ਫਗਵਾੜਾ, 27 ਸੰਤਬਰ- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਬਾਹਰ ਐਤਵਾਰ ਸ਼ਾਮ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਹਾਲਾਤ ਤਣਾਅਪੂਰਨ ਹੋ ਗਏ। ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਝੜਪ ਦੀ ਸੂਚਨਾ ਹੈ। ਪੁਲੀਸ ਮੁਤਾਬਕ, ਪ੍ਰਦਰਸ਼ਨਕਾਰੀਆਂ ਵਲੋਂ ਪਥਰਾਅ ਕੀਤਾ ਗਿਆ, ਜਿਸ ਤੋਂ ਬਾਅਦ ਭੀੜ ਨੂੰ ਕਾਬੂ ਕਰਨ ਲਈ ਲਾਠੀਚਾਰਜ ਕੀਤਾ ਗਿਆ।
ਜਾਣਕਾਰੀ ਸਾਹਮਣੇ ਆਈ ਹੈ ਕਿ ਪੁਲਿਸ ਟੀਮ ਵੱਡੀ ਗਿਣਤੀ 'ਚ ਜਾਇਜ਼ਾ ਲੈਣ ਲਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਅੰਦਰ ਗਈ ਹੈ। ਪੁਲਿਸ ਕਮਿਸ਼ਨਰੇਟ ਵੀ ਟੀਮ ਦੇ ਨਾਲ ਸ਼ਾਮਿਲ ਹਨ ਅਤੇ ਪੁਲਿਸ ਵਲੋਂ ਮਾਹੌਲ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਫੋਰਸ ਵਲੋਂ ਹੋਸਟਲ ਦਾ ਜਾਇਜ਼ਾ ਲਿਆ ਜਾ ਰਿਹਾ ਹੈ।