28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਲੁਧਿਆਣਾ ’ਚ ਲੁੱਟਾਂ-ਖੋਹਾਂ ’ਤੇ ਪੁਲਿਸ ਦਾ ਸ਼ਿਕੰਜਾ, ਮੋਤੀ ਨਗਰ ਪੁਲਿਸ ਨੇ 2 ਮੁਲਜ਼ਮ ਦਬੋਚੇ, 4 ਚੋਰੀ ਦੇ ਮੋਬਾਈਲ ਤੇ ਬਾਈਕ ਬਰਾਮਦ

ਲੁਧਿਆਣਾ, 28 ਸਤੰਬਰ- ਲੁਧਿਆਣਾ ਵਿਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ...

Ad Position 21
No active advertisement
ਅਜੀਤ ਡੈਸਕ 28-09-2026

ਲੁਧਿਆਣਾ, 28 ਸਤੰਬਰ- ਲੁਧਿਆਣਾ ਵਿਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਥਾਣਾ ਮੋਤੀ ਨਗਰ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 4 ਚੋਰੀ ਦੇ ਮੋਬਾਈਲ ਫੋਨ ਅਤੇ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ।

ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੋਤੀ ਨਗਰ ਦੇ ਐਸ.ਐਚ.ਓ. ਜਸਪਾਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਸੇਠੀ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਇਲਾਕੇ ਵਿਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਨਾਕਾਬੰਦੀ ਕੀਤੀ ਗਈ ਸੀ। ਇਸੇ ਦੌਰਾਨ ਮੋਟਰਸਾਈਕਲ ’ਤੇ ਆ ਰਹੇ ਦੋ ਸ਼ੱਕੀ ਨੌਜਵਾਨਾਂ ਨੂੰ ਪੁਲਿਸ ਨੇ ਰੋਕਿਆ। ਪੁੱਛਗਿੱਛ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 4 ਮੋਬਾਈਲ ਫੋਨ ਅਤੇ ਇੱਕ ਚੋਰੀ ਦਾ ਮੋਟਰਸਾਈਕਲ ਬਰਾਮਦ ਹੋਇਆ।

ਪੁਲਿਸ ਮੁਤਾਬਕ ਫੜੇ ਗਏ ਦੋਵੇਂ ਮੁਲਜ਼ਮ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ ਅਤੇ ਫਿਲਹਾਲ ਲੁਧਿਆਣਾ ਵਿਚ ਰਹਿ ਰਹੇ ਸਨ। ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਪੁਲਿਸ ਵਲੋਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਚੋਰੀ ਅਤੇ ਲੁੱਟ ਦੀਆਂ ਹੋਰ ਵਾਰਦਾਤਾਂ ਨਾਲ ਜੁੜੇ ਅਹਿਮ ਖ਼ੁਲਾਸੇ ਹੋ ਸਕਦੇ ਹਨ ਅਤੇ ਹੋਰ ਬਰਾਮਦਗੀਆਂ ਵੀ ਹੋਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਜਗਰਾਉਂ ’ਚ ਵਿਸ਼ਾਲ ਭੰਡਾਰਾ ਅਗਲੀ ਖ਼ਬਰ ਦਿੱਲੀ - 150 ਬੱਸਾਂ ਹੋਰ ਜੋੜਨ ਜਾ ਰਹੇ ਹਾਂ ਇਲੈਕਟ੍ਰਿਕ ਬੱਸਾਂ ਦੇ ਬੇੜੇ ਚ -ਮਨਜਿੰਦਰ ਸਿੰਘ ਸਿਰਸਾ
Ad Position 24