28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸੁਨਾਮ ਪੁਲਿਸ ਨੇ ਮੋਟਰਸਾਇਕਲ ਚੋਰ ਗਿਰੋਹ ਦੇ ਤਿੰਨ ਮੈਂਬਰ ਦਬੋਚੇ

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 28 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਨਾਮ ਪੁਲਿਸ ਵਲੋਂ ਮੋਟਰਸਾਇਕਲ ਚੋਰ ਗਿਰੋਹ ਦੇ...

Ad Position 21
No active advertisement
ਅਜੀਤ ਡੈਸਕ 28-09-2026

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 28 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਨਾਮ ਪੁਲਿਸ ਵਲੋਂ ਮੋਟਰਸਾਇਕਲ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ 6 ਮੋਟਰਸਾਇਕਲ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਜੈਲ ਪੋਸਟ ਨਵੀਂ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਰਾਮ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸੁਨਾਮ-ਜਖਲ ਸੜਕ 'ਤੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਗਸਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਇਕ ਮੁਖਬਰ ਦੀ ਇਤਲਾਹ ਤੇ ਤੁਰੰਤ ਕਾਰਵਾਈ ਕਰਦਿਆਂ ਸਥਾਨਕ ਅਨਾਜ ਮੰਡੀ ਦੇ ਸ਼ੈਡਾਂ ਹੇਠੋਂ ਕਿਸੇ ਹੋਰ ਵਿਅਕਤੀ ਦੀ ਉਡੀਕ ਕਰ ਰਹੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।

ਜਿੰਨ੍ਹਾਂ ਕੋਲੋਂ ਪੁੱਛਗਿੱਛ ਦੌਰਾਨ ਛੇ ਚੋਰੀ ਦੇ ਮੋਟਰਸਾਇਕਲ ਬਰਾਮਦ ਕਰਵਾਏ ਗਏ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਲੱਕੀ ਖੰਨਾ, ਸੁਰਿੰਦਰ ਸਿੰਘ ਉਰਫ ਸਨੀ ਅਤੇ ਸੰਦੀਪ ਉਰਫ ਦਾਣਾ ਵਾਸੀਆਨ ਸੁਨਾਮ ਵਜੋਂ ਹੋਈ। ਜਿੰਨ੍ਹਾ ਖਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਨਿੱਕੀ ਉਮਰ, ਵੱਡਾ ਹੁਨਰ - 9 ਸਾਲ ਦੀ ਮਹਿਨਾਜ਼ ਕੌਰ ਨੇ ਪਾਈ ਧਾਗਿਆਂ ਨਾਲ ਦੋਸਤੀ ਅਗਲੀ ਖ਼ਬਰ ਸ਼ੱਕੀ ਹਾਲਾਤਾਂ ਵਿਚ ਮਿਲੀ ਰਾਜਮਿਸਤਰੀ ਦੀ ਲਾਸ਼, ਪੁਲਿਸ ਕਰ ਰਹੀ ਵੱਖ-ਵੱਖ ਪਹਿਲੂਆਂ ਤੋਂ ਜਾਂਚ
Ad Position 24