਉਣ ਦੀ ਗੱਲ ਕਰਦਿਆਂ ਕਿਹਾ ਕਿ ਅਜਿਹੇ ਠੱਗਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਉਨ੍ਹਾਂ ਸਬ ਡਵੀਜ਼ਨਲ ਹਸਪਤਾਲ ਤਪਾ ਵਿਚ ਮੌਰਚਰੀ ਨਾ ਹੋਣ, ਬਲੱਡ ਬੈਂਕ ਨਾ ਹੋਣ, ਪਖਾਨਿਆਂ ਦੀ ਸਫਾਈ ਨਾ ਹੋਣ, ਅਲਟਰਾਸਾਊਂਡ ਨਾ ਹੋਣ, ਲਿਫਟ ਨਾ ਚੱਲਣ ਦਾ ਗੰਭੀਰ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ।

ਉਨ੍ਹਾਂ ਤਪਾ ਵਿਚ ਸਮਾਜ ਸੇਵੀ ਸੰਸਥਾਵਾਂ ਅਤੇ ਐਨ.ਜੀ.ਓਜ਼ ਦੀ ਭੂਮਿਕਾ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਜਿਹੀਆਂ ਸੰਸਥਾਵਾਂ ਨਾਲ ਤਾਲਮੇਲ ਬਣਾ ਕੇ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ। ਇਸ ਤੋਂ ਪਹਿਲਾਂ ਸੰਬੋਧਨ ਕਰਦੇ ਹੋਏ ਪੰਜਾਬ ਪ੍ਰਧਾਨ ਮਹਾਂ ਕਾਵੜ ਸੰਘ ਸ੍ਰੀ ਤਰਲੋਚਨ ਬਾਂਸਲ ਨੇ ਮਿੰਨੀ ਸਹਾਰਾ ਸੇਵਾ ਕਲੱਬ ਵਲੋਂ ਕੀਤੀ ਜਾ ਰਹੀ ਸੇਵਾ ਦਾ ਜ਼ਿਕਰ ਕਰਦੇ ਹੋਏ ਤਪਾ ਹਸਪਤਾਲ ਵਿਚ ਬਲੱਡ ਬੈਂਕ ਦੀ ਮੰਗ ਅਤੇ ਮੌਰਚਰੀ ਦੀ ਸਹੂਲਤ ਮੁਹਈਆ ਕਰਾਉਣ ਦੀ ਮੰਗ ਕੀਤੀ।

Ad Position 22
No active advertisement
ਪਿਛਲੀ ਖ਼ਬਰ ਇੰਟਰਨੈਸ਼ਨਲ ਫਤਿਹ ਅਕੈਡਮੀ ਦੇ ਚੇਅਰਮੈਨ ਡਾ. ਜਗਬੀਰ ਸਿੰਘ ਨੂੰ ਆਨਰੇਰੀ ਡਾਕਟਰੇਟ ਨਾਲ ਨਿਵਾਜਿਆ ਗਿਆ ਅਗਲੀ ਖ਼ਬਰ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਗੁਰੂ ਹਰ ਸਹਾਏ ਪਹੁੰਚੇ
Ad Position 24