28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

'ਪੰਜਾਬ ਬਚਾਓ ਰੈਲੀ' 'ਚ ਪਹੁੰਚੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ

ਚੋਗਾਵਾਂ/ਅੰਮ੍ਰਿਤਸਰ, 28 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਲੋਪੋਕੇ ਦੇ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਅੱਜ ਲੋਪੋਕੇ...

Ad Position 21
No active advertisement
ਅਜੀਤ ਡੈਸਕ 28-09-2026

ਚੋਗਾਵਾਂ/ਅੰਮ੍ਰਿਤਸਰ, 28 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਲੋਪੋਕੇ ਦੇ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਅੱਜ ਲੋਪੋਕੇ ਵਿਖੇ 'ਪੰਜਾਬ ਬਚਾਓ ਰੈਲੀ' ਦਾ ਆਯੋਜਨ ਕੀਤਾ ਗਿਆ। ਇਸ ਸਿਆਸੀ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣ ਲਈ ਪਹੁੰਚੇ। ਰੈਲੀ ਵਾਲੀ ਥਾਂ 'ਤੇ ਪਹੁੰਚਣ 'ਤੇ ਸਥਾਨਕ ਆਗੂਆਂ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਹਾਜ਼ਰ ਵਰਕਰਾਂ ਵਲੋਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ।ਇਸ ਰੈਲੀ ਨੂੰ ਲੈ ਕੇ ਸਥਾਨਕ ਅਕਾਲੀ ਲੀਡਰਸ਼ਿਪ, ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਰੈਲੀ ਵਾਲੇ ਸਥਾਨ 'ਤੇ ਪਾਰਟੀ ਸਮਰਥਕਾਂ ਦਾ ਇਕ ਵੱਡਾ ਇਕੱਠ ਮੌਜੂਦ ਹੈ।

Ad Position 22
No active advertisement
ਪਿਛਲੀ ਖ਼ਬਰ ਜਸ਼ਨ-ਏ-ਇਨਕਲਾਬ ਨੂੰ ਲੈ ਕੇ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਮਰੀਕੀ ਵਫ਼ਦ ਸਮੇਤ ਨਤਮਸਤਕ ਹੋਣ ਪੁੱਜੇ ਅਮਰੀਕੀ ਸਫੀਰ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ
Ad Position 24