27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਬਾਹਰ ਹਾਲਾਤ ਤਣਾਅਪੂਰਨ, ਕਲਾਸਾਂ 10 ਦਿਨਾਂ ਲਈ ਮੁਅੱਤਲ

ਫਗਵਾੜਾ, 27 ਸੰਤਬਰ- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਬਾਹਰ ਐਤਵਾਰ....

Ad Position 21
No active advertisement
ਅਜੀਤ ਡੈਸਕ 27-09-2026

ਫਗਵਾੜਾ, 27 ਸੰਤਬਰ- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਬਾਹਰ ਐਤਵਾਰ ਸ਼ਾਮ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਹਾਲਾਤ ਤਣਾਅਪੂਰਨ ਹੋ ਗਏ। ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਝੜਪ ਦੀ ਸੂਚਨਾ ਹੈ। ਪੁਲੀਸ ਮੁਤਾਬਕ, ਪ੍ਰਦਰਸ਼ਨਕਾਰੀਆਂ ਵਲੋਂ ਪਥਰਾਅ ਕੀਤਾ ਗਿਆ, ਜਿਸ ਤੋਂ ਬਾਅਦ ਭੀੜ ਨੂੰ ਕਾਬੂ ਕਰਨ ਲਈ ਲਾਠੀਚਾਰਜ ਕੀਤਾ ਗਿਆ।

ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ, ਪ੍ਰਦਰਸ਼ਨਕਾਰੀਆਂ ਵਲੋਂ ਐੱਸ.ਐੱਸ.ਪੀ. ਗੌਰਵ ਤੂਰਾ ਦੀ ਸਰਕਾਰੀ ਗੱਡੀ ਦੀ ਭੰਨਤੋੜ ਕੀਤੀ ਗਈ। ਇਸ ਤੋਂ ਇਲਾਵਾ ਤਿੰਨ ਹੋਰ ਪੁਲਿਸ ਵਾਹਨਾਂ ਨੂੰ ਅੱਗ ਲਗਾਏ ਜਾਣ ਦੀ ਵੀ ਸੂਚਨਾ ਹੈ। ਝੜਪ ਦੌਰਾਨ ਕੁਝ ਪੁਲਿਸ ਮੁਲਾਜ਼ਮਾਂ ਦੇ ਜ਼ਖਮੀ ਹੋਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ। ਹਾਲਾਂਕਿ, ਇਨ੍ਹਾਂ ਘਟਨਾਵਾਂ ਸਬੰਧੀ ਅਧਿਕਾਰਤ ਵਿਸਥਾਰਤ ਪੁਸ਼ਟੀ ਦੀ ਉਡੀਕ ਹੈ।

ਘਟਨਾ ਤੋਂ ਬਾਅਦ ਯੂਨੀਵਰਸਿਟੀ ਦੇ ਬਾਹਰ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ ਅਤੇ ਪੁਲੀਸ ਵਲੋਂ ਸਥਿਤੀ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਹ ਪ੍ਰਦਰਸ਼ਨ ਯੂਨੀਵਰਸਿਟੀ ਕੈਂਪਸ ਵਿਚ ਇਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੇ ਦਾਅਵਿਆਂ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਵਿਚਕਾਰ ਹੋਇਆ। ਇਸ ਤੋਂ ਪਹਿਲਾਂ ਐਤਵਾਰ ਨੂੰ ਵਿਦਿਆਰਥੀਆਂ ਨੇ ਕੈਂਪਸ ਵਿਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਹੰਗਾਮੇ ਅਤੇ ਭੰਨਤੋੜ ਦੀਆਂ ਘਟਨਾਵਾਂ ਦੀ ਵੀ ਸੂਚਨਾ ਮਿਲੀ। ਪ੍ਰਦਰਸ਼ਨਕਾਰੀਆਂ ਵਲੋਂ ਕੌਮੀ ਮਾਰਗ ਜਾਮ ਕੀਤੇ ਜਾਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ।

 ਯੂਨੀਵਰਸਿਟੀ ਨੇ ਕਲਾਸਾਂ 10 ਦਿਨਾਂ ਲਈ ਮੁਅੱਤਲ ਕੀਤੀਆਂ

ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਯੂਨੀਵਰਸਿਟੀ ਵਲੋਂ ਨਵਾਂ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ ਨਿਯਮਤ ਕਲਾਸਾਂ ਸੋਮਵਾਰ, 28 ਸਤੰਬਰ 2026 ਤੋਂ 10 ਦਿਨਾਂ ਲਈ ਮੁਅੱਤਲ ਰਹਿਣਗੀਆਂ।

ਯੂਨੀਵਰਸਿਟੀ ਵਲੋਂ ਜਾਰੀ ਹਦਾਇਤਾਂ ਅਨੁਸਾਰ:

ਮਿਡ-ਟਰਮ ਪ੍ਰੀਖਿਆਵਾਂ ਨੂੰ ਅਗਲੇ ਨੋਟਿਸ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਨਵੀਂ ਪ੍ਰੀਖਿਆ ਤਾਰੀਖਾਂ ਦਾ ਐਲਾਨ ਯੂ.ਐਮ.ਐਸ UMS ਰਾਹੀਂ ਵੱਖਰੇ ਤੌਰ ’ਤੇ ਕੀਤਾ ਜਾਵੇਗਾ।

ਵਿਦਿਆਰਥੀ ਆਪਣੇ ਮਾਪਿਆਂ ਨਾਲ ਸਲਾਹ-ਮਸ਼ਵਰਾ ਕਰਕੇ 10 ਦਿਨਾਂ ਦੀ ਇਸ ਮਿਆਦ ਦੌਰਾਨ ਘਰ ਜਾਣ ਬਾਰੇ ਫ਼ੈਸਲਾ ਕਰ ਸਕਦੇ ਹਨ।

ਜਿਹੜੇ ਵਿਦਿਆਰਥੀ ਕੈਂਪਸ ਜਾਂ ਆਪਣੇ ਨਿਵਾਸ ਸਥਾਨਾਂ ’ਤੇ ਰਹਿਣਗੇ, ਉਨ੍ਹਾਂ ਨੂੰ ਬੇਲੋੜੀ ਬਾਹਰ ਜਾਣ ਤੋਂ ਬਚਣ ਅਤੇ ਕਿਸੇ ਵੀ ਵਿਘਨਕਾਰੀ ਗਤੀਵਿਧੀ ਵਿਚ ਸ਼ਾਮਲ ਨਾ ਹੋਣ ਦੀ ਸਲਾਹ ਦਿੱਤੀ ਗਈ ਹੈ।

ਵਿਦਿਆਰਥੀਆਂ ਨੂੰ ਸ਼ਾਂਤ ਰਹਿਣ, ਅਧਿਕਾਰਤ ਹਦਾਇਤਾਂ ਦੀ ਪਾਲਣਾ ਕਰਨ ਅਤੇ ਅਗਲੀ ਜਾਣਕਾਰੀ ਲਈ ਯੂ.ਐਮ.ਐਸ UMS ਨਾਲ ਜੁੜੇ ਰਹਿਣ ਲਈ ਕਿਹਾ ਗਿਆ ਹੈ।

ਸਥਿਤੀ ਸਬੰਧੀ ਹੋਰ ਵੇਰਵਿਆਂ ਅਤੇ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।

Ad Position 22
No active advertisement
ਪਿਛਲੀ ਖ਼ਬਰ ਸਰਵੇਸ਼ ਕੁਸ਼ਾਰੇ ਦੀ ਇਤਿਹਾਸਕ 2.25 ਮੀਟਰ ਛਾਲ, ਏਸ਼ੀਆਈ ਖੇਡਾਂ ’ਚ ਚਾਂਦੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਬਾਹਰ ਵਿਦਿਆਰਥੀ ਪ੍ਰਦਰਸ਼ਨ ਦੌਰਾਨ ਤਣਾਅ, ਪੁਲਿਸ ਦੀਆਂ ਗੱਡੀਆਂ ਨੂੰ ਲਗਾਈ ਅੱਗ
Ad Position 24