27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪਰਲ ਗਰੁੱਪ ਦੇ ਪੈਸੇ ਵਾਪਸ ਕਰਵਾਉਣ ਲਈ ਲੁਧਿਆਣਾ ’ਚ ਗੂੰਜੀ ਇਨਸਾਫ਼ ਦੀ ਆਵਾਜ਼, ਦਾਣਾ ਮੰਡੀ ’ਚ ਵਿਸ਼ਾਲ ਰੋਸ ਰੈਲੀ

ਲੁਧਿਆਣਾ, 27 ਸਤੰਬਰ- ਲੁਧਿਆਣਾ ਦੇ ਜਲੰਧਰ ਬਾਈਪਾਸ ਸਥਿਤ ਦਾਣਾ ਮੰਡੀ ਵਿਚ ਅੱਜ ‘ਇਨਸਾਫ਼ ਦੀ ਆਵਾਜ਼’ ਜਥੇਬੰਦੀ ਵਲੋਂ...

Ad Position 21
No active advertisement
ਅਜੀਤ ਡੈਸਕ 27-09-2026

ਲੁਧਿਆਣਾ, 27 ਸਤੰਬਰ- ਲੁਧਿਆਣਾ ਦੇ ਜਲੰਧਰ ਬਾਈਪਾਸ ਸਥਿਤ ਦਾਣਾ ਮੰਡੀ ਵਿਚ ਅੱਜ ‘ਇਨਸਾਫ਼ ਦੀ ਆਵਾਜ਼’ ਜਥੇਬੰਦੀ ਵਲੋਂ ਪਰਲ ਗਰੁੱਪ ਵਿਚ ਫਸੇ ਲੋਕਾਂ ਦੇ ਪੈਸੇ ਵਿਆਜ ਸਮੇਤ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਵਿਸ਼ਾਲ ਰੋਸ ਰੈਲੀ ਕੀਤੀ ਗਈ। ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਹਜ਼ਾਰਾਂ ਲੋਕਾਂ ਨੇ ਆਪਣੀ ਮਿਹਨਤ ਦੀ ਕਮਾਈ ਵਿਚੋਂ ਥੋੜ੍ਹੇ-ਥੋੜ੍ਹੇ ਪੈਸੇ ਪਰਲ ਗਰੁੱਪ ਵਿਚ ਜਮ੍ਹਾਂ ਕਰਵਾਏ ਸਨ। ਲੋਕਾਂ ਨੂੰ ਉਮੀਦ ਸੀ ਕਿ ਲੋੜ ਪੈਣ ’ਤੇ ਉਨ੍ਹਾਂ ਦੀ ਰਕਮ ਵਿਆਜ ਸਮੇਤ ਵਾਪਸ ਮਿਲੇਗੀ, ਪਰ ਉਨ੍ਹਾਂ ਮੁਤਾਬਕ ਅਜਿਹਾ ਨਹੀਂ ਹੋਇਆ।

ਪ੍ਰਬੰਧਕਾਂ ਨੇ ਦਾਅਵਾ ਕੀਤਾ ਕਿ ਦੇਸ਼ ਭਰ ਵਿਚ ਵੱਡੀ ਰਕਮ ਲੋਕਾਂ ਦੀ ਪਰਲ ਗਰੁੱਪ ਵਿਚ ਫਸੀ ਹੋਈ ਹੈ ਅਤੇ ਪੰਜਾਬ ਦੇ ਵੀ ਵੱਡੀ ਗਿਣਤੀ ਵਿਚ ਨਿਵੇਸ਼ਕ ਆਪਣੇ ਪੈਸਿਆਂ ਦੀ ਵਾਪਸੀ ਦੀ ਉਡੀਕ ਕਰ ਰਹੇ ਹਨ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪਰਲ ਗਰੁੱਪ ਦੀਆਂ ਜਾਇਦਾਦਾਂ ਵੇਚ ਕੇ ਨਿਵੇਸ਼ਕਾਂ ਦੇ ਪੈਸੇ ਵਾਪਸ ਕਰਨ ਸਬੰਧੀ ਅਦਾਲਤੀ ਹੁਕਮਾਂ ਦੇ ਬਾਵਜੂਦ ਪੀੜਤ ਲੋਕਾਂ ਨੂੰ ਅਜੇ ਤੱਕ ਪੂਰਾ ਇਨਸਾਫ਼ ਨਹੀਂ ਮਿਲਿਆ।

ਉਨ੍ਹਾਂ ਸਰਕਾਰਾਂ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਚੋਣਾਂ ਦੇ ਸਮੇਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਪੀੜਤ ਨਿਵੇਸ਼ਕਾਂ ਨਾਲ ਪੈਸੇ ਵਾਪਸ ਕਰਵਾਉਣ ਦੇ ਵਾਅਦੇ ਕਰਦੇ ਹਨ, ਪਰ ਬਾਅਦ ਵਿਚ ਮਸਲਾ ਉਸੇ ਤਰ੍ਹਾਂ ਲਟਕਿਆ ਰਹਿੰਦਾ ਹੈ। ਜਥੇਬੰਦੀ ਨੇ ਐਲਾਨ ਕੀਤਾ ਕਿ ਜੇਕਰ ਲੋਕਾਂ ਦੇ ਪੈਸੇ ਵਾਪਸ ਕਰਵਾਉਣ ਲਈ ਠੋਸ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ 28 ਸਤੰਬਰ ਨੂੰ ਲੋਪੋਕੇ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਮਹਾਂ-ਰੈਲੀ ਦੀਆਂ ਤਿਆਰੀਆਂ ਮੁਕੰਮਲ- ਲੋਪੋਕੇ ਅਗਲੀ ਖ਼ਬਰ ਸਰਹੱਦੀ ਪਿੰਡ ਟਨਾਣਾ ਦੇ 100 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ
Ad Position 24