28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਲੋਪੋਕੇ ਵਿਖੇ ਅਕਾਲੀ ਦਲ (ਬ) ਦੀ 'ਪੰਜਾਬ ਬਚਾਓ ਰੈਲੀ' ਅੱਜ

ਚੋਗਾਵਾਂ, (ਅੰਮ੍ਰਿਤਸਰ) 28 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਰਾਜਾਸਾਂਸੀ ਦੇ ਕਸਬਾ ਲੋਪੋਕੇ ਵਿਖੇ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਅੱਜ ਵਿਸ਼ਾਲ 'ਪੰਜਾਬ ਬਚਾਓ ਰੈਲੀ' ਕਰਵਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 28-09-2026

ਚੋਗਾਵਾਂ, (ਅੰਮ੍ਰਿਤਸਰ) 28 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਰਾਜਾਸਾਂਸੀ ਦੇ ਕਸਬਾ ਲੋਪੋਕੇ ਵਿਖੇ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਅੱਜ ਵਿਸ਼ਾਲ 'ਪੰਜਾਬ ਬਚਾਓ ਰੈਲੀ' ਕਰਵਾਈ ਜਾ ਰਹੀ ਹੈ। ਇਸ ਰੈਲੀ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਅਕਾਲੀ ਵਰਕਰਾਂ ਅਤੇ ਆਗੂਆਂ ਵਲੋਂ ਜ਼ੋਰ-ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਜਿਨ੍ਹਾਂ ਨੂੰ ਅੱਜ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਇਸ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਆਦਿ ਵਿਸ਼ੇਸ਼ ਤੌਰ 'ਤੇ ਪਹੁੰਚਣਗੇ। ਰੈਲੀ ਦੌਰਾਨ ਪਾਰਟੀ ਪ੍ਰਧਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਕਾਨੂੰਨ ਵਿਵਸਥਾ ਅਤੇ ਲੋਕ ਮੁੱਦਿਆਂ 'ਤੇ ਸੰਬੋਧਨ ਕਰਨਗੇ। ਹਲਕਾ ਇੰਚਾਰਜ ਵੀਰ ਸਿੰਘ ਲੋਪੋਕੇ ਨੇ ਕਿਹਾ ਕਿ ਰੈਲੀ ਨੂੰ ਸਫ਼ਲ ਬਣਾਉਣ ਲਈ ਪਿੰਡ-ਪਿੰਡ ਜਾ ਕੇ ਵਰਕਰਾਂ ਅਤੇ ਆਮ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਸੀ। ਅੱਜ ਦੀ ਇਸ ਰੈਲੀ ਵਿਚ ਹਲਕੇ ਦੇ ਸਥਾਨਕ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਪਾਰਟੀ ਵਰਕਰਾਂ ਵਿਚ ਇਸ ਰੈਲੀ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਡੀ.ਜੀ.ਪੀ. ਪੰਜਾਬ ਗੌਰਵ ਯਾਦਵ 9:45 ਵਜੇ ਪਹੁੰਚਣਗੇ ਲਵਲੀ ਯੂਨੀਵਰਸਿਟੀ, ਸਥਿਤੀ ਦਾ ਲੈਣਗੇ ਜਾਇਜ਼ਾ ਅਗਲੀ ਖ਼ਬਰ ਅਗਵਾ ਕੀਤਾ ਬੱਚਾ ਪੁਲਿਸ ਨੇ ਕੀਤਾ ਬਰਾਮਦ
Ad Position 24